ਬਿਜ਼ਨੈੱਸ ਡੈਸਕ - ਮੰਗਲਵਾਰ ਨੂੰ ਸ਼ੇਅਰ ਬਾਜ਼ਾਰ ਹਰੇ ਨਿਸ਼ਾਨ 'ਤੇ ਖੁੱਲ੍ਹਿਆ। ਸੈਂਸੈਕਸ 390.88 ਅੰਕ ਦੇ ਵਾਧੇ ਨਾਲ 71746.10 'ਤੇ ਅਤੇ ਨਿਫਟੀ 130.40 ਅੰਕ ਦੇ ਵਾਧੇ ਨਾਲ 21,643.40 'ਤੇ ਖੁੱਲ੍ਹਿਆ। ਕੁਝ ਸਮੇਂ ਬਾਅਦ ਸੈਂਸੈਕਸ 'ਚ 445 ਅੰਕ ਅਤੇ ਨਿਫਟੀ 'ਚ 141 ਅੰਕਾਂ ਦੀ ਤੇਜ਼ੀ ਦੇਖਣ ਨੂੰ ਮਿਲੀ। ਸ਼ੁਰੂਆਤੀ ਕਾਰੋਬਾਰ ਦੌਰਾਨ ਸੈਂਸੈਕਸ ਦੇ 30 ਸ਼ੇਅਰਾਂ ਵਿੱਚੋਂ 28 ਵਿੱਚ ਵਾਧਾ ਦੇਖਿਆ ਗਿਆ ਅਤੇ ਸਿਰਫ਼ 2 ਵਿੱਚ ਗਿਰਾਵਟ ਦਰਜ ਕੀਤੀ ਗਈ। ਬੈਂਕਿੰਗ, ਆਟੋ ਅਤੇ ਆਈਟੀ ਸ਼ੇਅਰਾਂ 'ਚ ਜ਼ਿਆਦਾ ਵਾਧਾ ਦੇਖਿਆ ਜਾ ਰਿਹਾ ਪਰ ZEE ਐਂਟਰਟੇਨਮੈਂਟ ਦੇ ਸ਼ੇਅਰਾਂ 'ਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ZEE ਦੇ ਸਟਾਕ 'ਚ 10 ਫੀਸਦੀ ਦੀ ਗਿਰਾਵਟ ਆਈ ਹੈ। ਸੋਨੀ ਗਰੁੱਪ ਕਾਰਪੋਰੇਸ਼ਨ ਜ਼ੀ ਐਂਟਰਟੇਨਮੈਂਟ ਐਂਟਰਪ੍ਰਾਈਜ਼ਜ਼ ਲਿਮਟਿਡ ਨਾਲ ਆਪਣੀ ਭਾਰਤੀ ਇਕਾਈ ਦੇ ਵਿਲੀਨ ਸਮਝੌਤੇ ਨੂੰ ਰੱਦ ਕਰਨ ਦੀ ਯੋਜਨਾ ਬਣਾ ਰਹੀ ਹੈ।
ਇਹ ਵੀ ਪੜ੍ਹੋ - ਸੋਨਾ-ਚਾਂਦੀ ਖਰੀਦਣ ਵਾਲੇ ਲੋਕਾਂ ਲਈ ਵੱਡੀ ਖ਼ਬਰ, ਡਿੱਗੀਆਂ ਕੀਮਤਾਂ, ਜਾਣੋ ਅੱਜ ਦੇ ਤਾਜ਼ਾ ਭਾਅ
8 ਜਨਵਰੀ ਨੂੰ ਸ਼ੇਅਰ ਬਾਜ਼ਾਰ 'ਚ ਵਿਖਾਈ ਦਿੱਤੀ ਗਿਰਾਵਟ
ਇਸ ਤੋਂ ਪਹਿਲਾਂ ਕੱਲ ਯਾਨੀ 8 ਜਨਵਰੀ ਨੂੰ ਸ਼ੇਅਰ ਬਾਜ਼ਾਰ 'ਚ ਗਿਰਾਵਟ ਦੇਖਣ ਨੂੰ ਮਿਲੀ ਸੀ। ਸੈਂਸੈਕਸ 670 ਅੰਕਾਂ ਦੀ ਗਿਰਾਵਟ ਨਾਲ 71,355 'ਤੇ ਬੰਦ ਹੋਇਆ। ਇਸ ਦੇ ਨਾਲ ਹੀ ਨਿਫਟੀ ਵੀ 197 ਅੰਕ ਡਿੱਗ ਕੇ 21,513 ਦੇ ਪੱਧਰ 'ਤੇ ਬੰਦ ਹੋਇਆ। ਸੈਂਸੈਕਸ ਦੇ 30 ਸਟਾਕਾਂ 'ਚੋਂ 24 'ਚ ਗਿਰਾਵਟ ਅਤੇ 6 'ਚ ਵਾਧਾ ਦੇਖਿਆ ਗਿਆ।
ਇਹ ਵੀ ਪੜ੍ਹੋ - OMG! ਉਡਾਣ ਦੌਰਾਨ ਹਵਾ 'ਚ ਖੁੱਲ੍ਹਿਆ ਜਹਾਜ਼ ਦਾ ਦਰਵਾਜ਼ਾ, 177 ਲੋਕ ਵਾਲ-ਵਾਲ ਬਚੇ, ਹੋਈ ਐਮਰਜੈਂਸੀ ਲੈਂਡਿੰਗ
ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ
ਏਸ਼ੀਆ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ। ਸੋਮਵਾਰ ਨੂੰ ਕੱਚਾ ਤੇਲ ਫਿਸਲ ਕੇ 73 ਡਾਲਰ 'ਤੇ ਆ ਗਿਆ, ਜਿਸ ਤੋਂ ਬਾਅਦ ਇਹ ਠੀਕ ਹੋ ਗਿਆ, ਫਿਲਹਾਲ ਬੈਂਚਮਾਰਕ ਬ੍ਰੈਂਟ ਕਰੂਡ 0.17 ਫ਼ੀਸਦੀ ਵੱਧ ਕੇ 76.44 ਡਾਲਰ ਪ੍ਰਤੀ ਬੈਰਲ 'ਤੇ ਹੈ। ਜਦਕਿ WTI ਕਰੂਡ 0.3 ਫ਼ੀਸਦੀ ਵਧ ਕੇ 71 ਡਾਲਰ ਪ੍ਰਤੀ ਬੈਰਲ 'ਤੇ ਹੈ।
ਇਹ ਵੀ ਪੜ੍ਹੋ - ਅਸਮਾਨੀ ਪੁੱਜੇ Dry Fruits ਦੇ ਭਾਅ, ਬਦਾਮ 680 ਤੇ ਪਿਸਤਾ 3800 ਰੁਪਏ ਪ੍ਰਤੀ ਕਿਲੋ ਹੋਇਆ, ਜਾਣੋ ਕਿਉਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
IndiGo ਨੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ! ਹੁਣ ਇਨ੍ਹਾਂ ਸੀਟਾਂ ਲਈ ਦੇਣੇ ਪੈਣਗੇ ਜ਼ਿਆਦਾ ਪੈਸੇ
NEXT STORY