ਮੁੰਬਈ- ਸੂਚਨਾ ਤਕਨਾਲੋਜੀ ਕੰਪਨੀਆਂ ਅਤੇ ਬੈਂਕਿੰਗ ਸ਼ੇਅਰਾਂ 'ਚ ਲਿਵਾਲੀ ਕਾਰਨ ਵੀਰਵਾਰ ਦੇ ਸ਼ੁਰੂਆਤੀ ਕਾਰੋਬਾਰ 'ਚ ਸੈਂਸੈਕਸ, ਨਿਫਟੀ ਤੇਜ਼ੀ ਨਾਲ ਖੁੱਲ੍ਹਿਆ। ਇਸ ਨਾਲ ਪਿਛਲੇ ਤਿੰਨ ਦਿਨਾਂ ਤੋਂ ਸ਼ੇਅਰ ਬਾਜ਼ਾਰਾਂ 'ਚ ਗਿਰਾਵਟ ਰੁਕ ਗਈ ਹੈ। ਇਸ ਦੌਰਾਨ 30 ਸ਼ੇਅਰਾਂ 'ਤੇ ਆਧਾਰਿਤ ਬੀ.ਐੱਸ.ਈ ਸੈਂਸੈਕਸ 210.49 ਅੰਕ ਵਧ ਕੇ 59,778.29 ਅੰਕਾਂ 'ਤੇ ਪਹੁੰਚ ਗਿਆ। ਇਸ ਦੇ ਨਾਲ ਹੀ ਐੱਨ.ਐੱਸ.ਈ. ਨਿਫਟੀ 56.35 ਅੰਕ ਚੜ੍ਹ ਕੇ 17,675.80 ਅੰਕ 'ਤੇ ਸੀ। ਸੈਂਸੈਕਸ 'ਤੇ ਟਾਈਟਨ, ਲਾਰਸਨ ਐਂਡ ਟੂਬਰੋ, ਪਾਵਰ ਗਰਿੱਡ, ਟਾਟਾ ਮੋਟਰਸ, ਏਸ਼ੀਅਨ ਪੇਂਟਸ, ਆਈ.ਟੀ.ਸੀ, ਇੰਡਸਇੰਡ ਬੈਂਕ, ਟਾਟਾ ਕੰਸਲਟੈਂਸੀ ਸਰਵਿਸਿਜ਼, ਆਈ.ਸੀ.ਆਈ.ਸੀ.ਆਈ. ਬੈਂਕ, ਵਿਪਰੋ ਅਤੇ ਐੱਨ.ਟੀ.ਪੀ.ਸੀ. ਦੇ ਸ਼ੇਅਰਾਂ 'ਚ ਤੇਜ਼ੀ ਨਾਲ ਕਾਰੋਬਾਰ ਹੋ ਰਿਹਾ ਸੀ।
ਇਹ ਵੀ ਪੜ੍ਹੋ- ਪੈਟਰੋਲੀਅਮ ਕਰੂਡ ’ਤੇ 6,400 ਰੁਪਏ ਪ੍ਰਤੀ ਟਨ ’ਤੇ ਵਧਿਆ ਟੈਕਸ
ਦੂਜੇ ਪਾਸੇ ਨੇਸਲੇ ਅਤੇ ਰਿਲਾਇੰਸ ਇੰਡਸਟਰੀਜ਼ ਨੁਕਸਾਨ 'ਚ ਸਨ। ਏਸ਼ੀਆਈ ਬਾਜ਼ਾਰਾਂ 'ਚ ਜਾਪਾਨ ਅਤੇ ਹਾਂਗਕਾਂਗ ਵਾਧੇ ਦੇ ਨਾਲ ਕਾਰੋਬਾਰ ਕਰ ਰਹੇ ਸਨ ਜਦਕਿ ਸਿਓਲ, ਸ਼ੰਘਾਈ ਦੇ ਬਾਜ਼ਾਰ ਨੁਕਸਾਨ 'ਚ ਸਨ । ਬੁੱਧਵਾਰ ਨੂੰ ਅਮਰੀਕੀ ਬਾਜ਼ਾਰ ਗਿਰਾਵਟ ਦੇ ਨਾਲ ਬੰਦ ਹੋਏ ਸਨ। ਪਿਛਲੇ ਕਾਰੋਬਾਰੀ ਸੈਸ਼ਨ 'ਚ ਬੁੱਧਵਾਰ ਨੂੰ ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 159.21 ਅੰਕ ਭਾਵ 0.27 ਫ਼ੀਸਦੀ ਦੀ ਗਿਰਾਵਟ ਨਾਲ 59,567.80 'ਤੇ ਬੰਦ ਹੋਇਆ ਸੀ। ਇਸ ਦੇ ਨਾਲ ਹੀ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 41.40 ਅੰਕ ਭਾਵ 0.23 ਫੀਸਦੀ ਦੀ ਗਿਰਾਵਟ ਨਾਲ 17,618.75 'ਤੇ ਬੰਦ ਹੋਇਆ।
ਇਹ ਵੀ ਪੜ੍ਹੋ-ਫਰਵਰੀ 'ਚ ESIC ਨੇ ਜੋੜੇ 16.03 ਲੱਖ ਨਵੇਂ ਮੈਂਬਰ
ਇਸ ਦੌਰਾਨ ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 1 ਫ਼ੀਸਦੀ ਡਿੱਗ ਕੇ 82.29 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਅਨੁਸਾਰ ਬੁੱਧਵਾਰ ਨੂੰ ਵਿਦੇਸ਼ੀ ਪੋਰਟਫੋਲੀਓ ਨਿਵੇਸ਼ਕਾਂ ਨੇ 13.17 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।
ਕਪਾਹ ਉਤਪਾਦਨ 10 ਲੱਖ ਗੰਢਾਂ ਘਟ ਕੇ 303 ਗੰਢਾਂ ਰਹੇਗਾ : CAI
NEXT STORY