ਮੁੰਬਈ - ਹਫਤੇ ਦੇ ਆਖਰੀ ਕਾਰੋਬਾਰੀ ਦਿਨ 6 ਸਤੰਬਰ ਨੂੰ ਅੱਜ ਸ਼ੇਅਰ ਬਾਜ਼ਾਰ 'ਚ ਗਿਰਾਵਟ ਦਰਜ ਕੀਤੀ ਗਈ ਹੈ। ਸੈਂਸੈਕਸ 200 ਤੋਂ ਜ਼ਿਆਦਾ ਅੰਕਾਂ ਦੀ ਗਿਰਾਵਟ ਦੇ ਨਾਲ 82,000 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਨਿਫਟੀ 'ਚ ਵੀ 50 ਅੰਕਾਂ ਦੀ ਗਿਰਾਵਟ ਦੇ ਨਾਲ ਇਹ 25,090 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।
ਸੈਂਸੈਕਸ ਦੇ 30 ਸਟਾਕਾਂ ਵਿੱਚੋਂ 17 ਗਿਰਾਵਟ ਨਾਲ ਕਾਰੋਬਾਰ ਕਰ ਰਹੇ ਹਨ ਅਤੇ 13 ਵਾਧੇ ਨਾਲ ਕਾਰੋਬਾਰ ਰਹੇ ਹਨ। ਨਿਫਟੀ ਦੇ 50 ਸਟਾਕਾਂ ਵਿੱਚੋਂ 28 ਵਿੱਚ ਗਿਰਾਵਟ ਅਤੇ 22 ਵੱਧ ਰਹੇ ਹਨ। ਬੈਂਕਿੰਗ ਅਤੇ ਐਫਐਮਸੀਜੀ ਸ਼ੇਅਰ ਐਨਐਸਈ ਦੇ ਸੈਕਟਰਲ ਸੂਚਕਾਂਕ ਵਿੱਚ ਘਾਟੇ ਦੇ ਨਾਲ ਵਪਾਰ ਕਰ ਰਹੇ ਹਨ।
ਏਸ਼ੀਆਈ ਬਾਜ਼ਾਰ 'ਚ ਮਿਸ਼ਰਤ ਕਾਰੋਬਾਰ
ਏਸ਼ੀਆਈ ਬਾਜ਼ਾਰ 'ਚ ਜਾਪਾਨ ਦਾ ਨਿੱਕੇਈ 0.24 ਫੀਸਦੀ ਅਤੇ ਹਾਂਗਕਾਂਗ ਦਾ ਹੈਂਗ ਸੇਂਗ 0.075 ਫੀਸਦੀ ਹੇਠਾਂ ਹੈ। ਚੀਨ ਦਾ ਸ਼ੰਘਾਈ ਕੰਪੋਜ਼ਿਟ 0.11% ਅਤੇ ਕੋਰੀਆ ਦਾ ਕੋਸਪੀ 0.86% ਡਿੱਗਿਆ।
ਕੱਲ੍ਹ ਅਮਰੀਕੀ ਬਾਜ਼ਾਰ ਦਾ ਡਾਓ ਜੋਂਸ 0.54 ਫੀਸਦੀ ਡਿੱਗ ਕੇ 40,755 ਦੇ ਪੱਧਰ 'ਤੇ ਬੰਦ ਹੋਇਆ ਸੀ। ਉਥੇ ਹੀ ਨੈਸਡੈਕ 0.25% ਵਧ ਕੇ 17,127 ਦੇ ਪੱਧਰ 'ਤੇ ਬੰਦ ਹੋਇਆ ਹੈ। SP500 0.30% ਦੀ ਗਿਰਾਵਟ ਨਾਲ 5,503 'ਤੇ ਆ ਗਿਆ।
ਕੱਲ੍ਹ ਬਾਜ਼ਾਰ ਵਿੱਚ ਦਰਜ ਕੀਤੀ ਗਈ ਸੀ ਗਿਰਾਵਟ
ਇਸ ਤੋਂ ਪਹਿਲਾਂ ਕੱਲ ਯਾਨੀ 5 ਸਤੰਬਰ ਨੂੰ ਸ਼ੇਅਰ ਬਾਜ਼ਾਰ 'ਚ ਗਿਰਾਵਟ ਦੇਖਣ ਨੂੰ ਮਿਲੀ ਸੀ। ਸੈਂਸੈਕਸ 151 ਅੰਕ ਡਿੱਗ ਕੇ 82,201 ਦੇ ਪੱਧਰ 'ਤੇ ਬੰਦ ਹੋਇਆ। ਇਸ ਦੇ ਨਾਲ ਹੀ ਨਿਫਟੀ ਵੀ 53 ਅੰਕ ਡਿੱਗ ਕੇ 25,145 ਦੇ ਪੱਧਰ 'ਤੇ ਬੰਦ ਹੋਇਆ।
ਸੈਂਸੈਕਸ ਦੇ 30 ਸ਼ੇਅਰਾਂ 'ਚੋਂ 21 'ਚ ਗਿਰਾਵਟ ਅਤੇ 9 'ਚ ਤੇਜ਼ੀ ਰਹੀ। ਨਿਫਟੀ ਦੇ 50 ਸਟਾਕਾਂ 'ਚੋਂ 33 'ਚ ਗਿਰਾਵਟ ਅਤੇ 17 'ਚ ਤੇਜ਼ੀ ਰਹੀ। NSE ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਨਿਵੇਸ਼ਕਾਂ (FIIs) ਨੇ 5 ਸਤੰਬਰ ਨੂੰ 688.69 ਕਰੋੜ ਰੁਪਏ ਦੇ ਸ਼ੇਅਰ ਵੇਚੇ। ਇਸ ਮਿਆਦ ਦੇ ਦੌਰਾਨ, ਘਰੇਲੂ ਨਿਵੇਸ਼ਕਾਂ (DIIs) ਨੇ 2,970.74 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
Electric ਵਾਹਨਾਂ 'ਤੇ ਸਬਸਿਡੀ ਦੇਣ ਦੀ ਕੋਈ ਲੋੜ ਨਹੀਂ, ਜਾਣੋ ਨਿਤਿਨ ਗਡਕਰੀ ਨੇ ਕਿਉਂ ਕਹੀ ਇਹ ਗੱਲ
NEXT STORY