ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ 'ਚ ਮਿਲੇ-ਜੁਲੇ ਰੁਖ ਦੇ ਵਿਚਕਾਰ ਸਥਾਨਕ ਸ਼ੇਅਰ ਬਾਜ਼ਾਰ ਬੁੱਧਵਾਰ ਨੂੰ ਮਜ਼ਬੂਤੀ ਦੇ ਨਾਲ ਖੁੱਲ੍ਹਿਆ। ਹਾਲਾਂਕਿ, ਵਿਦੇਸ਼ੀ ਫੰਡਾਂ ਦੇ ਨਿਰੰਤਰ ਨਿਕਾਸੀ ਦੇ ਕਾਰਨ ਸ਼ੇਅਰ ਬਾਜ਼ਾਰਾਂ ਨੇ ਆਪਣਾ ਸ਼ੁਰੂਆਤੀ ਲਾਭ ਗੁਆ ਦਿੱਤਾ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 216.07 ਅੰਕ ਵਧ ਕੇ 65,436.10 'ਤੇ ਪਹੁੰਚ ਗਿਆ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਸ਼ੁਰੂਆਤੀ ਕਾਰੋਬਾਰ 'ਚ 53.75 ਅੰਕ ਚੜ੍ਹ ਕੇ 19,450.20 'ਤੇ ਬੰਦ ਹੋਇਆ।
ਇਹ ਵੀ ਪੜ੍ਹੋ : ਲੰਡਨ ਤੋਂ ਅੰਮ੍ਰਿਤਸਰ ਏਅਰਪੋਰਟ ਪੁੱਜੀ ਫਲਾਈਟ 'ਚ ਬੰਬ ਦੀ ਅਫ਼ਵਾਹ, ਪਈਆਂ ਭਾਜੜਾਂ
ਹਾਲਾਂਕਿ ਬਾਅਦ 'ਚ ਸੈਂਸੈਕਸ 76.55 ਅੰਕਾਂ ਦੇ ਨੁਕਸਾਨ ਨਾਲ 65,143.48 'ਤੇ ਬੰਦ ਹੋਇਆ। ਇਸ ਦੇ ਨਾਲ ਹੀ ਨਿਫਟੀ 20.10 ਅੰਕਾਂ ਦੀ ਗਿਰਾਵਟ ਨਾਲ 19,376.35 'ਤੇ ਕਾਰੋਬਾਰ ਕਰ ਰਿਹਾ ਸੀ। ਸੈਂਸੈਕਸ ਦੇ ਸ਼ੇਅਰਾਂ ਵਿੱਚ ਟਾਟਾ ਸਟੀਲ, ਐਕਸਿਸ ਬੈਂਕ, ਜੇਐੱਸਡਬਲਯੂ ਸਟੀਲ, ਇਨਫੋਸਿਸ, ਟਾਟਾ ਕੰਸਲਟੈਂਸੀ ਸਰਵਿਸਿਜ਼, ਰਿਲਾਇੰਸ ਇੰਡਸਟਰੀਜ਼, ਅਲਟਰਾਟੈਕ ਸੀਮੈਂਟ ਅਤੇ ਐੱਨਟੀਪੀਸੀ ਸ਼ਾਮਲ ਸਨ। ਜਦੋਂ ਕਿ ਜੀਓ ਫਾਈਨਾਂਸ਼ੀਅਲ ਸਰਵਿਸਿਜ਼, ਭਾਰਤੀ ਏਅਰਟੈੱਲ, ਆਈ.ਟੀ.ਸੀ., ਕੋਟਕ ਮਹਿੰਦਰਾ ਬੈਂਕ, ਇੰਡਸਇੰਡ ਬੈਂਕ ਅਤੇ ਮਹਿੰਦਰਾ ਐਂਡ ਮਹਿੰਦਰਾ ਦੇ ਸ਼ੇਅਰ ਘਾਟੇ 'ਚ ਰਹੇ।
ਇਹ ਵੀ ਪੜ੍ਹੋ : ਲਖਨਊ ਤੋਂ ਸ਼ਾਰਜਾਹ ਜਾ ਰਹੇ ਜਹਾਜ਼ 'ਚ 23 ਸਾਲਾ ਨੌਜਵਾਨ ਨੂੰ ਪਿਆ ਦੌਰਾ, ਜੈਪੁਰ ’ਚ ਹੋਈ ਐਮਰਜੈਂਸੀ ਲੈਂਡਿੰਗ
ਹੋਰ ਏਸ਼ੀਆਈ ਬਾਜ਼ਾਰਾਂ 'ਚ ਜਾਪਾਨ ਦਾ ਨਿੱਕੇਈ ਅਤੇ ਹਾਂਗਕਾਂਗ ਦਾ ਹੈਂਗਸੇਂਗ ਲਾਲ ਰੰਗ 'ਚ ਰਿਹਾ, ਜਦਕਿ ਦੱਖਣੀ ਕੋਰੀਆ ਦਾ ਕੋਸਪੀ ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ ਘਾਟੇ 'ਚ ਰਿਹਾ। ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਮਿਲੇ-ਜੁਲੇ ਰੁਖ ਨਾਲ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.15 ਫ਼ੀਸਦੀ ਵਧ ਕੇ 84.16 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਮੰਗਲਵਾਰ ਨੂੰ 495.17 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ : ਹਵਾਈ ਸਫ਼ਰ ਦੀ ਯੋਜਨਾ ਬਣਾ ਰਹੇ ਹੋ ਤਾਂ ਪੜ੍ਹੋ ਇਹ ਖ਼ਬਰ, ਜੇਬ 'ਤੇ ਪਵੇਗਾ ਸਿੱਧਾ ਅਸਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਿਵੇਸ਼ ਲਈ ਚੀਨ ਤੋਂ ਸਭ ਤੋਂ ਵਧੀਆ ਸਥਾਨ ਸਾਬਿਤ ਹੋਇਆ ਭਾਰਤ, 3 ਸਾਲਾਂ ਤੋਂ ਦੇ ਰਿਹਾ ਸਥਿਰ ਰਿਟਰਨ
NEXT STORY