ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ ਦੇ ਕਮਜ਼ੋਰ ਰਹਿਣ ਕਾਰਨ ਵੀਰਵਾਰ ਨੂੰ ਸਥਾਨਕ ਸ਼ੇਅਰ ਬਾਜ਼ਾਰ ਗਿਰਾਵਟ ਦੇ ਨਾਲ ਖੁੱਲ੍ਹੇ। ਕਾਰੋਬਾਰੀ ਇਸ ਸਮੇਂ ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਦੇ ਨਤੀਜੇ ਅਤੇ ਅਮਰੀਕੀ ਮਹਿੰਗਾਈ ਅੰਕੜਿਆਂ ਦੀ ਉਡੀਕ ਕਰ ਰਹੇ ਹਨ। ਮੁਦਰਾ ਨੀਤੀ ਕਮੇਟੀ ਦੀ ਬੈਠਕ ਦੇ ਨਤੀਜਿਆਂ ਦਾ ਐਲਾਨ ਅੱਜ ਯਾਨੀ ਵੀਰਵਾਰ ਨੂੰ ਕੀਤਾ ਜਾ ਰਿਹਾ ਹੈ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 235.99 ਅੰਕ ਡਿੱਗ ਕੇ 65,759.82 'ਤੇ ਖੁੱਲ੍ਹਿਆ।
ਇਹ ਵੀ ਪੜ੍ਹੋ : ਚੰਡੀਗੜ੍ਹ ’ਚ ਮਹਿੰਗਾਈ ਨੇ ਕੱਢੇ ਵੱਟ, ਟਮਾਟਰ ਨੇ ਮਾਰਿਆ ਦੋਹਰਾ ਸੈਂਕੜਾ
NSE ਨਿਫਟੀ 64.2 ਅੰਕਾਂ ਦੇ ਨੁਕਸਾਨ ਨਾਲ 19,568.35 'ਤੇ ਕਾਰੋਬਾਰ ਕਰ ਰਿਹਾ ਸੀ। ਸੈਂਸੈਕਸ ਦੇ ਸ਼ੇਅਰਾਂ ਵਿੱਚ ਏਸ਼ੀਅਨ ਪੇਂਟਸ, ਐੱਚਸੀਐੱਲ ਟੈਕਨਾਲੋਜੀਜ਼, ਆਈਟੀਸੀ, ਟਾਟਾ ਕੰਸਲਟੈਂਸੀ ਸਰਵਿਸਿਜ਼, ਟਾਟਾ ਮੋਟਰਜ਼, ਟਾਟਾ ਸਟੀਲ, ਆਈਸੀਆਈਸੀਆਈ ਬੈਂਕ, ਟੈਕ ਮਹਿੰਦਰਾ, ਨੇਸਲੇ ਅਤੇ ਭਾਰਤੀ ਏਅਰਟੈੱਲ ਸੈਂਸੈਕਸ ਪੈਕ ਵਿੱਚ ਘਾਟੇ ਵਿੱਚ ਸਨ। ਐੱਨਟੀਪੀਸੀ, ਅਲਟਰਾਟੈਕ ਸੀਮੈਂਟ, ਪਾਵਰ ਗਰਿੱਡ, ਮਾਰੂਤੀ ਅਤੇ ਮਹਿੰਦਰਾ ਐਂਡ ਮਹਿੰਦਰਾ ਲਾਭ ਲੈਣ ਵਾਲਿਆਂ ਵਿੱਚ ਸ਼ਾਮਲ ਸਨ। ਦੂਜੇ ਏਸ਼ੀਆਈ ਬਾਜ਼ਾਰਾਂ 'ਚ ਜਾਪਾਨ ਦਾ ਨਿੱਕੇਈ ਮੁਨਾਫੇ 'ਚ ਰਿਹਾ। ਚੀਨ ਦਾ ਸ਼ੰਘਾਈ ਕੰਪੋਜ਼ਿਟ, ਹਾਂਗਕਾਂਗ ਦਾ ਹੈਂਗਸੇਂਗ ਅਤੇ ਦੱਖਣੀ ਕੋਰੀਆ ਦਾ ਕੋਸਪੀ ਲਾਲ ਰੰਗ 'ਚ ਰਿਹਾ। ਬੁੱਧਵਾਰ ਨੂੰ ਅਮਰੀਕੀ ਬਾਜ਼ਾਰ ਨਕਾਰਾਤਮਕ ਰੁਖ ਨਾਲ ਬੰਦ ਹੋਏ ਹਨ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.16 ਫ਼ੀਸਦੀ ਦੀ ਗਿਰਾਵਟ ਨਾਲ 87.41 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ।
ਇਹ ਵੀ ਪੜ੍ਹੋ : ਦਿੱਲੀ ਹਵਾਈ ਅੱਡੇ 'ਤੇ ਪੰਜਾਬੀਆਂ ਦਾ ਪਿਆ ਪੰਗਾ, ਏਅਰਲਾਈਨ ਸਟਾਫ਼ ਨਾਲ ਜੰਮ ਕੇ ਹੋਇਆ ਹੰਗਾਮਾ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚਾਲੂ ਵਿੱਤੀ ਸਾਲ ਦਿੱਲੀ-NCR ’ਚ 14 ਫ਼ੀਸਦੀ ਮਹਿੰਗੇ ਹੋਏ ਘਰ, ਮੁੰਬਈ ਖੇਤਰ ’ਚ ਘਟੀਆਂ ਕੀਮਤਾਂ
NEXT STORY