ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ ਦੇ ਸਕਾਰਾਤਮਕ ਰੁਖ ਦੇ ਵਿਚਕਾਰ ਵਿਦੇਸ਼ੀ ਨਿਵੇਸ਼ਕਾਂ ਦੀ ਆਮਦ ਨਾਲ ਸ਼ੇਅਰ ਬਾਜ਼ਾਰ ਸੋਮਵਾਰ ਦੇ ਸ਼ੁਰੂਆਤੀ ਕਾਰੋਬਾਰ ਵਿੱਚ ਮਜ਼ਬੂਤ ਰੁਖ ਨਾਲ ਖੁੱਲ੍ਹਿਆ। ਪਰ ਬਾਅਦ ਵਿੱਚ ਇਸ ਵਿੱਚ ਉਤਰਾਅ-ਚੜ੍ਹਾਅ ਆਏ। BSE 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 92.98 ਅੰਕ ਵਧ ਕੇ 61,888.02 'ਤੇ ਪਹੁੰਚ ਗਿਆ। ਇਸੇ ਤਰ੍ਹਾਂ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 44.4 ਅੰਕ ਚੜ੍ਹ ਕੇ 18,394.10 ਅੰਕ 'ਤੇ ਪਹੁੰਚ ਗਿਆ।
ਹਾਲਾਂਕਿ, ਇਸ ਤੋਂ ਬਾਅਦ ਉਤਰਾਅ-ਚੜ੍ਹਾਅ ਜਾਰੀ ਹਨ। ਬਾਅਦ 'ਚ ਸੈਂਸੈਕਸ 35.7 ਅੰਕ ਡਿੱਗ ਕੇ 61,759.34 'ਤੇ ਆ ਗਿਆ। ਦੂਜੇ ਪਾਸੇ ਨਿਫਟੀ 12.30 ਅੰਕਾਂ ਦੇ ਮਾਮੂਲੀ ਵਾਧੇ ਨਾਲ 18,362 ਅੰਕਾਂ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੁੱਕਰਵਾਰ ਨੂੰ ਸੈਂਸੈਕਸ 1,181.34 ਅੰਕ ਜਾਂ 1.95 ਫੀਸਦੀ ਵਧ ਕੇ 61,795.04 'ਤੇ ਬੰਦ ਹੋਇਆ।
ਟਾਪ ਗੇਨਰਜ਼
ਪਾਵਰ ਗਰਿੱਡ, ਟਾਟਾ ਸਟੀਲ, ਕੋਟਕ ਮਹਿੰਦਰਾ ਬੈਂਕ, ਐਚਸੀਐਲ ਟੈਕਨਾਲੋਜੀਜ਼, ਮਹਿੰਦਰਾ ਐਂਡ ਮਹਿੰਦਰਾ , ਅਲਟਰਾਟੈੱਕ ਸੀਮੈਂਟ
ਟਾਪ ਲੂਜ਼ਰਜ਼
ਡਾ.ਰੈੱਡੀਜ਼, ਆਈ.ਸੀ.ਆਈ.ਸੀ.ਆਈ. ਬੈਂਕ, ਸਟੇਟ ਬੈਂਕ ਆਫ ਇੰਡੀਆ, ਆਈ.ਟੀ.ਸੀ.
ਅਮਰੀਕੀ ਡਾਲਰ ਮੁਕਾਬਲੇ ਰੁਪਿਆ 15 ਪੈਸੇ ਡਿੱਗਿਆ
NEXT STORY