ਮੁੰਬਈ (ਭਾਸ਼ਾ) - ਵਿਦੇਸ਼ੀ ਫੰਡਾਂ ਦੇ ਪ੍ਰਵਾਹ ਅਤੇ ਅਮਰੀਕੀ ਬਾਜ਼ਾਰ 'ਚ ਮੰਗਲਵਾਰ ਨੂੰ ਆਈ ਤੇਜ਼ੀ ਨਾਲ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਸਥਾਨਕ ਸ਼ੇਅਰ ਬਾਜ਼ਾਰ ਮਜ਼ਬੂਤ ਰੁਖ ਦੇ ਨਾਲ ਖੁੱਲ੍ਹਿਆ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 270.39 ਅੰਕ ਵਧ ਕੇ 66,626.10 ਅੰਕ 'ਤੇ ਪਹੁੰਚ ਗਿਆ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 69 ਅੰਕਾਂ ਦੇ ਵਾਧੇ ਨਾਲ 19,748.85 'ਤੇ ਕਾਰੋਬਾਰ ਕਰ ਰਿਹਾ ਸੀ। ਸੈਂਸੈਕਸ ਦੀਆਂ ਕੰਪਨੀਆਂ 'ਚ L&T 4 ਫ਼ੀਸਦੀ ਚੜ੍ਹਿਆ।
ਇਹ ਵੀ ਪੜ੍ਹੋ : ਸਪਾਈਸਜੈੱਟ ਜਹਾਜ਼ ਦੇ ਇੰਜਣ ’ਚ ਲੱਗੀ ਅੱਗ, ਨਿਕਲਣ ਲੱਗੀਆਂ ਲਪਟਾਂ, ਮਚੀ ਹਫ਼ੜਾ-ਦਫ਼ੜੀ
ਟਾਟਾ ਮੋਟਰਜ਼, ਆਈਟੀਸੀ, ਸਨ ਫਾਰਮਾ, ਰਿਲਾਇੰਸ ਇੰਡਸਟਰੀਜ਼ ਅਤੇ ਪਾਵਰ ਗਰਿੱਡ ਦੇ ਸ਼ੇਅਰ ਵੀ ਵਾਧੇ ਵਿੱਚ ਰਹੇ। ਇਸ ਦੇ ਨਾਲ ਹੀ ਐੱਚਡੀਐੱਫਸੀ ਬੈਂਕ ਅਤੇ ਏਸ਼ੀਅਨ ਪੇਂਟਸ ਦੇ ਸ਼ੇਅਰ ਵੀ ਘਾਟੇ 'ਚ ਕਾਰੋਬਾਰ ਕਰ ਰਹੇ ਸਨ। ਦੂਜੇ ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ, ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗਸੇਂਗ ਸ਼ਾਮਲ ਸਨ। ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਵਾਧੇ ਦੇ ਨਾਲ ਬੰਦ ਹੋਏ। ਇਸ ਦੌਰਾਨ ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.42 ਫ਼ੀਸਦੀ ਦੀ ਗਿਰਾਵਟ ਨਾਲ 83.29 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ।
ਇਹ ਵੀ ਪੜ੍ਹੋ : ਭਾਰਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਤੋਂ ਘਬਰਾਏ ਅਮਰੀਕਾ 'ਚ ਰਹਿੰਦੇ Indians, ਸ਼ਾਪਿੰਗ ਮਾਲ 'ਚ ਲੱਗੀ ਭੀੜ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਪਾਈਸਜੈੱਟ ਜਹਾਜ਼ ਦੇ ਇੰਜਣ ’ਚ ਲੱਗੀ ਅੱਗ, ਨਿਕਲਣ ਲੱਗੀਆਂ ਲਪਟਾਂ, ਮਚੀ ਹਫ਼ੜਾ-ਦਫ਼ੜੀ
NEXT STORY