ਮੁੰਬਈ- ਗਲੋਬਲ ਬਾਜ਼ਾਰਾਂ ਵਿਚ ਤੇਜ਼ੀ ਦੇ ਮਿਲੇ-ਜੁਲੇ ਰੁਖ਼ ਵਿਚਕਾਰ ਬੁੱਧਵਾਰ ਨੂੰ ਭਾਰਤੀ ਸ਼ੇਅਰ ਬਾਜ਼ਾਰ ਮਜਬੂਤੀ ਵਿਚ ਸ਼ੁਰੂ ਹੋਏ ਹਨ। ਬੀ. ਐੱਸ. ਈ. ਦਾ ਸੈਂਸੈਕਸ 357.41 ਅੰਕ ਯਾਨੀ 0.7 ਫ਼ੀਸਦੀ ਦੀ ਬੜ੍ਹਤ ਨਾਲ 51,382.89 ਦੇ ਪੱਧਰ 'ਤੇ, ਜਦੋਂ ਕਿ ਨੈਸ਼ਨਲ ਸਟਾਕਸ ਐਕਸਚੇਂਜ (ਐੱਨ. ਐੱਸ. ਈ.) ਦਾ ਨਿਫਟੀ 103.75 ਅੰਕ ਯਾਨੀ 0.69 ਫ਼ੀਸਦੀ ਦੇ ਉਛਾਲ ਨਾਲ 15,202.15 ਦੇ ਪੱਧਰ 'ਤੇ ਖੁੱਲ੍ਹਾ ਹੈ।
ਕਾਰੋਬਾਰ ਦੇ ਬਿਲਕੁਲ ਸ਼ੁਰੂ ਵਿਚ ਸੈਂਸੈਕਸ ਦੇ 30 ਪ੍ਰਮੁੱਖ ਸ਼ੇਅਰਾਂ ਵਿਚੋਂ 2 ਵਿਚ ਗਿਰਾਵਟ ਦੇਖਣ ਨੂੰ ਮਿਲੀ, ਜਦੋਂ ਕਿ ਬਾਕੀ ਤੇਜ਼ੀ ਨਾਲ ਖੁੱਲ੍ਹੇ।
ਪਿਛਲੇ ਕਾਰੋਬਾਰੀ ਦਿਨ ਸੈਂਸੈਕਸ 584.41 ਅੰਕ ਚੜ੍ਹ ਕੇ 51,025.48 ਦੇ ਪੱਧਰ 'ਤੇ ਬੰਦ ਹੋਇਆ ਸੀ। ਨਿਫਟੀ 142.2 ਅੰਕ ਵੱਧ ਕੇ 15,098.40 ਦੇ ਪੱਧਰ 'ਤੇ ਸਮਾਪਤ ਹੋਇਆ ਸੀ।
ਗਲੋਬਲ ਬਾਜ਼ਾਰ-
ਅਮਰੀਕੀ ਬਾਜ਼ਾਰ ਹਰੇ ਨਿਸ਼ਾਨ 'ਤੇ ਬੰਦ ਹੋਏ ਹਨਡਾਓ 30 ਅੰਕ ਚੜ੍ਹ ਕੇ 31,832 'ਤੇ ਪਹੁੰਚ ਗਿਆ। ਏਸ਼ੀਆਈ ਬਾਜ਼ਾਰ ਵੀ ਹਰੇ ਨਿਸ਼ਾਨ 'ਤੇ ਕਾਰੋਬਾਰ ਕਰ ਰਹੇ ਹਨ। ਹਾਲਾਂਕਿ, ਇਨ੍ਹਾਂ ਵਿਚ ਬੜ੍ਹਤ ਹਲਕੀ ਹੈ। ਜਾਪਾਨ ਦਾ ਬਾਜ਼ਾਰ ਨਿੱਕੇਈ 0.04 ਫ਼ੀਸਦੀ, ਚੀਨ ਦਾ ਸ਼ੰਘਾਈ 0.8 ਫ਼ੀਸਦੀ, ਹਾਂਗਕਾਂਗ ਦਾ ਹੈਂਗਸੇਂਗ 0.7 ਫ਼ੀਸਦੀ ਅਤੇ ਦੱਖਣੀ ਕੋਰੀਆ ਦਾ ਕੋਸਪੀ 0.3 ਫ਼ੀਸਦੀ ਦੀ ਤੇਜ਼ੀ ਵਿਚ ਹਨ। ਇਸ ਤੋਂ ਇਲਾਵਾ ਆਸਟ੍ਰੇਲੀਆ ਦਾ ਏ. ਐੱਸ. ਐਕਸ.-200 ਇੰਡੈਕਸ 0.2 ਫ਼ੀਸਦੀ ਦੀ ਗਿਰਾਵਟ ਵਿਚ ਕਾਰੋਬਾਰ ਕਰ ਰਿਹਾ ਸੀ।
ਕੋਰੋਨਾ ਟੀਕਾ ਲਗਵਾਉਣ ਮਗਰੋਂ 48 ਘੰਟਿਆਂ ਤੱਕ ਉਡਾਣਾਂ ਦਾ ਸੰਚਾਲਨ ਨਹੀਂ ਕਰ ਸਕਣਗੇ ਪਾਇਲਟ
NEXT STORY