ਮੁੰਬਈ - ਪਿਛਲੇ ਹਫ਼ਤੇ ਕੇਂਦਰੀ ਮੰਤਰੀ ਮੰਡਲ ਵੱਲੋਂ ਟਾਟਾ ਗਰੁੱਪ ਦੇ ਦੋ ਸੈਮੀਕੰਡਕਟਰ ਪਲਾਂਟ ਸਥਾਪਤ ਕਰਨ ਦੀਆਂ ਤਜਵੀਜ਼ਾਂ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਟਾਟਾ ਇਨਵੈਸਟਮੈਂਟ ਕਾਰਪੋਰੇਸ਼ਨ ਦੇ ਸ਼ੇਅਰਾਂ ਵਿੱਚ 21% ਦਾ ਵਾਧਾ ਹੋਇਆ ਹੈ। ਇਸ ਦੌਰਾਨ, ਟਾਟਾ ਇਨਵੈਸਟਮੈਂਟ ਦੇ ਸ਼ੇਅਰ ਵੀ ਸੋਮਵਾਰ ਦੇ ਕਾਰੋਬਾਰ ਵਿਚ 5% ਦਾ ਅੱਪਰ ਸਰਕਟ ਲੱਗ ਗਿਆ ਅਤੇ 8,417.6 ਰੁਪਏ ਦੇ ਪੱਧਰ 'ਤੇ ਪਹੁੰਚ ਗਿਆ। ਕੰਪਨੀ ਦੇ ਸਟਾਕ 'ਚ ਇਹ ਲਗਾਤਾਰ ਤੀਜਾ ਉਪਰੀ ਸਰਕਟ ਸੀ।
ਇਹ ਵੀ ਪੜ੍ਹੋ : Flipkart ਨੇ ਲਾਂਚ ਕੀਤੀ ਆਪਣੀ UPI ਸੇਵਾ, ਇਨ੍ਹਾਂ ਕੰਪਨੀਆਂ ਨਾਲ ਹੋਵੇਗਾ ਸਿੱਧਾ ਮੁਕਾਬਲਾ
ਤੁਹਾਨੂੰ ਦੱਸ ਦੇਈਏ ਕਿ ਟਾਟਾ ਗਰੁੱਪ ਦੀ ਕੰਪਨੀ ਟਾਟਾ ਇਲੈਕਟ੍ਰਾਨਿਕਸ ਪਾਵਰਚਿੱਪ ਸੈਮੀਕੰਡਕਟਰ ਮੈਨੂਫੈਕਚਰਿੰਗ ਕਾਰਪੋਰੇਸ਼ਨ (PSMC) ਤਾਈਵਾਨ ਦੇ ਨਾਲ ਸਾਂਝੇਦਾਰੀ ਵਿੱਚ ਇੱਕ ਸੈਮੀਕੰਡਕਟਰ ਫੈਬ ਸਥਾਪਤ ਕਰੇਗੀ। ਇਸ ਯੂਨਿਟ ਦਾ ਨਿਰਮਾਣ ਗੁਜਰਾਤ ਦੇ ਧੋਲੇਰਾ ਵਿੱਚ ਕੀਤਾ ਜਾਵੇਗਾ। ਇਸ ਪਲਾਂਟ ਵਿੱਚ 91,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੁੱਤਰ ਅਨੰਤ ਦੀ ਸਪੀਚ ਸੁਣ ਕੇ ਮੁਕੇਸ਼ ਅੰਬਾਨੀ ਹੋਏ ਭਾਵੁਕ, ਅੱਖਾਂ 'ਚੋਂ ਨਿਕਲੇ ਹੰਝੂ
ਟਾਟਾ ਇਨਵੈਸਟਮੈਂਟ ਕਾਰਪੋਰੇਸ਼ਨ ਦੇ ਸ਼ੇਅਰ 52.56 ਫੀਸਦੀ ਵਧੇ
ਪਿਛਲੇ ਇਕ ਮਹੀਨੇ ਦੀ ਗੱਲ ਕਰੀਏ ਤਾਂ ਟਾਟਾ ਗਰੁੱਪ ਦੇ ਟਾਟਾ ਇਨਵੈਸਟਮੈਂਟ ਦੇ ਸ਼ੇਅਰਾਂ 'ਚ 52.56 ਫੀਸਦੀ ਦਾ ਉਛਾਲ ਆਇਆ ਹੈ, ਜਦੋਂ ਕਿ ਪਿਛਲੇ ਪੰਜ ਟਰੇਡਿੰਗ ਸੈਸ਼ਨਾਂ 'ਚ ਕੰਪਨੀ ਦੇ ਸ਼ੇਅਰਾਂ 'ਚ 18.10 ਫੀਸਦੀ ਦਾ ਉਛਾਲ ਦੇਖਣ ਨੂੰ ਮਿਲਿਆ ਹੈ। ਇਸ ਤੋਂ ਇਲਾਵਾ ਪਿਛਲੇ 6 ਮਹੀਨਿਆਂ 'ਚ ਕੰਪਨੀ ਦੇ ਸ਼ੇਅਰਾਂ ਨੇ 242.60 ਫੀਸਦੀ ਦਾ ਮਲਟੀਬੈਗਰ ਰਿਟਰਨ ਦਿੱਤਾ ਹੈ।
ਇਸ ਦੇ ਨਾਲ ਹੀ ਅੱਜ ਟਾਟਾ ਇਨਵੈਸਟਮੈਂਟ ਕਾਰਪੋਰੇਸ਼ਨ ਦਾ ਸ਼ੇਅਰ 5.00 ਫੀਸਦੀ ਜਾਂ 401.35 ਰੁਪਏ ਦੇ ਉਪਰਲੇ ਸਰਕਟ ਨਾਲ 8,428.40 ਰੁਪਏ ਦੇ ਪੱਧਰ 'ਤੇ ਬੰਦ ਹੋਇਆ।
ਇਹ ਵੀ ਪੜ੍ਹੋ : ਦਲਜੀਤ ਦੋਸਾਂਝ ਨੇ ਲਾਈਆਂ ਅਨੰਤ-ਰਾਧਿਕਾ ਦੇ ਪ੍ਰੀ-ਵੈਡਿੰਗ ਸਮਾਰੋਹ 'ਚ ਰੌਣਕਾਂ, ਦੇਖੋ ਵਾਇਰਲ ਵੀਡੀਓ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CMIE ਦਾ ਅਨੁਮਾਨ : ਵਿੱਤੀ ਸਾਲ 2024-25 'ਚ 4.3 ਫ਼ੀਸਦੀ ਤੱਕ ਘਟੇਗੀ ਮਹਿੰਗਾਈ
NEXT STORY