ਮੁੰਬਈ — ਸ਼ੇਅਰ ਬਾਜ਼ਾਰ 'ਚ ਅੱਜ ਯਾਨੀ 17 ਜਨਵਰੀ ਨੂੰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸੈਂਸੈਕਸ 760 ਅੰਕਾਂ ਤੋਂ ਜ਼ਿਆਦਾ ਦੀ ਗਿਰਾਵਟ ਦੇ ਨਾਲ 76,278 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਨਿਫਟੀ ਵੀ 190 ਤੋਂ ਜ਼ਿਆਦਾ ਅੰਕ ਡਿੱਗ ਕੇ 23,113 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਸ਼ੁਰੂਆਤੀ ਕਾਰੋਬਾਰ ਦੌਰਾਨ, ਸੈਂਸੈਕਸ ਦੇ 30 ਸਟਾਕਾਂ ਵਿੱਚੋਂ, 20 ਵਿੱਚ ਗਿਰਾਵਟ ਅਤੇ 10 ਵਿੱਚ ਵਾਧਾ ਦੇਖਿਆ ਗਿਆ। ਬੈਂਕਿੰਗ ਅਤੇ ਆਈਟੀ ਸ਼ੇਅਰਾਂ 'ਚ ਹੋਰ ਗਿਰਾਵਟ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ : ਸਰਕਾਰੀ ਮੁਲਾਜ਼ਮਾਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫਾ, ਵਧੇਗੀ ਤਨਖਾਹ
ਅੱਜ ਏਸ਼ੀਆਈ ਬਾਜ਼ਾਰਾਂ 'ਚ ਮਿਲਿਆ-ਜੁਲਿਆ ਕਾਰੋਬਾਰ ਹੋਇਆ
ਏਸ਼ੀਆਈ ਬਾਜ਼ਾਰ 'ਚ ਜਾਪਾਨ ਦਾ ਨਿੱਕੇਈ 0.84 ਫੀਸਦੀ ਅਤੇ ਕੋਰੀਆ ਦਾ ਕੋਸਪੀ 0.25 ਫੀਸਦੀ ਡਿੱਗਾ ਹੈ। ਇਸ ਦੇ ਨਾਲ ਹੀ ਚੀਨ ਦੇ ਸ਼ੰਘਾਈ ਕੰਪੋਜ਼ਿਟ ਇੰਡੈਕਸ 'ਚ 0.40 ਫੀਸਦੀ ਦਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ।
ਐਨਐਸਈ ਦੇ ਅੰਕੜਿਆਂ ਅਨੁਸਾਰ 16 ਜਨਵਰੀ ਨੂੰ ਵਿਦੇਸ਼ੀ ਨਿਵੇਸ਼ਕਾਂ (ਐਫਆਈਆਈ) ਨੇ 4,341 ਕਰੋੜ ਰੁਪਏ ਦੇ ਸ਼ੇਅਰ ਵੇਚੇ। ਇਸ ਦੌਰਾਨ ਘਰੇਲੂ ਨਿਵੇਸ਼ਕਾਂ (DIIs) ਨੇ 2,928 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
16 ਜਨਵਰੀ ਨੂੰ ਅਮਰੀਕਾ ਦਾ ਡਾਓ ਜੋਂਸ 0.16 ਫੀਸਦੀ ਦੀ ਗਿਰਾਵਟ ਨਾਲ 43,153 'ਤੇ ਬੰਦ ਹੋਇਆ ਸੀ। S&P 500 ਇੰਡੈਕਸ 0.21% ਡਿੱਗ ਕੇ 5,937 'ਤੇ ਆ ਗਿਆ। Nasdaq ਸੂਚਕਾਂਕ ਵਿੱਚ 0.89% ਦੀ ਗਿਰਾਵਟ ਰਹੀ।
ਇਹ ਵੀ ਪੜ੍ਹੋ : ਦੋਗੁਣੀ ਹੋ ਜਾਵੇਗੀ ਸਰਕਾਰੀ ਮੁਲਾਜ਼ਮਾਂ ਦੀ ਤਨਖ਼ਾਹ, ਜਾਣੋ ਕਦੋਂ ਤੋਂ ਮਿਲੇਗਾ ਲਾਭ
ਬੀਤੇ ਦਿਨ ਬਾਜ਼ਾਰ 'ਚ ਤੇਜ਼ੀ ਦੇਖਣ ਨੂੰ ਮਿਲੀ
ਇਸ ਤੋਂ ਪਹਿਲਾਂ ਕੱਲ੍ਹ ਯਾਨੀ 16 ਜਨਵਰੀ ਨੂੰ ਸੈਂਸੈਕਸ 318 ਅੰਕਾਂ ਦੇ ਵਾਧੇ ਨਾਲ 77,042 ਦੇ ਪੱਧਰ 'ਤੇ ਬੰਦ ਹੋਇਆ ਸੀ। ਨਿਫਟੀ ਵੀ 98 ਅੰਕ ਚੜ੍ਹ ਕੇ 23,311 ਦੇ ਪੱਧਰ 'ਤੇ ਬੰਦ ਹੋਇਆ। ਇਸ ਦੇ ਨਾਲ ਹੀ ਬੀਐਸਈ ਸਮਾਲ ਕੈਪ 735 ਅੰਕਾਂ ਦੇ ਵਾਧੇ ਨਾਲ 52,308 ਦੇ ਪੱਧਰ 'ਤੇ ਬੰਦ ਹੋਇਆ।
ਇਹ ਵੀ ਪੜ੍ਹੋ : ਬਿਨਾਂ RC ਤੋਂ ਡਰਾਈਵਿੰਗ ਕਰਨ 'ਤੇ ਭੁਗਤਣਾ ਪੈ ਸਕਦਾ ਹੈ ਮੋਟਾ ਚਲਾਨ! ਬਚਣ ਲਈ ਅਪਣਾਓ ਇਹ ਟ੍ਰਿਕ
ਇਹ ਵੀ ਪੜ੍ਹੋ : Mutual Funds ਅਤੇ Demat Accounts ਦੇ ਨਿਯਮਾਂ 'ਚ ਵੱਡਾ ਬਦਲਾਅ, ਜਾਰੀ ਹੋਏ ਨਵੇਂ ਦਿਸ਼ਾ-ਨਿਰਦੇਸ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਰਮੀਨੀਆ ਨੇ ਭਾਰਤ ਤੇ ਫਰਾਂਸ ਦੁਆਰਾ ਸਾਂਝੇ ਤੌਰ 'ਤੇ ਵਿਕਸਤ artillery guns ਦਾ ਦਿੱਤਾ ਆਰਡਰ
NEXT STORY