ਮੁੰਬਈ - ਅੱਜ ਯਾਨੀ 15 ਜੁਲਾਈ ਨੂੰ ਸ਼ੇਅਰ ਬਾਜ਼ਾਰ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਸੋਮਵਾਰ ਦੇ ਸ਼ੁਰੂਆਤੀ ਕਾਰੋਬਾਰ ਵਿਚ ਘਰੇਲੂ ਬਾਜ਼ਾਰਾਂ ਵਿਚ ਤੇਜ਼ੀ ਰਹੀ ਅਤੇ ਨਿਫਟੀ ਆਪਣੇ ਨਵੇਂ ਸਰਵਕਾਲੀ ਉੱਚ ਪੱਧਰ 'ਤੇ ਪਹੁੰਚ ਗਿਆ ਜਦਕਿ ਸੈਂਸੈਕਸ 290 ਅੰਕ ਵਧਿਆ। ਗਲੋਬਲ ਬਾਜ਼ਾਰਾਂ 'ਚ ਤੇਜ਼ੀ ਨੇ ਵੀ ਸ਼ੇਅਰ ਬਾਜ਼ਾਰ 'ਚ ਆਸ਼ਾਵਾਦੀ ਰੁਝਾਨ ਨੂੰ ਹੁਲਾਰਾ ਦਿੱਤਾ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 290.46 ਅੰਕ ਵਧ ਕੇ 80,809.80 'ਤੇ ਪਹੁੰਚ ਗਿਆ। NSE ਨਿਫਟੀ 95.85 ਅੰਕਾਂ ਦੇ ਵਾਧੇ ਨਾਲ 24,598 ਅੰਕਾਂ ਦੀ ਨਵੀਂ ਰਿਕਾਰਡ ਉਚਾਈ 'ਤੇ ਪਹੁੰਚ ਗਿਆ।
ਸੈਂਸੈਕਸ ਸੂਚੀਬੱਧ ਕੰਪਨੀਆਂ ਵਿੱਚ, ਐਚਸੀਐਲ ਟੈਕਨਾਲੋਜੀਜ਼ ਦੇ ਸ਼ੇਅਰਾਂ ਵਿੱਚ ਤਿੰਨ ਪ੍ਰਤੀਸ਼ਤ ਤੋਂ ਵੱਧ ਦਾ ਵਾਧਾ ਹੋਇਆ ਹੈ। ਅਲਟਰਾਟੈਕ ਸੀਮੈਂਟ, ਟਾਟਾ ਮੋਟਰਜ਼, ਮਾਰੂਤੀ, ਐਨਟੀਪੀਸੀ, ਮਹਿੰਦਰਾ ਐਂਡ ਮਹਿੰਦਰਾ, ਟਾਟਾ ਕੰਸਲਟੈਂਸੀ ਸਰਵਿਸਿਜ਼ ਅਤੇ ਕੋਟਕ ਮਹਿੰਦਰਾ ਬੈਂਕ ਦੇ ਸ਼ੇਅਰ ਵੀ ਮੁਨਾਫ਼ੇ ਵਿੱਚ ਰਹੇ। ਟਾਟਾ ਸਟੀਲ, ਏਸ਼ੀਅਨ ਪੇਂਟਸ, ਪਾਵਰ ਗਰਿੱਡ ਅਤੇ ਐਕਸਿਸ ਬੈਂਕ ਦੇ ਸ਼ੇਅਰਾਂ ਨੂੰ ਨੁਕਸਾਨ ਹੋਇਆ।
ਸੈਂਸੈਕਸ ਦੇ 30 ਸਟਾਕਾਂ 'ਚੋਂ 24 'ਚ ਵਾਧਾ ਅਤੇ 6 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਅੱਜ ਆਈਟੀ, ਮੈਟਲ ਅਤੇ ਆਟੋ ਸ਼ੇਅਰਾਂ 'ਚ ਜ਼ਿਆਦਾ ਤੇਜ਼ੀ ਦੇਖਣ ਨੂੰ ਮਿਲੀ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਯਾਨੀ 12 ਜੁਲਾਈ ਨੂੰ ਸ਼ੇਅਰ ਬਾਜ਼ਾਰ ਆਪਣੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਿਆ ਸੀ।
ਏਸ਼ੀਆਈ ਬਾਜ਼ਾਰਾਂ ਲਈ ਮਿਸ਼ਰਤ ਕਾਰੋਬਾਰ
ਏਸ਼ੀਆਈ ਬਾਜ਼ਾਰਾਂ 'ਚ ਅੱਜ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਏਸ਼ੀਆਈ ਬਾਜ਼ਾਰਾਂ 'ਚ ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਦੱਖਣੀ ਕੋਰੀਆ ਦਾ ਕੋਸਪੀ ਲਾਭ 'ਚ ਜਦਕਿ ਹਾਂਗਕਾਂਗ ਦਾ ਹੈਂਗ ਸੇਂਗ ਘਾਟੇ 'ਚ ਰਿਹਾ। ਅਮਰੀਕੀ ਬਾਜ਼ਾਰ ਸ਼ੁੱਕਰਵਾਰ ਨੂੰ ਮਿਲੇ-ਜੁਲੇ ਰੁਝਾਨ ਨਾਲ ਬੰਦ ਹੋਏ। ਬ੍ਰੈਂਟ ਕਰੂਡ ਫਿਊਚਰਜ਼, ਗਲੋਬਲ ਆਇਲ ਬੈਂਚਮਾਰਕ, 0.20 ਫੀਸਦੀ ਵੱਧ 85.20 ਅਮਰੀਕੀ ਡਾਲਰ ਪ੍ਰਤੀ ਬੈਰਲ 'ਤੇ ਵਪਾਰ ਕਰ ਰਿਹਾ ਸੀ। ਸਟਾਕ ਮਾਰਕੀਟ ਦੇ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (ਐਫਆਈਆਈ) ਸ਼ੁੱਕਰਵਾਰ ਨੂੰ ਪੂੰਜੀ ਬਾਜ਼ਾਰ ਵਿੱਚ ਖਰੀਦਦਾਰ ਬਣੇ ਰਹੇ ਅਤੇ ਉਨ੍ਹਾਂ ਨੇ ਸ਼ੁੱਧ 4,021.60 ਕਰੋੜ ਰੁਪਏ ਦੇ ਸ਼ੇਅਰ ਖਰੀਦੇ। ਜਾਪਾਨ ਦਾ ਸ਼ੇਅਰ ਬਾਜ਼ਾਰ ਅੱਜ ਬੰਦ ਹੈ।
ਸਨਸਟਾਰ ਲਿਮਟਿਡ ਦਾ ਆਈਪੀਓ 19 ਜੁਲਾਈ ਨੂੰ ਖੁੱਲ੍ਹੇਗਾ
ਸ਼ੁਰੂਆਤੀ ਜਨਤਕ ਪੇਸ਼ਕਸ਼ ਯਾਨੀ ਸਨਸਟਾਰ ਲਿਮਟਿਡ ਦਾ ਆਈਪੀਓ 19 ਜੁਲਾਈ ਨੂੰ ਖੁੱਲ੍ਹੇਗਾ। ਨਿਵੇਸ਼ਕ ਇਸ ਇਸ਼ੂ ਲਈ 23 ਜੁਲਾਈ ਤੱਕ ਬੋਲੀ ਲਗਾ ਸਕਣਗੇ। ਕੰਪਨੀ ਦੇ ਸ਼ੇਅਰ 26 ਜੁਲਾਈ ਨੂੰ ਬੰਬੇ ਸਟਾਕ ਐਕਸਚੇਂਜ (ਬੀਐਸਈ) ਅਤੇ ਨੈਸ਼ਨਲ ਸਟਾਕ ਐਕਸਚੇਂਜ (ਐਨਐਸਈ) ਵਿੱਚ ਸੂਚੀਬੱਧ ਕੀਤੇ ਜਾਣਗੇ।
ਰੈਲੀ 'ਚ ਹੋਏ ਜਾਨਲੇਵਾ ਹਮਲੇ ਨੇ ਵਧਾਈ ਟਰੰਪ ਦੇ ਜਿੱਤਣ ਦੀ ਉਮੀਦ, ਬਿਟਕੁਆਇਨ ਤੇ ਬਾਜ਼ਾਰ 'ਚ ਵੀ ਆਈ ਤੇਜ਼ੀ
NEXT STORY