ਮੁੰਬਈ (ਭਾਸ਼ਾ) - ਏਸ਼ੀਆਈ ਬਾਜ਼ਾਰਾਂ ਦੇ ਮਜ਼ਬੂਤ ਰੁਖ ਵਿਚਾਲੇ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਸੈਂਸੈਕਸ ਅਤੇ ਨਿਫਟੀ 'ਚ ਤੇਜ਼ੀ ਰਹੀ। ਇਸ ਤੋਂ ਪਹਿਲਾਂ ਦੋ ਸੈਸ਼ਨਾਂ ਲਈ ਬਾਜ਼ਾਰਾਂ 'ਚ ਗਿਰਾਵਟ ਦਰਜ ਕੀਤੀ ਗਈ ਸੀ। ਇਸ ਦੌਰਾਨ ਬੀਐਸਈ ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ 80.16 ਅੰਕ ਵਧ ਕੇ 60,433.43 ਅੰਕਾਂ 'ਤੇ ਪਹੁੰਚ ਗਿਆ। ਵਿਆਪਕ NSE ਨਿਫਟੀ 26.1 ਅੰਕ ਵਧ ਕੇ 18,018.25 'ਤੇ ਰਿਹਾ।
ਵੀਰਵਾਰ ਨੂੰ ਆਖਰੀ ਕਾਰੋਬਾਰੀ ਸੈਸ਼ਨ 'ਚ ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 304.18 ਅੰਕ ਭਾਵ 0.50 ਫੀਸਦੀ ਦੀ ਗਿਰਾਵਟ ਨਾਲ 60,353.27 ਅੰਕ 'ਤੇ ਬੰਦ ਹੋਇਆ ਸੀ। ਇਸ ਦੇ ਨਾਲ ਹੀ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 50.80 ਅੰਕ ਭਾਵ 0.28 ਫੀਸਦੀ ਦੀ ਗਿਰਾਵਟ ਨਾਲ 17,992.15 'ਤੇ ਬੰਦ ਹੋਇਆ ਸੀ।
ਟਾਪ ਗੇਨਰਜ਼
ਲਾਰਸਨ ਐਂਡ ਟੂਬਰੋ, ਰਿਲਾਇੰਸ ਇੰਡਸਟਰੀਜ਼, ਆਈ.ਟੀ.ਸੀ., ਨੇਸਲੇ, ਟਾਟਾ ਸਟੀਲ, ਹਿੰਦੁਸਤਾਨ ਯੂਨੀਲੀਵਰ, ਟਾਈਟਨ, ਵਿਪਰੋ, ਭਾਰਤੀ ਏਅਰਟੈੱਲ
ਟਾਪ ਲੂਜ਼ਰਜ਼
ਬਜਾਜ ਫਿਨਸਰਵ, ਇੰਡਸਇੰਡ ਬੈਂਕ, ਟਾਟਾ ਕੰਸਲਟੈਂਸੀ ਸਰਵਿਸਿਜ਼, ਇਨਫੋਸਿਸ, ਟੈਕ ਮਹਿੰਦਰਾ, ਆਈਸੀਆਈਸੀਆਈ ਬੈਂਕ, ਐਚਡੀਐਫਸੀ
ਗਲੋਬਲ ਬਾਜ਼ਾਰਾਂ ਦਾ ਹਾਲ
ਹੋਰ ਏਸ਼ੀਆਈ ਬਾਜ਼ਾਰਾਂ 'ਚ ਸਿਓਲ, ਟੋਕੀਓ, ਸ਼ੰਘਾਈ ਅਤੇ ਹਾਂਗਕਾਂਗ ਦੇ ਬਾਜ਼ਾਰਾਂ 'ਚ ਤੇਜ਼ੀ ਰਹੀ। ਵੀਰਵਾਰ ਨੂੰ ਅਮਰੀਕੀ ਬਾਜ਼ਾਰ ਘਾਟੇ 'ਚ ਸਨ। ਅੰਤਰਰਾਸ਼ਟਰੀ ਤੇਲ ਸੂਚਕ ਅੰਕ ਬ੍ਰੈਂਟ ਕਰੂਡ 1.23 ਫੀਸਦੀ ਵਧ ਕੇ 79.66 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸਟਾਕ ਮਾਰਕੀਟ ਦੇ ਅਸਥਾਈ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐਫਆਈਆਈ) ਨੇ ਵੀਰਵਾਰ ਨੂੰ 1,449.45 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 15 ਪੈਸੇ ਦੀ ਮਜ਼ਬੂਤੀ ਨਾਲ ਖੁੱਲ੍ਹਿਆ
NEXT STORY