ਨਵੀਂ ਦਿੱਲੀ—ਭਾਰਤੀ ਸ਼ੇਅਰ ਬਾਜ਼ਾਰ 'ਚ ਅੱਜ ਕਾਰੋਬਾਰ ਦੇ ਦੌਰਾਨ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ। ਬਾਜ਼ਾਰ 'ਚ ਸੈਂਸੈਕਸ 440 ਅੰਕ ਡਿੱਗ ਕੇ 40689 ਦੇ ਪੱਧਰ 'ਤੇ ਅਤੇ ਨਿਫਟੀ 125 ਅੰਕ ਫਿਸਲ ਕੇ 12026 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਉੱਧਰ ਗਲੋਬਲ ਬਾਜ਼ਾਰਾਂ ਤੋਂ ਮਿਲੇ ਕਮਜ਼ੋਰ ਸੰਕੇਤਾਂ ਨਾਲ ਕਾਰੋਬਾਰ ਦੀ ਸ਼ੁਰੂਆਤ 'ਚ ਅੱਜ ਸੈਂਸੈਕਸ 40,990.23 'ਤੇ ਅਤੇ ਨਿਫਟੀ 12,121.20 'ਤੇ ਖੁੱਲ੍ਹਿਆ ਹੈ। ਕਾਰੋਬਾਰੀਆਂ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਸ਼ਾਮ ਤੱਕ ਚਾਲੂ ਵਿੱਤੀ ਸਾਲ ਦੀ ਦੂਜੀ ਤਿਮਾਹੀ ਦੇ ਜੀ.ਡੀ.ਪੀ. ਅੰਕੜੇ ਜਾਰੀ ਕੀਤੇ ਜਾ ਸਕਦੇ ਹਨ। ਇਸ ਕਾਰਨ ਬਾਜ਼ਾਰ 'ਤੇ ਦਬਾਅ ਦੇਖਣ ਨੂੰ ਮਿਲ ਰਿਹਾ ਹੈ।
ਸਮਾਲਕੈਪ ਅਤੇ ਮਿਡਕੈਪ ਸ਼ੇਅਰਾਂ 'ਚ ਵਾਧਾ
ਅੱਜ ਦੇ ਕਾਰੋਬਾਰ 'ਚ ਦਿੱਗਜ ਸ਼ੇਅਰਾਂ ਦੇ ਨਾਲ ਸਮਾਲਕੈਪ ਅਤੇ ਮਿਡਕੈਪ ਸ਼ੇਅਰਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਬੀ.ਐੱਸ.ਈ. ਦਾ ਸਮਾਲਕੈਪ ਇੰਡੈਕਸ 0.44 ਫੀਸਦੀ ਅਤੇ ਮਿਡਕੈਪ ਇੰਡੈਕਸ 0.47 ਫੀਸਦੀ ਵਧ ਕੇ ਕਾਰੋਬਾਰ ਕਰ ਰਿਹਾ ਹੈ।
ਬੈਂਕਿੰਗ ਸ਼ੇਅਰਾਂ 'ਚ ਗਿਰਾਵਟ
ਬੈਂਕ ਸ਼ੇਅਰਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਬੈਂਕ ਨਿਫਟੀ ਇੰਡੈਕਸ 118 ਅੰਕ ਡਿੱਗ ਕੇ 32004 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਨਿਫਟੀ ਦੇ ਆਟੋ ਇੰਡੈਕਸ 0.15 ਫੀਸਦੀ, ਆਈ.ਟੀ. ਇੰਡੈਕਸ 0.10 ਫੀਸਦੀ ਦੀ ਗਿਰਾਵਟ ਦੇ ਨਾਲ ਕਾਰੋਬਾਰ ਕਰ ਰਿਹਾ ਹੈ।
ਟਾਪ ਗੇਨਰਸ
ਯੈੱਸ ਬੈਂਕ, ਜੀ ਇੰਟਰਟੇਨਮੈਂਟ, ਬੀ.ਪੀ.ਸੀ.ਐੱਲ., ਕੋਲ ਇੰਡੀਆ, ਟਾਟਾ ਮੋਟਰਸ, ਐੱਨ.ਟੀ.ਪੀ.ਸੀ., ਟੈੱਕ ਮਹਿੰਦਰਾ, ਬਜਾਜ ਫਾਈਨੈਂਸ
ਟਾਪ ਲੂਜ਼ਰਸ
ਭਾਰਤੀ ਇੰਫਰਾਟੈੱਲ, ਟਾਟਾ ਸਟੀਲ, ਆਈ.ਸੀ.ਆਈ.ਸੀ.ਆਈ. ਬੈਂਕ, ਯੂ.ਪੀ.ਐੱਲ., ਕੋਟਕ ਮਹਿੰਦਰਾ, ਲਾਰਸਨ, ਐੱਚ.ਯੂ.ਐੱਲ.
ਜ਼ਿਆਦਾਤਰ ਭਾਰਤੀ ਕੰਪਨੀਆਂ ਲਈ 2020 ’ਚ ਬਣੀਆਂ ਰਹਿਣਗੀਆਂ ਚੁਣੌਤੀਆਂ : ਮੂਡੀਜ਼
NEXT STORY