ਮੁੰਬਈ (ਭਾਸ਼ਾ) - ਘਰੇਲੂ ਸ਼ੇਅਰ ਬਾਜ਼ਾਰਾਂ 'ਚ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਤੇਜ਼ੀ ਦੇਖਣ ਨੂੰ ਮਿਲੀ ਅਤੇ ਸੈਂਸੈਕਸ 'ਚ 400 ਅੰਕਾਂ ਤੋਂ ਜ਼ਿਆਦਾ ਦਾ ਵਾਧਾ ਦਰਜ ਕੀਤਾ ਗਿਆ। ਗਲੋਬਲ ਬਜ਼ਾਰ ਵਿੱਚ ਉਤਸ਼ਾਹਜਨਕ ਰੁਝਾਨਾਂ ਨਾਲ ਨਿਵੇਸ਼ਕਾਂ ਦੀ ਭਾਵਨਾ ਨੂੰ ਹੁਲਾਰਾ ਮਿਲਿਆ ਹੈ। ਸ਼ੁਰੂਆਤੀ ਕਾਰੋਬਾਰ 'ਚ 30 ਸ਼ੇਅਰਾਂ ਵਾਲਾ ਸੈਂਸੈਕਸ 416.22 ਅੰਕ ਜਾਂ 0.63 ਫ਼ੀਸਦੀ ਵਧ ਕੇ 66,495.58 ਅੰਕ 'ਤੇ ਪਹੁੰਚ ਗਿਆ, ਜਦੋਂ ਕਿ ਨਿਫਟੀ 120 ਅੰਕ ਜਾਂ 0.61 ਫ਼ੀਸਦੀ ਵਧ ਕੇ 19,809.85 'ਤੇ ਅੰਕ 'ਤੇ ਜਾ ਕੇ ਖੁੱਲ੍ਹਿਆ।
ਇਹ ਵੀ ਪੜ੍ਹੋ - ਘਰ ਲੈਣ ਦਾ ਸੁਫ਼ਨਾ ਹੋਵੇਗਾ ਸਾਕਾਰ, ਦੀਵਾਲੀ ਤੋਂ ਪਹਿਲਾਂ ਸਰਕਾਰ ਦੇਣ ਜਾ ਰਹੀ ਹੈ ਵੱਡਾ ਤੋਹਫ਼ਾ
ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਇਜ਼ਰਾਈਲ-ਹਮਾਸ ਟਕਰਾਅ ਪੱਛਮੀ ਏਸ਼ੀਆ ਵਿੱਚ ਇੱਕ ਵਿਆਪਕ ਸੰਕਟ ਦਾ ਕਾਰਨ ਨਹੀਂ ਬਣੇਗਾ ਅਤੇ ਇਸਦਾ ਕੱਚੇ ਤੇਲ ਦੀਆਂ ਕੀਮਤਾਂ 'ਤੇ ਵੀ ਸ਼ਾਇਦ ਕੋਈ ਅਸਰ ਨਾ ਪਵੇ। ਹੋਰ ਏਸ਼ੀਆਈ ਬਾਜ਼ਾਰਾਂ 'ਚ ਜਾਪਾਨ ਦਾ ਨਿੱਕੇਈ, ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਵਧੇ ਹੋਏ ਸਨ। ਯੂਰਪੀ ਅਤੇ ਅਮਰੀਕੀ ਬਾਜ਼ਾਰ ਮੰਗਲਵਾਰ ਨੂੰ ਸਕਾਰਾਤਮਕ ਨੋਟ 'ਤੇ ਬੰਦ ਹੋਏ। ਘਰੇਲੂ ਬਾਜ਼ਾਰ ਦੀ ਗੱਲ ਕਰੀਏ ਤਾਂ ਮੰਗਲਵਾਰ ਨੂੰ ਸੈਂਸੈਕਸ 566.97 ਅੰਕ ਚੜ੍ਹ ਕੇ 66,079.36 'ਤੇ ਪਹੁੰਚ ਗਿਆ, ਜਦੋਂ ਕਿ ਨਿਫਟੀ 177.50 ਅੰਕ ਵਧ ਕੇ 19,689.85 'ਤੇ ਬੰਦ ਹੋਇਆ। ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ. ਆਈ. ਆਈ.) ਨੇ ਮੰਗਲਵਾਰ ਨੂੰ 1,005.49 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ - Kailash Yatra: ਹੁਣ ਕੈਲਾਸ਼ ਵਿਊ ਪੁਆਇੰਟ 'ਤੇ ਪਹੁੰਚਣਾ ਹੋਵੇਗਾ ਸੌਖਾ, ਘੱਟ ਖ਼ਰਚ 'ਤੇ ਹੋਣਗੇ ਭੋਲੇ ਬਾਬਾ ਦੇ ਦਰਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ ਦਾ ਕੱਚੇ ਇਸਪਾਤ ਦਾ ਉਤਪਾਦਨ ਵਧ ਕੇ ਕਰੀਬ 70 ਕਰੋੜ ਟਨ ਹੋਇਆ : ਸਟੀਲਮਿੰਟ
NEXT STORY