ਮੁੰਬਈ (ਭਾਸ਼ਾ) - ਘਰੇਲੂ ਸ਼ੇਅਰ ਬਾਜ਼ਾਰ 'ਚ ਇਕ ਦਿਨ ਦੇ ਬ੍ਰੇਕ ਤੋਂ ਬਾਅਦ ਵੀਰਵਾਰ ਨੂੰ ਤੇਜ਼ੀ ਵਾਪਸੀ ਹੋਈ ਅਤੇ ਬੀ.ਐੱਸ.ਈ. ਸੈਂਸੈਕਸ 339.60 ਅੰਕਾਂ ਦੀ ਛਾਲ ਨਾਲ ਨਵੇਂ ਸਿਖਰ 'ਤੇ ਪਹੁੰਚ ਗਿਆ। ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਦੇ ਲਗਾਤਾਰ ਪ੍ਰਵਾਹ ਅਤੇ ਸੂਚਕਾਂਕ 'ਚ ਮਜ਼ਬੂਤ ਹਿੱਸੇਦਾਰੀ ਰੱਖਣ ਵਾਲੀ ਰਿਲਾਇੰਸ ਇੰਡਸਟਰੀਜ਼ ਦੇ ਸ਼ੇਅਰਾਂ 'ਚ ਖਰੀਦਦਾਰੀ ਨੇ ਬਾਜ਼ਾਰ ਨੂੰ ਸਮਰਥਨ ਦਿੱਤਾ।
ਇਹ ਵੀ ਪੜ੍ਹੋ : ਚਾਂਦੀ ਨਾਲੋਂ 5 ਗੁਣਾ ਮਹਿੰਗਾ ਹੋਇਆ ਕਸ਼ਮੀਰੀ ਕੇਸਰ, GI ਟੈਗ ਕਾਰਨ ਵਿਦੇਸ਼ਾਂ 'ਚ ਵੀ ਵਧੀ ਮੰਗ
ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਸੈਂਸੈਕਸ 339.60 ਅੰਕ ਭਾਵ 0.52 ਫੀਸਦੀ ਦੇ ਵਾਧੇ ਨਾਲ 65,785.64 ਅੰਕਾਂ ਦੇ ਸਭ ਤੋਂ ਉੱਚੇ ਪੱਧਰ 'ਤੇ ਬੰਦ ਹੋਇਆ। ਦਿਨ ਦੇ ਦੌਰਾਨ, ਬੈਂਚਮਾਰਕ ਸੂਚਕਾਂਕ 386.94 ਅੰਕ ਵਧ ਕੇ 65,832.98 ਦੇ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਿਆ ਸੀ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 98.80 ਅੰਕ ਭਾਵ 0.51 ਫੀਸਦੀ ਵਧ ਕੇ 19,497.30 ਦੇ ਨਵੇਂ ਉੱਚੇ ਪੱਧਰ 'ਤੇ ਪਹੁੰਚ ਗਿਆ। ਕਾਰੋਬਾਰ ਦੌਰਾਨ, ਇਹ 113.7 ਅੰਕ ਦੀ ਛਾਲ ਮਾਰ ਕੇ ਰਿਕਾਰਡ 19,512.20 ਅੰਕ 'ਤੇ ਪਹੁੰਚ ਗਿਆ।
ਟਾਪ ਗੇਨਰਜ਼
ਮਹਿੰਦਰਾ ਐਂਡ ਮਹਿੰਦਰਾ , ਪਾਵਰ ਗਰਿੱਡ, ਟਾਟਾ ਮੋਟਰਜ਼, ਰਿਲਾਇੰਸ ਇੰਡਸਟਰੀਜ਼, ਐੱਨ.ਟੀ.ਪੀ.ਸੀ., ਐਕਸਿਸ ਬੈਂਕ, ਨੇਸਲੇ, ਕੋਟਕ ਮਹਿੰਦਰਾ ਬੈਂਕ, ਏਸ਼ੀਅਨ ਪੇਂਟਸ , ਵਿਪਰੋ
ਟਾਪ ਲੂਜ਼ਰਜ਼
ਮਾਰੂਤੀ, ਐਚਸੀਐਲ ਟੈਕਨਾਲੋਜੀਜ਼, ਬਜਾਜ ਫਾਈਨਾਂਸ, ਇੰਡਸਇੰਡ ਬੈਂਕ, ਇਨਫੋਸਿਸ ,ਟਾਟਾ ਸਟੀਲ
ਇਹ ਵੀ ਪੜ੍ਹੋ : ਦੇਸ਼ ’ਚ ਸਿੰਗਲ ਯੂਜ਼ ਪਲਾਸਟਿਕ ਅਜੇ ਵੀ ਚੌਗਿਰਦੇ ਲਈ ਘਾਤਕ, ਜਾਨਵਰਾਂ ਤੇ ਮਨੁੱਖਾਂ ਲਈ ਹੈ ਵੱਡਾ ਖ਼ਤਰਾ
ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਦੀ ਖਰੀਦਦਾਰੀ ਜਾਰੀ ਰਹੀ ਅਤੇ ਉਨ੍ਹਾਂ ਨੇ ਬੁੱਧਵਾਰ ਨੂੰ 1,603.15 ਕਰੋੜ ਰੁਪਏ ਮੁੱਲ ਕੇ ਸ਼ੇਅਰ ਖ਼ਰੀਦੇ।
ਜਿਓਜੀਤ ਫਾਈਨੈਂਸ਼ੀਅਲ ਸਰਵਿਸਿਜ਼ ਦੇ ਖੋਜ ਮੁਖੀ ਵਿਨੋਦ ਨਾਇਰ ਨੇ ਕਿਹਾ, “ਵਿਦੇਸ਼ੀ ਨਿਵੇਸ਼ਕ ਘਰੇਲੂ ਬਾਜ਼ਾਰ ਨੂੰ ਸਮਰਥਨ ਦੇਣਾ ਜਾਰੀ ਰੱਖਦੇ ਹਨ। ਇਸ ਕਾਰਨ ਗਲੋਬਲ ਬਾਜ਼ਾਰਾਂ 'ਚ ਕਮਜ਼ੋਰ ਰੁਖ ਦੇ ਬਾਵਜੂਦ ਘਰੇਲੂ ਬਾਜ਼ਾਰ 'ਚ ਤੇਜ਼ੀ ਰਹੀ। ਫੈਡਰਲ ਓਪਨ ਮਾਰਕੀਟ ਕਮੇਟੀ (FOMC) ਦੀ ਮੀਟਿੰਗ ਦੇ ਮਿੰਟਾਂ ਵਿੱਚ ਵਿਆਜ ਦਰਾਂ 'ਤੇ ਹਮਲਾਵਰ ਰੁਖ ਅਤੇ ਅਮਰੀਕਾ-ਚੀਨ ਵਿਵਾਦ ਕਾਰਨ ਗਲੋਬਲ ਬਾਜ਼ਾਰਾਂ ਵਿੱਚ ਗਿਰਾਵਟ ਆਈ। ਦੂਜੇ ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ, ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗਸੇਂਗ ਸ਼ਾਮਲ ਸਨ।
ਯੂਰਪ ਦੇ ਪ੍ਰਮੁੱਖ ਬਾਜ਼ਾਰਾਂ 'ਚ ਸ਼ੁਰੂਆਤੀ ਕਾਰੋਬਾਰ 'ਚ ਗਿਰਾਵਟ ਦਾ ਰੁਝਾਨ ਰਿਹਾ। ਬੁੱਧਵਾਰ ਨੂੰ ਅਮਰੀਕੀ ਬਾਜ਼ਾਰ ਨਰਮ ਰਿਹਾ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.27 ਫੀਸਦੀ ਵਧ ਕੇ 76.86 ਡਾਲਰ ਪ੍ਰਤੀ ਬੈਰਲ ਹੋ ਗਿਆ। ਬੁੱਧਵਾਰ ਨੂੰ ਸੈਂਸੈਕਸ 33.01 ਅੰਕ ਡਿੱਗਿਆ ਸੀ ਜਦਕਿ ਨਿਫਟੀ 9.50 ਅੰਕ ਚੜ੍ਹਿਆ ਸੀ।
ਇਹ ਵੀ ਪੜ੍ਹੋ : 15 ਸਾਲਾਂ ਬਾਅਦ Pakistan ਸ਼ੇਅਰ ਬਾਜ਼ਾਰ ਦੀ ਵੱਡੀ ਛਾਲ; ਜੈਕ ਮਾ ਦੇ ਗੁਪਤ ਪਾਕਿ ਦੌਰੇ ਦੇ ਮਿਲੇ ਸੰਕੇਤ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
Reliance Jio ਨੈੱਟਵਰਕ ਵਿਸਤਾਰ ਲਈ ਨੋਕੀਆ ਤੋਂ ਖਰੀਦੇਗੀ 14,000 ਕਰੋੜ ਰੁਪਏ ਦੇ ਉਪਕਰਨ
NEXT STORY