ਮੁੰਬਈ- ਸ਼ੇਅਰ ਬਾਜ਼ਾਰਾਂ 'ਚ ਬੁੱਧਵਾਰ ਨੂੰ ਲਗਾਤਾਰ ਅੱਠਵੇਂ ਕਾਰੋਬਾਰੀ ਸੈਸ਼ਨ 'ਚ ਵਾਧੇ ਦਾ ਸਿਲਸਿਲਾ ਜਾਰੀ ਰਿਹਾ। ਹੋਰ ਏਸ਼ੀਆਈ ਬਾਜ਼ਾਰਾਂ 'ਚ ਮਜ਼ਬੂਤੀ ਅਤੇ ਵਿਦੇਸ਼ੀ ਫੰਡਾਂ ਦੇ ਸਥਿਰ ਪ੍ਰਵਾਹ ਦੇ ਵਿਚਕਾਰ ਸਥਾਨਕ ਬਾਜ਼ਾਰ ਮਜ਼ਬੂਤੀ ਦੇ ਰੁਖ਼ ਨਾਲ ਖੁੱਲ੍ਹੇ। ਰਿਲਾਇੰਸ ਇੰਡਸਟਰੀਜ਼, ਐੱਚ.ਡੀ.ਐੱਫ.ਸੀ. ਬੈਂਕ, ਐੱਚ.ਡੀ.ਐੱਫ.ਸੀ. ਅਤੇ ਟਾਟਾ ਕੰਸਲਟੈਂਸੀ ਸਰਵਿਸਿਜ਼ ਵਰਗੀਆਂ ਪ੍ਰਮੁੱਖ ਕੰਪਨੀਆਂ ਦੇ ਸ਼ੇਅਰਾਂ 'ਚ ਖਰੀਦਦਾਰੀ ਕਾਰਨ ਵੀ ਬਾਜ਼ਾਰ ਦੀ ਧਾਰਨਾ ਸਕਾਰਾਤਮਕ ਰਹੀ।
ਇਹ ਵੀ ਪੜ੍ਹੋ- ਕਾਰੋਬਾਰ ਨੂੰ ਸੌਖਾਲਾ ਬਣਾਉਣ ਲਈ ਕੇਂਦਰ ਨੇ 9 ਸਾਲਾਂ ’ਚ ਸਮਾਪਤ ਕਰ ਦਿੱਤੇ ਪੁਰਾਣੇ 2000 ਨਿਯਮ-ਕਾਨੂੰਨ
ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 92.29 ਅੰਕ ਵਧ ਕੇ 60,250.01 ਅੰਕ 'ਤੇ ਪਹੁੰਚ ਗਿਆ। ਇਸੇ ਤਰ੍ਹਾਂ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 51.35 ਅੰਕ ਵਧ ਕੇ 17,773.65 ਅੰਕਾਂ 'ਤੇ ਪਹੁੰਚ ਗਿਆ। ਸੈਂਸੈਕਸ ਦੀਆਂ ਕੰਪਨੀਆਂ 'ਚ ਰਿਲਾਇੰਸ ਇੰਡਸਟਰੀਜ਼, ਐੱਚ.ਡੀ.ਐੱਫ.ਸੀ, ਐੱਚ.ਡੀ.ਐੱਫ.ਸੀ ਬੈਂਕ, ਟਾਈਟਨ ਅਤੇ ਅਲਟਰਾਟੈਕ ਸੀਮੈਂਟ ਦੇ ਸ਼ੇਅਰ ਲਾਭ 'ਚ ਸਨ। ਇਸ ਦੇ ਨਾਲ ਹੀ ਇੰਡਸਇੰਡ ਬੈਂਕ, ਨੇਸਲੇ ਅਤੇ ਹਿੰਦੁਸਤਾਨ ਯੂਨੀਲੀਵਰ ਦੇ ਸ਼ੇਅਰ ਨੁਕਸਾਨ 'ਚ ਸਨ।
ਇਹ ਵੀ ਪੜ੍ਹੋ-ਫਿਊਚਰ ਰਿਟੇਲ ਨੂੰ ਖਰੀਦਣ ਦੀ ਦੌੜ ’ਚ ਅੰਬਾਨੀ-ਅਡਾਨੀ, ਇਸ ਵਾਰ ਮੁਕਾਬਲੇ ’ਚ ਹੋਣਗੇ 47 ਹੋਰ ਨਵੇਂ ਖਿਡਾਰੀ
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।
ਵੱਡੀਆਂ ਕੰਪਨੀਆਂ ਦੇ ਸ਼ੇਅਰਾਂ ’ਚ ਨਿਵੇਸ਼ ਕਰਨ ਵਾਲੇ ਜ਼ਿਆਦਾਤਰ ਮਿਊਚੁਅਲ ਫੰਡ ਰਿਟਰਨ ਦੇਣ ’ਚ ਅਸਫਲ
NEXT STORY