ਬਿਜ਼ਨੈੱਸ ਡੈਸਕ - ਆਈ. ਡੀ. ਐੱਫ. ਸੀ. ਫਸਟ ਬੈਂਕ ਦੀ ਚੰਡੀਗੜ੍ਹ ਬ੍ਰਾਂਚ ’ਚ ਹੋਏ 590 ਕਰੋੜ ਦੇ ਧੋਖਾਦੇਹੀ ਮਾਮਲੇ ’ਚ 645 ਕਰੋੜ ਰੁਪਏ ਦਾ ਭੁਗਤਾਨ ਗਾਹਕਾਂ ਨੂੰ ਕਰ ਦਿੱਤਾ ਗਿਆ ਹੈ। ਇਨ੍ਹਾਂ ’ਚੋਂ ਜ਼ਿਆਦਾਤਰ ਹਰਿਆਣਾ ਸਰਕਾਰ ਦੇ ਵਿਭਾਗਾਂ ਨਾਲ ਜੁੜੇ ਹੋਏ ਹਨ। ਹਾਲਾਂਕਿ, ਬੈਂਕ ਦਾ ਇਹ ਵੀ ਕਹਿਣਾ ਹੈ ਕਿ ਇਹ ਰਕਮ ਉਸ ਦੇ ਸ਼ੁਰੂਆਤੀ ਅੰਦਾਜ਼ੇ ਤੋਂ ਲੱਗਭਗ 55 ਕਰੋੜ ਰੁਪਏ ਤੋਂ ਵੱਧ ਹੈ।
ਇਹ ਵੀ ਪੜ੍ਹੋ : ਮੱਧ ਪੂਰਬ ਤਣਾਅ ਕਾਰਨ ਵਧੀਆਂ ਸੋਨੇ ਦੀਆਂ ਕੀਮਤਾਂ , ਅਪ੍ਰੈਲ ਤੋਂ ਬਾਅਦ ਇੰਨੀ ਹੋਵੇਗੀ Gold ਦੀ ਕੀਮਤ
ਇਹ ਵੀ ਪੜ੍ਹੋ : ਕੀਮਤਾਂ 'ਚ ਵਾਧੇ ਦਰਮਿਆਨ ਇਕ ਹੋਰ ਵੱਡਾ ਝਟਕਾ! ਬਦਲ ਗਏ LPG ਗੈਸ ਸਿਲੰਡਰ ਦੇ ਬੁਕਿੰਗ ਨਿਯਮ
ਬੈਂਕ ਨੇ ਇਹ ਵੀ ਕਿਹਾ ਕਿ ਅੱਗੇ ਕੋਈ ਹੋਰ ਘਪਲਾ ਨਹੀਂ ਮਿਲਿਆ ਹੈ। ਆਈ. ਡੀ. ਐੱਫ. ਸੀ. ਫਸਟ ਬੈਂਕ ਨੇ ਇਕ ਐਕਸਚੇਂਜ ਫਾਈਲਿੰਗ ’ਚ ਇਸ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਸ ਨੇ ਸਾਰੇ ਦਾਅਵਿਆਂ ਦਾ ਨਿਪਟਾਰਾ ਕਰ ਦਿੱਤਾ ਹੈ ਅਤੇ ਹੁਣ ਕੋਈ ਵੀ ਨਵਾਂ ਦਾਅਵਾ ਪੈਂਡਿੰਗ ਨਹੀਂ ਹੈ।
ਦੱਸ ਦੇਈਏ ਕਿ ਬੈਂਕ ਨੇ ਆਪਣੀ ‘ਕਸਟਮਰ ਫਸਟ’ ਪਾਲਿਸੀ ਦੇ ਤਹਿਤ ਜਾਂਚ ਪੂਰੀ ਹੋਣ ਦਾ ਇੰਤਜ਼ਾਰ ਕੀਤੇ ਬਿਨਾਂ ਹੀ ਗਾਹਕਾਂ ਨੂੰ ਉਨ੍ਹਾਂ ਦਾ ਪੈਸਾ ਮੋੜ ਦਿੱਤਾ। ਦੱਸ ਦੇਈਏ ਕਿ ਇਸ ਮਾਮਲੇ ’ਚ ਐਂਟੀ ਕਰੱਪਸ਼ਨ ਬਿਊਰੋ (ਏ. ਸੀ. ਬੀ.) ਨੇ 6 ਲੋਕਾਂ ਦੀ ਗ੍ਰਿਫ਼ਤਾਰੀ ਕੀਤੀ ਹੈ। ਬੈਂਕ ਹੁਣ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰ ਕੇ ਰਿਕਵਰੀ ਦਾ ਪੈਸਾ ਵਸੂਲੇਗਾ।
ਇਹ ਵੀ ਪੜ੍ਹੋ : ਸੋਨਾ ਖ਼ਰੀਦਣ ਵਾਲਿਆਂ ਲਈ ਵੱਡੀ ਖ਼ਬਰ, ਸਰਕਾਰ ਨੇ ਵਧਾਇਆ ਲਾਜ਼ਮੀ ਹਾਲਮਾਰਕਿੰਗ ਦਾ ਦਾਇਰਾ
ਇਹ ਵੀ ਪੜ੍ਹੋ : ਈਰਾਨ ਤਣਾਅ ਦਰਮਿਆਨ ਅਮਰੀਕਾ ਦੀ ਵੱਡੀ ਗੋਲਡ ਡੀਲ, ਕੀਮਤਾਂ 'ਤੇ ਹੋ ਸਕਦੈ ਅਸਰ?
ਧੋਖਾਦੇਹੀ ਦਾ ਇਹ ਮਾਮਲਾ ਹਰਿਆਣਾ ਸਰਕਾਰ ਦੇ ਵਿਭਾਗਾਂ ਦੇ ਖਾਤਿਆਂ ਨਾਲ ਜੁੜਿਆ ਹੈ। ਇਸ ’ਚ ਬੈਂਕ ਦੇ ਕੁਝ ਕਰਮਚਾਰੀਆਂ ਨੇ ਬਾਹਰੀ ਲੋਕਾਂ ਨਾਲ ਮਿਲ ਕੇ ਜਾਅਲੀ ਦਸਤਾਵੇਜ਼ਾਂ ਦੇ ਜ਼ਰੀਏ ਪੈਸਿਆਂ ਦੀ ਹੇਰਾਫੇਰੀ ਕੀਤੀ। ਜਾਂਚ ’ਚ ਖੁਲਾਸਾ ਹੋਇਆ ਕਿ ਸਰਕਾਰੀ ਖਾਤਿਆਂ ਤੋਂ ਪੈਸੇ ਨਿੱਜੀ ਕੰਪਨੀਆਂ ’ਚ ਟ੍ਰਾਂਸਫਰ ਕੀਤੇ ਗਏ। ਇਨ੍ਹਾਂ ’ਚੋਂ ਇਕ ‘ਸਵਾਸਤਿਕ ਦੇਸ਼ ਪ੍ਰਾਜੈਕਟ’ ਨਾਂ ਦੀ ਵੀ ਇਕ ਕੰਪਨੀ ਸੀ, ਜਿਸ ਨੂੰ ਬੈਂਕ ਦੇ ਸਾਬਕਾ ਮੈਨੇਜਰ ਰਿਭਵ ਰਿਸ਼ੀ ਚਲਾਉਂਦੇ ਸਨ।
ਇਹ ਵੀ ਪੜ੍ਹੋ : ਭਾਰਤ ਤੱਕ ਪਹੁੰਚਿਆ ਈਰਾਨ-ਇਜ਼ਰਾਈਲ ਜੰਗ ਦਾ ਸੇਕ, Cooking oil ਸਮੇਤ ਇਨ੍ਹਾਂ ਚੀਜ਼ਾਂ ਦੇ ਵਧੇ ਰੇਟ.
ਇਹ ਵੀ ਪੜ੍ਹੋ : PNB ਖ਼ਾਤਾਧਾਰਕਾਂ ਨੂੰ ਝਟਕਾ ! Cash Withdrawal ਦੇ ਨਿਯਮਾਂ 'ਚ ਹੋ ਗਿਆ ਵੱਡਾ ਬਦਲਾਅ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਝਾਰਖੰਡ 'ਚ ਗੈਸ ਦਾ 'ਕਾਲ': ਸਿਲੰਡਰਾਂ ਲਈ ਲੱਗੀਆਂ ਲੰਬੀਆਂ ਲਾਈਨਾਂ 'ਚ ਖੜੇ ਲੋਕ
NEXT STORY