ਨਵੀਂ ਦਿੱਲੀ - ਇਸ ਹਫ਼ਤੇ ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਮੁਤਾਬਕ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਦੇਖਣ ਨੂੰ ਮਿਲਿਆ ਹੈ। ਪਿਛਲੇ ਹਫ਼ਤੇ 4 ਜੁਲਾਈ ਨੂੰ ਸੋਨਾ 97,021 ਰੁਪਏ ਦੇ ਪੱਧਰ 'ਤੇ ਕਾਰੋਬਾਰ ਕਰਦਾ ਦੇਖਿਆ ਗਿਆ। ਇਸ ਹਫ਼ਤੇ 11 ਜੁਲਾਈ ਤੱਕ ਸੋਨਾ 490 ਰੁਪਏ ਦੇ ਵਾਧੇ ਨਾਲ 97,511 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਪਹੁੰਚ ਗਿਆ ਹੈ। ਇਸ ਤੋਂ ਪਹਿਲਾਂ ਸੋਨੇ ਨੇ 18 ਜੂਨ ਨੂੰ 99,454 ਦਾ ਰਿਕਾਰਡ ਉੱਚ ਪੱਧਰ ਬਣਾਇਆ ਸੀ।
ਇਹ ਵੀ ਪੜ੍ਹੋ :     12 ਤੋਂ 20 ਜੁਲਾਈ ਦਰਮਿਆਨ 7 ਦਿਨ ਰਹਿਣਗੀਆਂ ਛੁੱਟੀਆਂ!
ਚਾਂਦੀ ਨੇ ਬਣਾਇਆ ਨਵਾਂ ਰਿਕਾਰਡ
ਦੂਜੇ ਪਾਸੇ 4 ਜੁਲਾਈ 2025 ਨੂੰ ਚਾਂਦੀ 1,07,580 ਰੁਪਏ ਪ੍ਰਤੀ ਕਿਲੋ ਵਿਕ ਰਹੀ ਸੀ। ਜਿਹੜੀ ਕਿ ਇਸ ਹਫ਼ਤੇ 11 ਜੁਲਾਈ ਤੱਕ 2,710 ਰੁਪਏ ਵਧ ਕੇ 1,10,290 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਹੈ। ਜ਼ਿਕਰਯੋਗ ਹੈ ਕਿ 11 ਜੁਲਾਈ ਸ਼ੁੱਕਰਵਾਰ ਨੂੰ ਚਾਂਦੀ ਨੇ ਆਪਣੇ ਸਰਵਕਾਲੀ ਉੱਚ ਪੱਧਰ 'ਤੇ ਪਹੁੰਚ ਗਈ। 
ਇਹ ਵੀ ਪੜ੍ਹੋ :     45 ਸਾਲਾਂ ’ਚ ਡਾਲਰ ਦਾ ਹੋਇਆ ਸਭ ਤੋਂ ਮਾੜਾ ਹਾਲ
ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿੱਚ 10 ਗ੍ਰਾਮ ਸੋਨੇ ਦੀ ਕੀਮਤ
                                   24 ਕੈਰੇਟ ਸੋਨਾ                22 ਕੈਰੇਟ ਸੋਨਾ
                                  ਕੀਮਤ ਰੁਪਇਆ 'ਚ          ਕੀਮਤ ਰੁਪਇਆ 'ਚ
ਦਿੱਲੀ                             99,150                      90,900
ਮੁੰਬਈ                             99,000                      90,750
ਕੋਲਕਾਤਾ                         99,000                      90,750
ਚੇਨਈ                             99,000                      90,750
ਇਹ ਵੀ ਪੜ੍ਹੋ :     Pan Card ਧਾਰਕਾਂ ਲਈ ਕੇਂਦਰ ਸਰਕਾਰ ਦੀ ਸਖ਼ਤੀ, ਜਾਰੀ ਹੋਏ ਨਵੇਂ ਨਿਯਮ
ਜਨਵਰੀ 2025 ਤੋਂ ਹੁਣ ਤੱਕ ਸੋਨਾ 20,882 ਰੁਪਏ ਹੋਇਆ ਮਹਿੰਗਾ 
1 ਜਨਵਰੀ 2025 ਤੋਂ ਹੁਣ ਤੱਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 76,162 ਰੁਪਏ ਤੋਂ ਵੱਧ ਕੇ 20,882 ਰੁਪਏ ਹੋ ਗਈ ਹੈ।  ਚਾਂਦੀ ਦੀ ਕੀਮਤ ਵੀ 86,017 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਵੱਧ ਕੇ 21,917 ਰੁਪਏ ਹੋ ਗਈ ਹੈ। ਪਿਛਲੇ ਸਾਲ 2024 ਵਿੱਚ ਸੋਨਾ 12,810 ਰੁਪਏ ਮਹਿੰਗਾ ਹੋ ਗਿਆ ਸੀ।
ਨਵੇਂ ਰਿਕਾਰਡ ਬਣਾ ਸਕਦੀਆਂ ਹਨ ਸੋਨੇ ਦੀਆਂ ਕੀਮਤਾਂ
ਮਾਹਰਾਂ ਮੁਤਾਬਕ ਇਸ ਸਾਲ ਸੋਨੇ ਦੀਆਂ ਕੀਮਤਾਂ 1 ਲੱਖ 5 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਦੇ ਪਾਰ ਜਾ ਸਕਦੀਆਂ ਹਨ। ਚਾਂਦੀ ਵੀ ਇਸ ਸਾਲ 1 ਲੱਖ 25 ਹਜ਼ਾਰ ਰੁਪਏ ਤੱਕ ਜਾ ਸਕਦੀ ਹੈ।
ਇਹ ਵੀ ਪੜ੍ਹੋ :     ਯੂਜ਼ਰਸ ਦੀਆਂ ਲੱਗ ਗਈਆਂ ਮੌਜਾਂ, ਲਾਂਚ ਹੋ ਗਿਆ 200 ਰੁਪਏ ਤੋਂ ਸਸਤਾ ਰੀਚਾਰਜ ਪਲਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਤਨਖ਼ਾਹ 'ਚ ਹੋਇਆ ਭਾਰੀ ਵਾਧਾ
NEXT STORY