ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ ਦੇ ਕਮਜ਼ੋਰ ਰੁਝਾਨ ਅਤੇ ਵਿਦੇਸ਼ੀ ਫੰਡਾਂ ਦੀ ਲਗਾਤਾਰ ਨਿਕਾਸੀ ਦੇ ਵਿਚਕਾਰ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਗਿਰਾਵਟ ਦੇ ਨਾਲ ਸਥਾਨਕ ਸ਼ੇਅਰ ਬਾਜ਼ਾਰ ਖੁੱਲ੍ਹੇ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 179.06 ਅੰਕ ਡਿੱਗ ਕੇ 63,603.74 ਅੰਕ 'ਤੇ ਆ ਗਿਆ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 49.26 ਅੰਕਾਂ ਦੇ ਨੁਕਸਾਨ ਨਾਲ 18,998 ਅੰਕਾਂ 'ਤੇ ਕਾਰੋਬਾਰ ਕਰ ਰਿਹਾ ਸੀ।
ਇਹ ਵੀ ਪੜ੍ਹੋ - ਇਜ਼ਰਾਈਲ-ਹਮਾਸ ਜੰਗ ਵਧਾਏਗੀ ਭਾਰਤ ਦੀ ਮੁਸੀਬਤ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਦੇ ਆਸਾਰ
ਸੈਂਸੈਕਸ ਦੀਆਂ ਕੰਪਨੀਆਂ ਵਿੱਚ ਟਾਟਾ ਮੋਟਰਜ਼, ਮਹਿੰਦਰਾ ਐਂਡ ਮਹਿੰਦਰਾ, ਪਾਵਰ ਗਰਿੱਡ, ਬਜਾਜ ਫਾਈਨਾਂਸ, ਲਾਰਸਨ ਐਂਡ ਟੂਬਰੋ, ਟਾਈਟਨ ਅਤੇ ਐਕਸਿਸ ਬੈਂਕ ਦੇ ਸ਼ੇਅਰ ਘਾਟੇ ਵਿੱਚ ਸਨ। ਜਦੋਂ ਕਿ ਰਿਲਾਇੰਸ ਇੰਡਸਟਰੀਜ਼ ਟੈਕ ਮਹਿੰਦਰਾ, ਅਲਟਰਾਟੈੱਕ ਸੀਮੈਂਟ ਅਤੇ ਟਾਟਾ ਕੰਸਲਟੈਂਸੀ ਸਰਵਿਸਿਜ਼ ਦੇ ਸ਼ੇਅਰ ਮੁਨਾਫੇ ਵਿੱਚ ਸਨ। ਦੂਜੇ ਏਸ਼ੀਆਈ ਬਾਜ਼ਾਰਾਂ 'ਚ ਜਾਪਾਨ ਦਾ ਨਿੱਕੇਈ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਘਾਟੇ 'ਚ ਕਾਰੋਬਾਰ ਕਰ ਰਿਹਾ ਸੀ, ਜਦਕਿ ਦੱਖਣੀ ਕੋਰੀਆ ਦਾ ਕੋਸਪੀ ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ ਲਾਭ 'ਚ ਕਾਰੋਬਾਰ ਕਰ ਰਿਹਾ ਸੀ।
ਇਹ ਵੀ ਪੜ੍ਹੋ - ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਕੇਂਦਰ ਸਰਕਾਰ ਨੂੰ ਲੈਣਾ ਪਿਆ ਅਹਿਮ ਫ਼ੈਸਲਾ
ਸ਼ੁੱਕਰਵਾਰ ਨੂੰ ਅਮਰੀਕੀ ਬਾਜ਼ਾਰ ਨਕਾਰਾਤਮਕ ਰੁਖ ਨਾਲ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 1.23 ਫ਼ੀਸਦੀ ਘੱਟ ਕੇ 89.37 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸ਼ੁੱਕਰਵਾਰ ਨੂੰ 1,500.13 ਕਰੋੜ ਰੁਪਏ ਦੇ ਸ਼ੇਅਰ ਵੇਚੇ ਸਨ।
ਇਹ ਵੀ ਪੜ੍ਹੋ - PNB ਨੇ ਗਾਹਕਾਂ ਲਈ ਜਾਰੀ ਕੀਤਾ ਅਲਰਟ! ਕਰੰਟ ਅਤੇ ਸੇਵਿੰਗ ਅਕਾਊਂਟ ਹੋਣਗੇ ਇਨ-ਐਕਟਿਵ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ-NCR ’ਚ ਦੁੱਗਣੀ ਹੋਈ 1.5 ਕਰੋੜ ਰੁਪਏ ਤੋਂ ਵੱਧ ਕੀਮਤ ਵਾਲੇ ਲਗਜ਼ਰੀ ਘਰਾਂ ਦੀ ਵਿਕਰੀ
NEXT STORY