ਮੁੰਬਈ (ਭਾਸ਼ਾ) - ਘਰੇਲੂ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਵਿਚ ਬੁੱਧਵਾਰ ਦੇ ਸ਼ੁਰੂਆਤੀ ਕਾਰੋਬਾਰ 'ਚ ਤੇਜ਼ੀ ਆਈ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 270.18 ਅੰਕ ਵਧ ਕੇ 72,740.48 'ਤੇ ਖੁੱਲ੍ਹਿਆ। NSE ਨਿਫਟੀ 87.35 ਅੰਕਾਂ ਦੇ ਵਾਧੇ ਨਾਲ 22,092.05 'ਤੇ ਰਿਹਾ। ਸੈਂਸੈਕਸ ਦੀਆਂ ਸੂਚੀਬੱਧ ਕੰਪਨੀਆਂ 'ਚ ਰਿਲਾਇੰਸ ਇੰਡਸਟਰੀਜ਼, ਮਾਰੂਤੀ, ਐੱਨ.ਟੀ.ਪੀ.ਸੀ., ਟਾਟਾ ਮੋਟਰਜ਼, ਐਕਸਿਸ ਬੈਂਕ, ਬਜਾਜ ਫਾਈਨਾਂਸ, ਹਿੰਦੁਸਤਾਨ ਯੂਨੀਲੀਵਰ ਅਤੇ ਲਾਰਸਨ ਐਂਡ ਟੂਬਰੋ ਦੇ ਸ਼ੇਅਰਾਂ 'ਚ ਸਭ ਤੋਂ ਜ਼ਿਆਦਾ ਤੇਜ਼ੀ ਰਹੀ। ਇੰਫੋਸਿਸ, ਵਿਪਰੋ, ਇੰਡਸਇੰਡ ਬੈਂਕ ਅਤੇ ਨੇਸਲੇ ਦੇ ਸ਼ੇਅਰ ਡਿੱਗੇ।
ਇਹ ਵੀ ਪੜ੍ਹੋ - LIC ਲੈ ਕੇ ਆਈ ਧਮਾਕੇਦਾਰ ਸਕੀਮ : ਹਰ ਰੋਜ਼ 121 ਰੁਪਏ ਜਮ੍ਹਾ ਕਰਵਾਉਣ 'ਤੇ ਮਿਲਣਗੇ 27 ਲੱਖ ਰੁਪਏ
ਦੱਸ ਦੇਈਏ ਕਿ ਦੂਜੇ ਪਾਸੇ ਏਸ਼ੀਆਈ ਬਾਜ਼ਾਰਾਂ 'ਚ ਜਾਪਾਨ ਦਾ ਨਿੱਕੇਈ ਲਾਭ 'ਚ ਰਿਹਾ, ਜਦੋਂ ਕਿ ਚੀਨ ਦਾ ਸ਼ੰਘਾਈ ਕੰਪੋਜ਼ਿਟ, ਦੱਖਣੀ ਕੋਰੀਆ ਦਾ ਕੋਸਪੀ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਘਾਟੇ 'ਚ ਰਿਹਾ। ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਨਕਾਰਾਤਮਕ ਖੇਤਰ 'ਚ ਬੰਦ ਹੋਇਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.90 ਫ਼ੀਸਦੀ ਘੱਟ ਕੇ 85.47 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਮੰਗਲਵਾਰ ਨੂੰ 10.13 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
ਇਹ ਵੀ ਪੜ੍ਹੋ - iPhone ਖਰੀਦਣ ਵਾਲੇ ਲੋਕਾਂ ਲਈ ਵੱਡੀ ਖ਼ਬਰ, 35 ਹਜ਼ਾਰ ਰੁਪਏ ਤੋਂ ਘੱਟ ਹੋਈਆਂ ਕੀਮਤਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
EPFO ਨਾਲ ਜਨਵਰੀ 'ਚ 16.02 ਲੱਖ ਮੈਂਬਰ ਜੁੜੇ, ਪਹਿਲੀ ਵਾਰ ਇੰਨੀ ਗਿਣਤੀ 'ਚ ਹੋਇਆ ਐਨਰੋਲਮੈਂਟ
NEXT STORY