ਮੁੰਬਈ — ਅੱਜ ਹਫਤੇ ਦੇ ਆਖਰੀ ਕਾਰੋਬਾਰੀ ਦਿਨ 3 ਜਨਵਰੀ ਨੂੰ ਅੱਜ ਸੈਂਸੈਕਸ 615 ਅੰਕਾਂ ਤੋਂ ਜ਼ਿਆਦਾ ਦੀ ਗਿਰਾਵਟ ਦੇ ਨਾਲ 79,351 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਨਿਫਟੀ ਵੀ 162 ਅੰਕਾਂ ਦੀ ਗਿਰਾਵਟ ਦੇ ਨਾਲ ਇਹ 24,025 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। NSE ਦੇ ਅੰਕੜਿਆਂ ਦੇ ਅਨੁਸਾਰ, 2 ਜਨਵਰੀ ਨੂੰ, ਵਿਦੇਸ਼ੀ ਨਿਵੇਸ਼ਕਾਂ (FIIs) ਨੇ 1,506.75 ਕਰੋੜ ਰੁਪਏ ਦੇ ਸ਼ੇਅਰ ਖਰੀਦੇ। ਇਸ ਮਿਆਦ ਦੇ ਦੌਰਾਨ, ਘਰੇਲੂ ਨਿਵੇਸ਼ਕਾਂ (DIIs) ਨੇ ਵੀ 22.14 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
ਸੈਂਸੈਕਸ ਦੇ 30 ਸਟਾਕਾਂ ਵਿੱਚੋਂ 18 ਘਟ ਰਹੇ ਹਨ ਅਤੇ 12 ਵੱਧ ਰਹੇ ਹਨ। ਨਿਫਟੀ ਦੇ 50 ਸਟਾਕਾਂ 'ਚੋਂ 30 ਘਟ ਰਹੇ ਹਨ ਅਤੇ 20 ਵਧ ਰਹੇ ਹਨ। NSE ਸੈਕਟਰਲ ਇੰਡੈਕਸ 'ਚ ਬੈਂਕਿੰਗ ਅਤੇ IT ਖੇਤਰ ਘਾਟੇ ਨਾਲ ਕਾਰੋਬਾਰ ਕਰ ਰਹੇ ਹਨ।
ਵਿਦੇਸ਼ੀ ਨਿਵੇਸ਼ਕਾਂ ਨੇ 1,506.75 ਕਰੋੜ ਰੁਪਏ ਦੇ ਸ਼ੇਅਰ ਖਰੀਦੇ
ਏਸ਼ੀਆਈ ਬਾਜ਼ਾਰ 'ਚ ਜਾਪਾਨ ਦਾ ਨਿੱਕੇਈ 0.96 ਫੀਸਦੀ ਅਤੇ ਕੋਰੀਆ ਦਾ ਕੋਸਪੀ 2.08 ਫੀਸਦੀ ਤੱਕ ਡਿੱਗਿਆ। ਇਸ ਦੇ ਨਾਲ ਹੀ ਚੀਨ ਦਾ ਸ਼ੰਘਾਈ ਕੰਪੋਜ਼ਿਟ ਇੰਡੈਕਸ 0.46% ਦੀ ਗਿਰਾਵਟ ਨਾਲ ਕਾਰੋਬਾਰ ਕਰ ਰਿਹਾ ਹੈ।
2 ਜਨਵਰੀ ਨੂੰ ਅਮਰੀਕਾ ਦਾ ਡਾਓ ਜੋਂਸ 0.36 ਫੀਸਦੀ ਦੀ ਗਿਰਾਵਟ ਨਾਲ 42,392 'ਤੇ ਬੰਦ ਹੋਇਆ ਸੀ। S&P 500 ਇੰਡੈਕਸ 0.22% ਡਿੱਗ ਕੇ 5,868 'ਤੇ ਅਤੇ Nasdaq 0.16% ਡਿੱਗ ਕੇ 19,280 'ਤੇ ਬੰਦ ਹੋਇਆ।
ਬੀਤੇ ਦਿਨ ਬਾਜ਼ਾਰ 'ਚ ਤੇਜ਼ੀ ਦੇਖਣ ਨੂੰ ਮਿਲੀ
ਇਸ ਤੋਂ ਪਹਿਲਾਂ ਕੱਲ੍ਹ ਯਾਨੀ 2 ਜਨਵਰੀ ਨੂੰ ਸੈਂਸੈਕਸ 1436 ਅੰਕ ਚੜ੍ਹ ਕੇ 79,943 ਦੇ ਪੱਧਰ 'ਤੇ ਬੰਦ ਹੋਇਆ ਸੀ। ਨਿਫਟੀ 'ਚ ਵੀ 445 ਅੰਕਾਂ ਦਾ ਵਾਧਾ ਹੋਇਆ, ਇਹ 24,188 ਦੇ ਪੱਧਰ 'ਤੇ ਬੰਦ ਹੋਇਆ।
ਸੈਂਸੈਕਸ ਦੇ 30 ਸ਼ੇਅਰਾਂ 'ਚੋਂ 29 'ਚ ਵਾਧਾ ਦੇਖਣ ਨੂੰ ਮਿਲਿਆ। ਅੱਜ ਆਟੋ ਅਤੇ ਆਈਟੀ ਸ਼ੇਅਰਾਂ 'ਚ ਜ਼ਿਆਦਾ ਤੇਜ਼ੀ ਦੇਖਣ ਨੂੰ ਮਿਲੀ। ਆਈਸ਼ਰ ਮੋਟਰਜ਼ ਦੇ ਸ਼ੇਅਰਾਂ ਵਿੱਚ 8.55% ਅਤੇ ਮਾਰੂਤੀ ਸੁਜ਼ੂਕੀ ਦੇ ਸ਼ੇਅਰਾਂ ਵਿੱਚ 5.61% ਦੀ ਤੇਜ਼ੀ ਦੇਖੀ ਗਈ।
Gold Silver ਖ਼ਰੀਦਣ ਵਾਲਿਆਂ ਨੂੰ ਨਹੀਂ ਮਿਲੀ ਰਾਹਤ, ਲਗਾਤਾਰ ਤੀਜੇ ਦਿਨ ਵਧੀਆਂ ਕੀਮਤਾਂ
NEXT STORY