ਮੁੰਬਈ - ਅੱਜ ਹਫਤੇ ਦੇ ਆਖਰੀ ਕਾਰੋਬਾਰੀ ਦਿਨ ਯਾਨੀ 16 ਫਰਵਰੀ ਨੂੰ ਸ਼ੇਅਰ ਬਾਜ਼ਾਰ 'ਚ ਤੇਜ਼ੀ ਦੇਖਣ ਨੂੰ ਮਿਲੀ। ਸੈਂਸੈਕਸ 376 ਅੰਕਾਂ ਦੇ ਵਾਧੇ ਨਾਲ 72,426 'ਤੇ ਬੰਦ ਹੋਇਆ। ਨਿਫਟੀ 'ਚ ਵੀ 129 ਅੰਕਾਂ ਦਾ ਵਾਧਾ ਹੋਇਆ, ਇਹ 22,040 ਦੇ ਪੱਧਰ 'ਤੇ ਬੰਦ ਹੋਇਆ। ਸੈਂਸੈਕਸ ਦੇ 30 ਸ਼ੇਅਰਾਂ 'ਚੋਂ 22 'ਚ ਵਾਧਾ ਅਤੇ 8 'ਚ ਗਿਰਾਵਟ ਦੇਖਣ ਨੂੰ ਮਿਲੀ। ਸਪਾਈਸਜੈੱਟ ਦੇ ਸ਼ੇਅਰਾਂ 'ਚ 10.58 ਫੀਸਦੀ ਦਾ ਵਾਧਾ ਦੇਖਣ ਨੂੰ ਮਿਲਿਆ। ਦਰਅਸਲ, ਸਪਾਈਸਜੈੱਟ ਦੇ ਪ੍ਰਮੋਟਰ ਅਜੈ ਸਿੰਘ ਨੇ ਬਿਜ਼ੀ ਬੀ ਏਅਰਵੇਜ਼ ਦੇ ਨਾਲ ਗੋ ਏਅਰ ਨੂੰ ਖਰੀਦਣ ਲਈ ਬੋਲੀ ਲਗਾਈ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ 2.0 : ਹਰਿਆਣਾ ਪੁਲਸ ਵਲੋਂ ਚੰਡੀਗੜ੍ਹ-ਦਿੱਲੀ ਰੂਟ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ
ਬੀਤੇ ਦਿਨ ਬਾਜ਼ਾਰ 'ਚ ਤੇਜ਼ੀ ਦੇਖਣ ਨੂੰ ਮਿਲੀ
ਇਸ ਤੋਂ ਪਹਿਲਾਂ ਕੱਲ ਯਾਨੀ 15 ਫਰਵਰੀ ਨੂੰ ਸ਼ੇਅਰ ਬਾਜ਼ਾਰ 'ਚ ਤੇਜ਼ੀ ਦੇਖਣ ਨੂੰ ਮਿਲੀ ਸੀ। ਸੈਂਸੈਕਸ 227 ਅੰਕਾਂ ਦੇ ਵਾਧੇ ਨਾਲ 72,050 'ਤੇ ਬੰਦ ਹੋਇਆ। ਇਸ ਦੇ ਨਾਲ ਹੀ ਨਿਫਟੀ 'ਚ 70 ਅੰਕਾਂ ਦੀ ਤੇਜ਼ੀ ਦੇ ਨਾਲ ਇਹ 21,910 ਦੇ ਪੱਧਰ 'ਤੇ ਬੰਦ ਹੋਇਆ।
ਇਹ ਵੀ ਪੜ੍ਹੋ : ਸ਼ਨੀਵਾਰ ਨੂੰ ਵੀ ਖੁੱਲ੍ਹੇਗਾ ਸ਼ੇਅਰ ਬਾਜ਼ਾਰ , ਡਿਜ਼ਾਸਟਰ ਰਿਕਵਰੀ ਸਾਈਟ ਦੀ ਹੋਵੇਗੀ ਲਾਈਵ
ਸੈਂਸੈਕਸ ਦੇ 30 ਸ਼ੇਅਰਾਂ 'ਚੋਂ 16 ਵਧੇ ਅਤੇ 14 'ਚ ਗਿਰਾਵਟ ਦਰਜ ਕੀਤੀ ਗਈ। ਪੇਟੀਐੱਮ ਦੇ ਸ਼ੇਅਰਾਂ 'ਚ 5 ਫੀਸਦੀ ਦੀ ਗਿਰਾਵਟ ਦੇਖਣ ਨੂੰ ਮਿਲੀ। Paytm ਦੀ ਲੋਅਰ ਸਰਕਟ 10% ਤੋਂ ਘਟਾ ਕੇ 5% ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮਜ਼ਬੂਤ ਨਤੀਜਿਆਂ ਤੋਂ ਬਾਅਦ, ਮਹਿੰਦਰਾ ਐਂਡ ਮਹਿੰਦਰਾ ਦੇ ਸ਼ੇਅਰਾਂ ਵਿਚ ਅੱਜ 6.81 ਫ਼ੀਸਦੀ ਦਾ ਵਾਧਾ ਦੇਖਣ ਨੂੰ ਮਿਲਿਆ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ 2.0 : ਹਰਿਆਣਾ ਪੁਲਸ ਵਲੋਂ ਚੰਡੀਗੜ੍ਹ-ਦਿੱਲੀ ਰੂਟ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੁਰਾਕੀ ਵਸਤਾਂ ਦੀਆਂ ਵਧਦੀਆਂ ਕੀਮਤਾਂ ਅਤੇ ਭੂ-ਸਿਆਸੀ ਤਨਾਅ ਕਾਰਨ ਮਹਿੰਗਾਈ ਨਾਲ ਨਜਿੱਠਣਾ ਚੁਣੌਤੀਪੂਰਨ : ਦਾਸ
NEXT STORY