ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰ 'ਚ ਸਕਾਰਾਤਮਕ ਰੁਖ ਦੇ ਵਿਚਕਾਰ ਸ਼ੁੱਕਰਵਾਰ ਨੂੰ ਘਰੇਲੂ ਬਾਜ਼ਾਰਾਂ 'ਚ ਸ਼ੁਰੂਆਤੀ ਕਾਰੋਬਾਰ 'ਚ ਤੇਜ਼ੀ ਦੇਖਣ ਨੂੰ ਮਿਲੀ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 180.55 ਅੰਕ ਵਧ ਕੇ 71,045.65 ਅੰਕ 'ਤੇ ਖੁੱਲ੍ਹਿਆ। ਨਿਫਟੀ 58 ਅੰਕਾਂ ਦੇ ਵਾਧੇ ਨਾਲ 21,313.05 'ਤੇ ਰਿਹਾ। ਹਾਲਾਂਕਿ ਸ਼ੁਰੂਆਤੀ ਵਾਧੇ ਤੋਂ ਬਾਅਦ ਦੋਵੇਂ ਸੂਚਕਾਂਕ ਕੁਝ ਸਮੇਂ ਲਈ ਅਸਥਿਰ ਹੋ ਗਏ ਪਰ ਬਾਅਦ 'ਚ ਫਿਰ ਮਜ਼ਬੂਤੀ ਨਾਲ ਕਾਰੋਬਾਰ ਕਰਨਾ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ - ਕੈਨੇਡਾ ਰਹਿ ਰਹੇ ਪੰਜਾਬ ਦੇ ਵਿਦਿਆਰਥੀਆਂ ਲਈ ਖ਼ਾਸ ਖ਼ਬਰ, ਓਰੇਨ ਦੇ ਰਿਹਾ 'ਸੁਨਹਿਰੀ ਤੋਹਫ਼ਾ'
ਸੈਂਸੈਕਸ ਦੀਆਂ ਕੰਪਨੀਆਂ ਵਿੱਚ ਟਾਟਾ ਸਟੀਲ, ਟਾਟਾ ਮੋਟਰਜ਼, ਐੱਨਟੀਪੀਸੀ, ਜੇਐੱਸਡਬਲਯੂ ਸਟੀਲ, ਸਨ ਫਾਰਮਾ ਅਤੇ ਬਜਾਜ ਫਾਈਨਾਂਸ ਦੇ ਸ਼ੇਅਰ ਵਾਧੇ ਵਿੱਚ ਰਹੇ। ਜਦੋਂ ਕਿ ਇੰਫੋਸਿਸ, ਐੱਚਡੀਐੱਫਸੀ ਬੈਂਕ, ਏਸ਼ੀਅਨ ਪੇਂਟਸ, ਟਾਟਾ ਕੰਸਲਟੈਂਸੀ ਸਰਵਿਸਿਜ਼, ਆਈਸੀਆਈਸੀਆਈ ਬੈਂਕ ਅਤੇ ਇੰਡਸਇੰਡ ਬੈਂਕ ਦੇ ਸ਼ੇਅਰ ਘਾਟੇ ਵਿੱਚ ਰਹੇ। ਹੋਰ ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ ਲਾਭ 'ਚ ਰਿਹਾ, ਜਦਕਿ ਹਾਂਗਕਾਂਗ ਦਾ ਹੈਂਗ ਸੇਂਗ ਘਾਟੇ 'ਚ ਰਿਹਾ।
ਇਹ ਵੀ ਪੜ੍ਹੋ - ਸ਼ੇਅਰ ਬਾਜ਼ਾਰ ’ਚ ਗਿਰਾਵਟ ਕਾਰਨ 288 ਅਰਬਪਤੀਆਂ ਨੂੰ ਪਿਆ ਘਾਟਾ, ਅਡਾਨੀ-ਮਸਕ ਹੋਏ ਸਭ ਤੋਂ ਵੱਧ ਕੰਗਾਲ
ਇਸ ਦੌਰਾਨ ਵੀਰਵਾਰ ਨੂੰ ਅਮਰੀਕੀ ਬਾਜ਼ਾਰ ਸਕਾਰਾਤਮਕ ਨੋਟ 'ਤੇ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.92 ਫ਼ੀਸਦੀ ਵੱਧ ਕੇ 80.12 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਵੀਰਵਾਰ ਨੂੰ 1,636.19 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ - ਦੁਬਈ ਹੋਟਲ ’ਚ ਸੈਲਾਨੀ ਨੂੰ ਨਹੀਂ ਮਿਲਿਆ ਨਾਸ਼ਤਾ, ‘ਮੇਕ ਮਾਈ ਟ੍ਰਿਪ’ ਨੂੰ ਦੇਣਾ ਹੋਵੇਗਾ ਮੁਆਵਜ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਜਰਾਤ ਦਾ ਹੀਰਾ ਖੇਤਰ ਚਮਕਿਆ, ‘ਸੂਰਤ ਡਾਇਮੰਡ ਬੋਰਸ’ ਨਾਲ ਇਕ ਨਵੀਂ ਉਚਾਈ 'ਤੇ ਪੁੱਜ ਸਕਦੈ ਕਾਰੋਬਾਰ
NEXT STORY