ਮੁੰਬਈ-ਵਿਦੇਸ਼ੀ ਪੂੰਜੀ ਦੀ ਨਿਕਾਸੀ ਲਗਾਤਾਰ ਜਾਰੀ ਰਹਿਣ ਦੇ ਵਿਚਾਲੇ ਰਿਲਾਇੰਸ ਇੰਡਸਟਰੀਜ਼ ਅਤੇ ਬੈਂਕਿੰਗ ਸ਼ੇਅਰਾਂ 'ਚ ਬਿਕਵਾਲੀ ਦੇ ਚੱਲਦੇ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਪ੍ਰਮੁੱਖ ਸਟਾਕ ਸੂਚਕਾਂਕ ਸੈਂਸੈਕਸ ਅਤੇ ਨਿਫਟੀ 'ਚ ਗਿਰਾਵਟ ਦਰਜ ਹੋਈ। ਇਸ ਦੌਰਾਨ ਬੀ.ਐੱਸ.ਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 578.19 ਅੰਕ ਡਿੱਗ ਕੇ 59,626.87 ਅੰਕਾਂ 'ਤੇ ਆ ਗਿਆ। ਐੱਨ.ਐੱਸ.ਈ. ਨਿਫਟੀ 144.7 ਅੰਕ ਡਿੱਗ ਕੇ 17,747.25 'ਤੇ ਬੰਦ ਹੋਇਆ। ਸੈਂਸੈਕਸ 'ਤੇ ਆਈ.ਸੀ.ਆਈ.ਸੀ.ਆਈ ਬੈਂਕ, ਐੱਚ.ਡੀ.ਐੱਫ.ਸੀ, ਐਕਸਿਸ ਬੈਂਕ, ਭਾਰਤੀ ਸਟੇਟ ਬੈਂਕ, ਰਿਲਾਇੰਸ ਇੰਡਸਟਰੀਜ਼, ਕੋਟਕ ਮਹਿੰਦਰਾ ਬੈਂਕ ਅਤੇ ਐੱਚ.ਡੀ.ਐੱਫ.ਸੀ ਬੈਂਕ ਪ੍ਰਮੁੱਖ ਘਾਟੇ ਵਾਲੇ ਸਨ।
ਦੂਜੇ ਪਾਸੇ ਟਾਟਾ ਮੋਟਰਜ਼, ਆਈ.ਟੀ.ਸੀ., ਮਹਿੰਦਰਾ ਐਂਡ ਮਹਿੰਦਰਾ ਅਤੇ ਟਾਟਾ ਸਟੀਲ 'ਚ ਵਾਧਾ ਦੇਖਿਆ ਗਿਆ। ਹੋਰ ਏਸ਼ੀਆਈ ਬਾਜ਼ਾਰਾਂ 'ਚ, ਸਿਓਲ, ਟੋਕੀਓ ਅਤੇ ਸ਼ੰਘਾਈ ਲਾਭ ਦੇ ਨਾਲ ਕਾਰੋਬਾਰ ਕਰ ਰਹੇ ਸਨ ਜਦੋਂ ਕਿ ਹਾਂਗਕਾਂਗ ਕੁਝ ਘਾਟੇ ਨਾਲ ਕਾਰੋਬਾਰ ਕਰ ਰਿਹਾ ਸੀ। ਵੀਰਵਾਰ ਨੂੰ ਅਮਰੀਕੀ ਬਾਜ਼ਾਰ ਵਾਧੇ ਦੇ ਨਾਲ ਬੰਦ ਹੋਏ। ਇਸ ਦੌਰਾਨ ਅੰਤਰਰਾਸ਼ਟਰੀ ਤੇਲ ਬੈਂਚਮਾਰਕ ਬ੍ਰੈਂਟ ਕਰੂਡ 0.38 ਫੀਸਦੀ ਵਧ ਕੇ 87.80 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸ਼ੇਅਰ ਬਾਜ਼ਾਰ ਦੇ ਅਸਥਾਈ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ) ਨੇ ਬੁੱਧਵਾਰ ਨੂੰ ਸ਼ੁੱਧ 2,393.94 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।
ਵਿੱਤ ਮੰਤਰੀ ਨੇ ਵੰਡਿਆ ਹਲਵਾ, ਸਮਾਰੋਹ ਨਾਲ ਸ਼ੁਰੂ ਹੋਈ ਆਮ ਬਜਟ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ
NEXT STORY