ਮੁੰਬਈ (ਭਾਸ਼ਾ) - ਮੰਗਲਵਾਰ ਨੂੰ ਘਰੇਲੂ ਬਾਜ਼ਾਰਾਂ 'ਚ ਸ਼ੁਰੂਆਤੀ ਕਾਰੋਬਾਰ 'ਚ ਤੇਜ਼ੀ ਦੇਖਣ ਨੂੰ ਮਿਲੀ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 561.13 ਅੰਕ ਜਾਂ 0.79 ਫ਼ੀਸਦੀ ਵਧ ਕੇ 71,984.78 'ਤੇ ਪਹੁੰਚ ਗਿਆ। ਨਿਫਟੀ 160.45 ਅੰਕ ਜਾਂ 0.74 ਫ਼ੀਸਦੀ ਵਧ ਕੇ 21,732.25 'ਤੇ ਪਹੁੰਚ ਗਿਆ।
ਇਹ ਵੀ ਪੜ੍ਹੋ - Ram Mandir:ਹੁਣ ਹਰ ਰੋਜ਼ 4 ਵਜੇ ਉੱਠਣਗੇ ਰਾਮਲਲਾ, ਹਰ ਘੰਟੇ ਲਗੇਗਾ ਭੋਗ, 14 ਘੰਟੇ ਸ਼ਰਧਾਲੂਆਂ ਨੂੰ ਦੇਣਗੇ ਦਰਸ਼ਨ
ਸੈਂਸੈਕਸ ਦੀਆਂ ਕੰਪਨੀਆਂ ਵਿੱਚੋਂ ਭਾਰਤੀ ਏਅਰਟੈੱਲ, ਸਨ ਫਾਰਮਾ, ਆਈਸੀਆਈਸੀਆਈ ਬੈਂਕ, ਪਾਵਰਗ੍ਰਿਡ ਅਤੇ ਟੀਸੀਐੱਸ ਦੇ ਸ਼ੇਅਰਾਂ ਵਿੱਚ ਸਭ ਤੋਂ ਵੱਧ ਵਾਧਾ ਹੋਇਆ। ਇਸ ਦੇ ਉਲਟ ਏਸ਼ੀਅਨ ਪੇਂਟਸ, ਐੱਚਡੀਐੱਫਸੀ ਬੈਂਕ, ਹਿੰਦੁਸਤਾਨ ਯੂਨੀਲੀਵਰ ਅਤੇ ਮਾਰੂਤੀ ਦੇ ਸ਼ੇਅਰ ਘਾਟੇ ਵਿੱਚ ਰਹੇ। ਬੀਐੱਸਈ ਮਿਡਕੈਪ ਇੰਡੈਕਸ 0.68 ਫ਼ੀਸਦੀ ਅਤੇ ਸਮਾਲਕੈਪ ਇੰਡੈਕਸ 0.83 ਫ਼ੀਸਦੀ ਡਿੱਗਿਆ।
ਇਹ ਵੀ ਪੜ੍ਹੋ - Ram Mandir Ceremony: ਅੱਜ ਯਾਨੀ 22 ਜਨਵਰੀ ਨੂੰ ਪੈਦਾ ਹੋਣ ਵਾਲੇ ਬੱਚਿਆਂ ਦੀ ਰਾਸ਼ੀ ਹੋਵੇਗੀ ਖ਼ਾਸ, ਜਾਣੋ ਕਿਵੇਂ
ਦੂਜੇ ਏਸ਼ੀਆਈ ਬਾਜ਼ਾਰਾਂ 'ਚ ਜਾਪਾਨ ਦਾ ਨਿੱਕੇਈ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਲਾਭ 'ਚ ਰਿਹਾ, ਜਦਕਿ ਚੀਨ ਦਾ ਸ਼ੰਘਾਈ ਕੰਪੋਜ਼ਿਟ ਘਾਟੇ 'ਚ ਰਿਹਾ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.03 ਫ਼ੀਸਦੀ ਘੱਟ ਕੇ 80.04 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸ਼ਨੀਵਾਰ ਨੂੰ 545.58 ਕਰੋੜ ਰੁਪਏ ਦੇ ਸ਼ੇਅਰ ਵੇਚੇ ਸਨ।
ਇਹ ਵੀ ਪੜ੍ਹੋ - 10 ਰੁਪਏ ਸਸਤਾ ਹੋ ਸਕਦਾ ਹੈ ਪੈਟਰੋਲ-ਡੀਜ਼ਲ! ਜਲਦੀ ਕੀਤਾ ਜਾਵੇਗਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Stock Market: ਇਸ ਦੇਸ਼ ਨੂੰ ਪਿੱਛੇ ਛੱਡ ਕੇ ਭਾਰਤ ਬਣਿਆ ਦੁਨੀਆ ਦਾ ਚੌਥਾ ਸਭ ਤੋਂ ਵੱਡਾ ਸ਼ੇਅਰ ਬਾਜ਼ਾਰ
NEXT STORY