ਨਵੀਂ ਦਿੱਲੀ— ਬੁੱਧਵਾਰ ਨੂੰ ਸਰਾਫਾ ਬਾਜ਼ਾਰ 'ਚ ਸੋਨਾ 75 ਰੁਪਏ ਘਟ ਕੇ 31,650 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਆ ਗਿਆ। ਉੱਥੇ ਹੀ ਦੂਜੇ ਪਾਸੇ ਉਦਯੋਗਿਕ ਅਤੇ ਸਿੱਕਾ ਨਿਰਮਾਤਾਵਾਂ ਦੀ ਤੇਜ਼ ਮੰਗ ਨਾਲ ਚਾਂਦੀ 460 ਰੁਪਏ ਦੀ ਛਲਾਂਗ ਲਾ ਕੇ 38,750 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਬਾਜ਼ਾਰ ਮਾਹਰਾਂ ਨੇ ਕਿਹਾ ਕਿ ਵਿਦੇਸ਼ੀ ਬਾਜ਼ਾਰਾਂ 'ਚ ਸੋਨੇ ਦੀ ਚਮਕ ਫਿਕੀ ਹੋਣ ਅਤੇ ਉੱਚੇ ਮੁੱਲ 'ਤੇ ਖਰੀਦਦਾਰੀ ਘਟ ਹੋਣ ਨਾਲ ਦਿੱਲੀ ਸਰਾਫਾ ਬਾਜ਼ਾਰ 'ਚ ਸੋਨੇ ਦੀ ਕੀਮਤ ਡਿੱਗੀ ਹੈ।
ਲੰਡਨ ਅਤੇ ਨਿਊਯਾਰਕ ਤੋਂ ਮਿਲੀ ਜਾਣਕਾਰੀ ਮੁਤਾਬਕ, ਸੋਨਾ ਹਾਜ਼ਰ 0.72 ਡਾਲਰ ਦੀ ਗਿਰਾਵਟ ਨਾਲ 1,200.85 ਡਾਲਰ ਪ੍ਰਤੀ ਔਂਸ 'ਤੇ ਆ ਗਿਆ। ਦਸੰਬਰ ਦਾ ਅਮਰੀਕੀ ਸੋਨਾ ਵਾਇਦਾ ਵੀ 0.80 ਡਾਲਰ ਡਿੱਗ ਕੇ 1,204.30 ਡਾਲਰ ਪ੍ਰਤੀ ਔਂਸ 'ਤੇ ਆ ਗਿਆ। ਕੌਮਾਂਤਰੀ ਬਾਜ਼ਾਰ 'ਚ ਚਾਂਦੀ ਹਾਜ਼ਰ 0.04 ਡਾਲਰ ਦੀ ਤੇਜ਼ੀ ਨਾਲ 14.48 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਈ।
ਬਾਜ਼ਾਰ ਮਾਹਰਾਂ ਮੁਤਾਬਕ, ਦੁਨੀਆ ਦੀਆਂ ਹੋਰ ਪ੍ਰਮੁੱਖ ਕਰੰਸੀਆਂ ਦੇ ਮੁਕਾਬਲੇ ਡਾਲਰ ਦੇ ਮਜਬੂਤ ਹੋਣ ਅਤੇ ਅਮਰੀਕੀ ਫੈਡਰਲ ਰਿਜ਼ਰਵ ਵੱਲੋਂ ਅੱਜ ਦੇਰ ਸ਼ਾਮ ਖਤਮ ਹੋਣ ਵਾਲੀ ਬੈਠਕ ਕਾਰਨ ਨਿਵੇਸ਼ਕਾਂ ਦਾ ਰੁਝਾਨ ਸੁਰੱਖਿਅਤ ਨਿਵੇਸ਼ 'ਚ ਘਟਿਆ ਹੈ। ਅਜਿਹੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਫੈਡਰਲ ਰਿਜ਼ਰਵ ਦੀ ਇਸ ਬੈਠਕ 'ਚ ਵਿਆਜ ਦਰਾਂ 'ਚ 0.25 ਫੀਸਦੀ ਦਾ ਵਾਧਾ ਕਰਨ ਦਾ ਫੈਸਲਾ ਹੋ ਸਕਦਾ ਹੈ।
ਛੋਟੇ ਕਾਰੋਬਾਰਾਂ ਨੂੰ ਵੱਡਾ ਤੋਹਫਾ, 59 ਮਿੰਟ 'ਚ ਮਿਲੇਗਾ 1 ਕਰੋੜ ਦਾ ਕਰਜ਼ਾ
NEXT STORY