ਨਵੀਂ ਦਿੱਲੀ—ਏਸ਼ੀਆਈ ਬਾਜ਼ਾਰਾਂ ਤੋਂ ਮਿਲੇ ਪੋਜ਼ੀਟਿਵ ਸੰਕੇਤਾਂ ਨਾਲ ਅੱਜ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਵਾਧੇ ਨਾਲ ਹੋਈ। ਸੈਂਸੈਕਸ 105 ਅੰਕ ਵਧ ਕੇ 31673 ਅਤੇ ਨਿਫਟੀ 29 ਅੰਕ ਚੜ੍ਹ ਕੇ 9881 ਦੇ ਪੱਧਰ 'ਤੇ ਖੁੱਲ੍ਹਿਆ। ਸ਼ੁਰੂਆਤੀ ਕਾਰੋਬਾਰ 'ਚ ਰਿਐਲਟੀ ਨੂੰ ਛੱਡ ਕੇ ਸਾਰੇ ਸੈਕਟਰ 'ਚ ਵਾਧੇ ਨਾਲ ਕਾਰੋਬਾਰ ਹੋ ਰਿਹਾ ਹੈ। ਫਿਲਹਾਲ ਸੈਂਸੈਕਸ ਸਪਾਟ ਹੋ ਕੇ 31,570 ਦੇ ਆਲੇ-ਦੁਆਲੇ ਕਾਰੋਬਾਰ ਕਰ ਰਿਹਾ। ਉਧਰ ਨਿਫਟੀ ਸਟਾਪ ਹੋ ਕੇ 9,852 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ।
ਮਿਡਕੈਪ-ਸਮਾਲਕੈਪ ਸ਼ੇਅਰਾਂ 'ਚ ਹਲਕੀ ਤੇਜ਼ੀ
ਮਿਡਕੈਪ ਅਤੇ ਸਮਾਲਕੈਪ ਸ਼ੇਅਰਾਂ 'ਚ ਹਲਕੀ ਖਰੀਦਦਾਰੀ ਦਿਸ ਰਹੀ ਹੈ। ਬੀ. ਐੱਸ. ਈ. ਦਾ ਮਿਡਕੈਪ ਇੰਡੈਕਸ 0.25 ਫੀਸਦੀ ਤੱਕ ਵਧਿਆ ਹੈ, ਜਦਕਿ ਨਿਫਟੀ ਦੇ ਮਿਡਕੈਪ 100 ਇੰਡੈਕਸ 'ਚ 0.25 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ। ਬੀ. ਐੱਸ. ਈ. ਦਾ ਸਮਾਲਕੈਪ ਇੰਡੈਕਸ 0.25 ਫੀਸਦੀ ਦਾ
ਵਾਧਾ ਦਿਸ ਰਿਹਾ ਹੈ।
ਬੈਂਕ ਨਿਫਟੀ 'ਚ ਗਿਰਾਵਟ
ਬੈਂਕਿੰਗ, ਕੈਪੀਟਲ ਗੁਡਸ, ਕੰਜ਼ਿਊਮਰ ਡਿਊਰੇਲਬਲਸ, ਆਇਲ ਐਂਡ ਗੈਸ ਅਤੇ ਰਿਐਲਟੀ ਸ਼ੇਅਰਾਂ 'ਚ ਦਬਾਅ ਨਜ਼ਰ ਆ ਰਿਹਾ। ਬੈਂਕ ਨਿਫਟੀ 0.2 ਫੀਸਦੀ ਡਿੱਗ ਕੇ 24,270 ਦੇ ਹੇਠਾਂ ਫਿਸਲ ਗਿਆ। ਹਾਲਾਂਕਿ ਆਈ. ਟੀ., ਐੱਫ. ਐੱਮ. ਸੀ. ਜੀ., ਮੈਟਲ ਅਤੇ ਫਾਰਮਾ ਸ਼ੇਅਰਾਂ 'ਚ ਚੰਗੀ ਖਰੀਦਦਾਰੀ ਆਈ।
ਹੁਣ ਆਸਾਨ ਹੋਵੇਗਾ ਕਾਰੋਬਾਰ, ਮੋਦੀ ਸਰਕਾਰ ਲਿਆ ਰਹੀ ਹੈ ਨਵਾਂ ਪਰਮਿਟ ਸਿਸਟਮ
NEXT STORY