ਮੁੰਬਈ (ਭਾਸ਼ਾ) - ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਸਮੀਖਿਆ ਬੈਠਕ ਦੇ ਨਤੀਜਿਆਂ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਸਥਾਨਕ ਸ਼ੇਅਰ ਬਾਜ਼ਾਰ ਵਾਧੇ ਨਾਲ ਖੁੱਲ੍ਹੇ। ਕਾਰੋਬਾਰੀਆਂ ਨੇ ਕਿਹਾ ਕਿ ਰੀਅਲਟੀ, ਮੈਟਲ ਅਤੇ ਕਮੋਡਿਟੀ ਸ਼ੇਅਰਾਂ 'ਚ ਖਰੀਦਦਾਰੀ ਅਤੇ ਵਾਲ ਸਟਰੀਟ 'ਚ ਤੇਜ਼ੀ ਨਾਲ ਬਾਜ਼ਾਰ ਦੀ ਧਾਰਨਾ ਮਜ਼ਬੂਤ ਹੋਈ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 120.72 ਅੰਕ ਜਾਂ 0.17 ਫ਼ੀਸਦੀ ਵਧ ਕੇ 69,642.41 'ਤੇ ਪਹੁੰਚ ਗਿਆ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 46.05 ਅੰਕ ਜਾਂ 0.22 ਫ਼ੀਸਦੀ ਦੇ ਵਾਧੇ ਨਾਲ 20,947.20 'ਤੇ ਕਾਰੋਬਾਰ ਕਰ ਰਿਹਾ ਸੀ।
RBI MPC Meet: ਵਿਆਜ ਦਰਾਂ 'ਚ ਕੋਈ ਬਦਲਾਅ ਨਹੀਂ, ਰੈਪੋ ਰੇਟ 6.5 ਫ਼ੀਸਦੀ 'ਤੇ ਹੀ ਬਰਕਰਾਰ
NEXT STORY