ਮੁੰਬਈ (ਭਾਸ਼ਾ) - ਵਿਦੇਸ਼ੀ ਫੰਡਾਂ ਦੇ ਨਿਰੰਤਰ ਪ੍ਰਵਾਹ ਜਾਰੀ ਰਹਿਣ ਅਤੇ HDFC ਬੈਂਕ ਅਤੇ ICICI ਬੈਂਕ ਵਰਗੇ ਵੱਡੇ ਸ਼ੇਅਰਾਂ ਵਿੱਚ ਖਰੀਦਦਾਰੀ ਦੇ ਕਾਰਨ ਮੰਗਲਵਾਰ ਦੇ ਸ਼ੁਰੂਆਤੀ ਕਾਰੋਬਾਰ ਵਿੱਚ ਪ੍ਰਮੁੱਖ ਸ਼ੇਅਰ ਸੂਚਕਾਂਕਾਂ ਵਿਚ ਵਾਧਾ ਜਾਰੀ ਰਿਹਾ। ਇਸ ਦੌਰਾਨ ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 376.38 ਅੰਕ ਵਧ ਕੇ 73,879.02 'ਤੇ ਪਹੁੰਚ ਗਿਆ। ਨਿਫਟੀ 85.55 ਅੰਕ ਚੜ੍ਹ ਕੇ 22,418.20 'ਤੇ ਬੰਦ ਹੋਇਆ।
ਇਹ ਵੀ ਪੜ੍ਹੋ - Airtel ਦੇ ਕਰੋੜਾਂ ਗਾਹਕਾਂ ਨੂੰ ਝਟਕਾ, ਰੀਚਾਰਜ ਪਲਾਨ ਹੋਇਆ ਮਹਿੰਗਾ, ਦੇਣੇ ਪੈਣਗੇ ਵਾਧੂ ਪੈਸੇ
ਸੈਂਸੈਕਸ ਦੀਆਂ ਕੰਪਨੀਆਂ ਵਿੱਚ ਟੀਸੀਐੱਸ, ਐੱਚਡੀਐੱਫਸੀ ਬੈਂਕ, ਰਿਲਾਇੰਸ ਇੰਡਸਟਰੀਜ਼, ਐਕਸਿਸ ਬੈਂਕ, ਆਈਸੀਆਈਸੀਆਈ ਬੈਂਕ, ਇੰਡਸਇੰਡ ਬੈਂਕ, ਇੰਫੋਸਿਸ, ਲਾਰਸਨ ਐਂਡ ਟੂਬਰੋ ਅਤੇ ਭਾਰਤੀ ਏਅਰਟੈੱਲ ਵਿੱਚ ਮਹੱਤਵਪੂਰਨ ਵਾਧਾ ਦੇਖਿਆ ਗਿਆ। ਦੂਜੇ ਪਾਸੇ ਆਈਟੀਸੀ, ਨੇਸਲੇ, ਜੇਐੱਸਡਬਲਯੂ ਸਟੀਲ, ਅਲਟਰਾਟੈਕ ਸੀਮੈਂਟ, ਐੱਨਟੀਪੀਸੀ ਅਤੇ ਟਾਟਾ ਸਟੀਲ ਵਿੱਚ ਗਿਰਾਵਟ ਦਰਜ ਕੀਤੀ ਗਈ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸੋਮਵਾਰ ਨੂੰ 4,212.76 ਕਰੋੜ ਰੁਪਏ ਦੇ ਸ਼ੇਅਰ ਖਰੀਦੇ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.35 ਫ਼ੀਸਦੀ ਵਧ ਕੇ 82.50 ਅਮਰੀਕੀ ਡਾਲਰ ਪ੍ਰਤੀ ਬੈਰਲ ਦੇ ਭਾਅ 'ਤੇ ਰਿਹਾ।
ਇਹ ਵੀ ਪੜ੍ਹੋ - LPG ਸਿਲੰਡਰ ਤੋਂ ਲੈ ਕੇ FASTag KYC ਤੱਕ, ਮਾਰਚ ਮਹੀਨੇ ਹੋਣਗੇ ਇਹ ਵੱਡੇ ਬਦਲਾਅ, ਜੇਬ੍ਹ 'ਤੇ ਪਵੇਗਾ ਅਸਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
SME ਖੰਡ ’ਚ ਵਿਖਾਈ ਦਿੱਤੇ ਕੀਮਤ 'ਚ ਹੇਰਾਫੇਰੀ ਕਰਨ ’ਤੇ ਪਾਬੰਦੀ ਲਗਾਉਣ ਦੇ ਸੰਕੇਤ : ਸੇਬੀ
NEXT STORY