ਮੁੰਬਈ (ਭਾਸ਼ਾ) - ਵਿਦੇਸ਼ੀ ਫੰਡਾਂ ਦੀ ਤਾਜ਼ਾ ਖਰੀਦਦਾਰੀ ਅਤੇ ਅਮਰੀਕੀ ਬਾਜ਼ਾਰਾਂ ਪ੍ਰਤੀ ਸਕਾਰਾਤਮਕ ਰਵੱਈਏ ਦੇ ਵਿਚਕਾਰ ਬੁੱਧਵਾਰ ਨੂੰ ਸਥਾਨਕ ਸ਼ੇਅਰ ਬਾਜ਼ਾਰਾਂ ਦੇ ਰਿਕਾਰਡ ਬਣਾਉਣ ਦੀ ਪ੍ਰਕਿਰਿਆ ਜਾਰੀ ਰਹੀ। ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੈਕਸ ਅਤੇ ਨਿਫਟੀ ਇੱਕ ਵਾਰ ਫਿਰ ਨਵੇਂ ਸਰਵਕਾਲੀ ਉੱਚ ਪੱਧਰ 'ਤੇ ਪਹੁੰਚ ਗਏ। ਸ਼ੁਰੂਆਤੀ ਕਾਰੋਬਾਰ ਵਿਚ 30 ਸ਼ੇਅਰਾਂ ਵਾਲਾ ਸੈਂਸੈਕਸ ਦਿਨ ਦੇ ਦੌਰਾਨ 293.59 ਅੰਕ ਚੜ੍ਹ ਕੇ 67,088.73 ਦੇ ਆਪਣੇ ਸਰਵਕਾਲੀ ਉੱਚ ਪੱਧਰ 'ਤੇ ਪਹੁੰਚ ਗਿਆ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 80.3 ਅੰਕਾਂ ਦੇ ਵਾਧੇ ਨਾਲ 19,829.55 ਦੇ ਨਵੇਂ ਸਰਵਕਾਲੀ ਉੱਚ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ।
ਇਹ ਵੀ ਪੜ੍ਹੋ : ਮਹਿੰਗਾਈ ਨੇ ਕੱਢੇ ਵੱਟ : ਟਮਾਟਰ ਤੋਂ ਬਾਅਦ ਹੁਣ ਆਸਮਾਨ ਛੂਹਣ ਲੱਗੀਆਂ ਸੇਬ ਦੀਆਂ ਕੀਮਤਾਂ
ਸੈਂਸੈਕਸ ਦੀਆਂ ਕੰਪਨੀਆਂ 'ਚ ਐੱਨ.ਟੀ.ਪੀ.ਸੀ., ਇੰਡਸਇੰਡ ਬੈਂਕ, ਇਨਫੋਸਿਸ, ਪਾਵਰਗ੍ਰਿਡ, ਟੈਕ ਮਹਿੰਦਰਾ, ਵਿਪਰੋ ਅਤੇ ਰਿਲਾਇੰਸ ਇੰਡਸਟਰੀਜ਼ ਦੇ ਸ਼ੇਅਰ ਲਾਭ ਵਿੱਚ ਰਹੇ। ਦੂਜੇ ਪਾਸੇ ਮਾਰੂਤੀ, ਮਹਿੰਦਰਾ ਐਂਡ ਮਹਿੰਦਰਾ, ਏਸ਼ੀਅਨ ਪੇਂਟਸ, ਟੀਸੀਐੱਸ, ਭਾਰਤੀ ਏਅਰਟੈੱਲ ਅਤੇ ਨੇਸਲੇ ਦੇ ਸ਼ੇਅਰ ਘਾਟੇ ਨਾਲ ਕਾਰੋਬਾਰ ਕਰ ਰਹੇ ਹਨ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫਆਈਆਈ) ਨੇ ਮੰਗਲਵਾਰ ਨੂੰ 2,115.84 ਕਰੋੜ ਰੁਪਏ ਦੇ ਸ਼ੁੱਧ ਸ਼ੇਅਰਾਂ ਦੀ ਖਰੀਦ ਕੀਤੀ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.21 ਫ਼ੀਸਦੀ ਘੱਟ ਕੇ 79.49 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਦੂਜੇ ਏਸ਼ੀਆਈ ਬਾਜ਼ਾਰਾਂ 'ਚ ਜਾਪਾਨ ਦਾ ਨਿੱਕੇਈ ਮੁਨਾਫੇ 'ਚ ਰਿਹਾ। ਜਦਕਿ ਦੱਖਣੀ ਕੋਰੀਆ ਦਾ ਕੋਸਪੀ, ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗਸੇਂਗ ਘਾਟੇ 'ਚ ਰਿਹਾ।
ਇਹ ਵੀ ਪੜ੍ਹੋ : ਟਮਾਟਰ-ਗੰਢਿਆਂ ਤੋਂ ਬਾਅਦ ਹੁਣ ਮਹਿੰਗੀ ਹੋਈ ਅਰਹਰ ਦੀ ਦਾਲ, ਸਾਲ 'ਚ 32 ਫ਼ੀਸਦੀ ਵਧੀ ਕੀਮਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਿੰਗਾਈ ਦੌਰਾਨ ਘਟ ਸਕਦੀਆਂ ਹਨ ਘਿਓ-ਮੱਖਣ ਦੀਆਂ ਕੀਮਤਾਂ, GST ਦਰਾਂ ’ਚ ਕਟੌਤੀ ਕਰੇਗੀ ਸਰਕਾਰ
NEXT STORY