ਮੁੰਬਈ - ਅੱਜ ਧਨਤੇਰਸ ਦੇ ਦਿਨ ਸ਼ੇਅਰ ਬਾਜ਼ਾਰ ਵਿਚ ਗਿਰਵਾਟ ਦਾ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ। ਅੱਜ ਸੈਂਸੈਕਸ 374.71 ਅੰਕ ਭਾਵ 0.47 ਫ਼ੀਸਦੀ ਦੀ ਗਿਰਾਵਟ ਨਾਲ 79,630.33 ਕਾਰੋਬਾਰ ਕਰ ਰਿਹਾ ਹੈ। ਦੂਜੇ ਪਾਸੇ ਨਿਫਟੀ ਵੀ 109.85 ਅੰਕ ਭਾਵ 0.45 ਫ਼ੀਸਦੀ ਦੀ ਗਿਰਾਵਟ ਨਾਲ 24,229.30 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਨਿਫਟੀ ਦੇ 8 ਸਟਾਕ ਵਾਧੇ ਨਾਲ ਅਤੇ 42 ਸਟਾਕ ਗਿਰਾਵਟ ਨਾਲ ਕਾਰੋਬਾਰ ਕਰ ਰਹੇ ਹਨ। NSE ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਨਿਵੇਸ਼ਕਾਂ (FIIs) ਨੇ 28 ਅਕਤੂਬਰ ਨੂੰ 3,228.08 ਕਰੋੜ ਰੁਪਏ ਦੇ ਸ਼ੇਅਰ ਵੇਚੇ। ਇਸ ਮਿਆਦ ਦੇ ਦੌਰਾਨ, ਘਰੇਲੂ ਨਿਵੇਸ਼ਕਾਂ (DIIs) ਨੇ 1,400.85 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
ਏਸ਼ੀਆਈ ਬਾਜ਼ਾਰ 'ਚ ਮਿਸ਼ਰਤ ਕਾਰੋਬਾਰ
ਏਸ਼ੀਆਈ ਬਾਜ਼ਾਰ 'ਚ ਜਾਪਾਨ ਦਾ ਨਿੱਕੇਈ 0.55 ਫੀਸਦੀ ਚੜ੍ਹਿਆ ਹੈ। ਜਦੋਂ ਕਿ ਕੋਰੀਆ ਦਾ ਕੋਸਪੀ 0.17% ਦੀ ਗਿਰਾਵਟ ਨਾਲ ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ 0.59% ਦੀ ਗਿਰਾਵਟ ਨਾਲ ਕਾਰੋਬਾਰ ਕਰ ਰਿਹਾ ਹੈ।
28 ਅਕਤੂਬਰ ਨੂੰ ਅਮਰੀਕਾ ਦਾ ਡਾਓ ਜੋਂਸ ਇੰਡਸਟਰੀਅਲ ਔਸਤ 0.65% ਵਧ ਕੇ 42,387 'ਤੇ ਅਤੇ SP 500 0.27% ਵਧ ਕੇ 5,823 'ਤੇ ਪਹੁੰਚ ਗਿਆ। ਨੈਸਡੈਕ 0.26% ਵਧ ਕੇ 18,567 'ਤੇ ਬੰਦ ਹੋਇਆ।
ਬੀਤੇ ਦਿਨ ਬਾਜ਼ਾਰ 'ਚ ਤੇਜ਼ੀ ਦੇਖਣ ਨੂੰ ਮਿਲੀ
ਇਸ ਤੋਂ ਪਹਿਲਾਂ ਕੱਲ੍ਹ ਯਾਨੀ 28 ਅਕਤੂਬਰ ਨੂੰ ਸੈਂਸੈਕਸ 602 ਅੰਕਾਂ ਦੇ ਵਾਧੇ ਨਾਲ 80,005 ਦੇ ਪੱਧਰ 'ਤੇ ਬੰਦ ਹੋਇਆ ਸੀ। ਨਿਫਟੀ 'ਚ ਵੀ 186 ਅੰਕਾਂ ਦਾ ਵਾਧਾ ਹੋਇਆ, ਇਹ 24,367 ਦੇ ਪੱਧਰ 'ਤੇ ਬੰਦ ਹੋਇਆ।
ਸੈਂਸੈਕਸ ਦੇ 30 ਸ਼ੇਅਰਾਂ 'ਚੋਂ 25 'ਚ ਤੇਜ਼ੀ ਅਤੇ 5 'ਚ ਗਿਰਾਵਟ ਦਰਜ ਕੀਤੀ ਗਈ। ਨਿਫਟੀ ਦੇ 50 ਸ਼ੇਅਰਾਂ 'ਚੋਂ 36 'ਚ ਤੇਜ਼ੀ ਅਤੇ 14 'ਚ ਗਿਰਾਵਟ ਦਰਜ ਕੀਤੀ ਗਈ। NSE ਦੇ ਸਾਰੇ ਸੈਕਟਰ ਤੇਜ਼ੀ ਨਾਲ ਬੰਦ ਰਹੇ। ਜਨਤਕ ਖੇਤਰ ਦੇ ਬੈਂਕਾਂ ਦੇ ਸ਼ੇਅਰ ਸਭ ਤੋਂ ਵੱਧ ਚੜ੍ਹੇ ਸਨ।
ਏਅਰ ਇੰਡੀਆ ਨੇ 10 ਕੈਬਿਨ ਕਰੂ ਮੈਂਬਰਾਂ ਨੂੰ ਕੀਤਾ ਮੁਅੱਤਲ, ਏਅਰਲਾਈਨਜ਼ ਨੇ ਇਸ ਮਾਮਲੇ 'ਚ ਕੀਤੀ ਕਾਰਵਾਈ
NEXT STORY