ਮੁੰਬਈ (ਭਾਸ਼ਾ) - ਏਸ਼ੀਆਈ ਬਾਜ਼ਾਰਾਂ ਦੇ ਕਮਜ਼ੋਰ ਰੁਖ ਅਤੇ ਵਿਦੇਸ਼ੀ ਫੰਡਾਂ ਦੇ ਨਿਕਾਸ ਦਰਮਿਆਨ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਪ੍ਰਮੁੱਖ ਇਕਵਿਟੀ ਸੂਚਕਾਂਕ ਵਿੱਚ ਗਿਰਾਵਟ ਦਰਜ ਕੀਤੀ ਗਈ। ਵਧਦੀ ਗਲੋਬਲ ਵਿਆਜ ਦਰਾਂ ਨੇ ਵੀ ਨਿਵੇਸ਼ਕਾਂ ਦੀ ਭਾਵਨਾ 'ਤੇ ਭਾਰ ਪਾਇਆ। ਇਸ ਦੌਰਾਨ ਬੀਐੱਸਈ ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 248.57 ਅੰਕ ਡਿੱਗ ਕੇ 62,990.32 'ਤੇ ਖੁੱਲ੍ਹਿਆ। NSE ਨਿਫਟੀ 89.3 ਅੰਕ ਡਿੱਗ ਕੇ 18,681.95 'ਤੇ ਕਾਰੋਬਾਰ ਕਰਦਾ ਦੇਖਿਆ ਗਿਆ।
ਟਾਪ ਲੂਜ਼ਰਜ਼
ਟੈੱਕ ਮਹਿੰਦਰਾ, ਇਨਫੋਸਿਸ, ਪਾਵਰ ਗਰਿੱਡ, ਟਾਟਾ ਸਟੀਲ, ਅਲਟਰਾਟੈਕ ਸੀਮੈਂਟ, ਐਸਬੀਆਈ, ਬਜਾਜ ਫਿਨਸਰਵ, ਐਚਸੀਐਲ ਟੈਕਨਾਲੋਜੀਜ਼ , ਬਜਾਜ ਫਾਈਨਾਂਸ
ਟਾਪ ਗੇਨਰਜ਼
ਏਸ਼ੀਅਨ ਪੇਂਟਸ, ਐਨਟੀਪੀਸੀ, ਆਈਸੀਆਈਸੀਆਈ ਬੈਂਕ, ਭਾਰਤੀ ਏਅਰਟੈੱਲ, ਨੇਸਲੇ
ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.70 ਫੀਸਦੀ ਡਿੱਗ ਕੇ 73.62 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਵੀਰਵਾਰ ਨੂੰ 693.28 ਕਰੋੜ ਰੁਪਏ ਦੇ ਸ਼ੇਅਰ ਵੇਚੇ। ਵੀਰਵਾਰ ਨੂੰ ਸੈਂਸੈਕਸ 284.26 ਅੰਕ ਭਾਵ 0.45 ਫੀਸਦੀ ਡਿੱਗ ਕੇ 63,238.89 'ਤੇ ਬੰਦ ਹੋਇਆ ਸੀ, ਜਦਕਿ ਨਿਫਟੀ 85.60 ਅੰਕ ਭਾਵ 0.45 ਫੀਸਦੀ ਡਿੱਗ ਕੇ 18,771.25 'ਤੇ ਬੰਦ ਹੋਇਆ ਸੀ।
ਇਹ ਵੀ ਪੜ੍ਹੋ : ਜਨਤਕ ਖੇਤਰ ਦੇ 11 ਬੈਂਕਾਂ ਵਿੱਚੋਂ ਛੇ ਦਾ ਨਹੀਂ ਹੈ ਕੋਈ ਗੈਰ-ਕਾਰਜਕਾਰੀ ਚੇਅਰਮੈਨ : ਰਿਪੋਰਟ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਅਰਥਵਿਵਸਥਾ ਦੇ ਮੋਰਚੇ ’ਤੇ ਚੰਗੀ ਖਬਰ, Fitch ਨੇ ਵਧਾਇਆ ਭਾਰਤ ਦੇ ਵਿਕਾਸ ਦਾ ਅਨੁਮਾਨ
NEXT STORY