ਬਿਜ਼ਨੈੱਸ ਡੈਸਕ : ਦੇਸ਼ 'ਚ ਇਲੈਕਟ੍ਰਿਕ ਦੋਪਹੀਆ ਵਾਹਨ ਖਰੀਦਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ ਸਾਹਮਣੇ ਆਈ ਹੈ। ਇਲੈਕਟ੍ਰਿਕ ਦੋਪਹੀਆ ਵਾਹਨ ਹੁਣ ਹੋਰ ਵੀ ਸਸਤਾ ਹੋ ਗਿਆ ਹੈ। ਕਈ ਇਲੈਕਟ੍ਰਿਕ ਦੋਪਹੀਆ ਵਾਹਨ ਨਿਰਮਾਤਾ ਕੰਪਨੀਆਂ ਨੇ 2-3 ਮਹੀਨਿਆਂ ਵਿੱਚ ਆਪਣੇ ਫਲੈਗਸ਼ਿਪ ਮਾਡਲਾਂ ਦੀਆਂ ਕੀਮਤਾਂ ਵਿੱਚ 20-25 ਹਜ਼ਾਰ ਰੁਪਏ (25%) ਦੀ ਕਟੌਤੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਐਂਟਰੀ ਲੈਵਲ ਮਾਡਲਾਂ ਦੀਆਂ ਕੀਮਤਾਂ ਵਿੱਚ ਔਸਤਨ 15-17% ਦੀ ਕਟੌਤੀ ਕੀਤੀ ਹੈ।
ਇਹ ਵੀ ਪੜ੍ਹੋ - ਕਿਸਾਨਾਂ ਲਈ ਖ਼ੁਸ਼ਖ਼ਬਰੀ! ਇਸ ਤਾਰੀਖ਼ ਨੂੰ ਖਾਤਿਆਂ 'ਚ ਆਉਣਗੇ PM Kisan ਯੋਜਨਾ ਦੇ ਪੈਸੇ
ਦੱਸ ਦੇਈਏ ਕਿ ਉਕਤ ਵਾਹਨਾਂ ਦੀਆਂ ਕੀਮਤ ਘਟਾਉਣ ਦਾ ਮੁੱਖ ਕਾਰਨ ਇਹ ਹੈ ਕਿ ਦੋਪਹੀਆ ਵਾਹਨ ਈਵੀ ਦੀ ਵਿਕਰੀ ਨੂੰ ਹੋਰ ਕਿਫਾਇਤੀ ਬਣਾਉਣਾ ਚਾਹੁੰਦਾ ਹੈ ਤਾਂਕਿ ਇਸ ਦੀ ਮੰਗ ਜ਼ਿਆਦਾ ਕੀਤੀ ਜਾਵੇ। ਦੇਸ਼ ਵਿੱਚ ਪਹਿਲਾਂ ਹੀ ਸਥਾਪਤ ਪੈਟਰੋਲ ਦੋਪਹੀਆ ਵਾਹਨ ਨਿਰਮਾਤਾਵਾਂ ਨੇ ਵੀ ਇਲੈਕਟ੍ਰਿਕ ਦੋਪਹੀਆ ਵਾਹਨ ਨਿਰਮਾਣ ਵਿੱਚ ਹਮਲਾਵਰ ਵਾਲੀ ਨੀਤੀ ਅਪਣਾਈ ਹੈ। ਇਸ ਕਾਰਨ ਇਸ ਖੇਤਰ ਵਿੱਚ ਮੁਕਾਬਲਾ ਵਧ ਰਿਹਾ ਹੈ।
ਇਹ ਵੀ ਪੜ੍ਹੋ - Gold Silver Price: ਸੋਨੇ-ਚਾਂਦੀ ਦੇ ਗਹਿਣੇ ਖਰੀਦਣ ਦਾ ਸੁਨਹਿਰੀ ਮੌਕਾ! ਕੀਮਤਾਂ 'ਚ ਆਈ ਗਿਰਾਵਟ
ਇਸ ਦੇ ਨਾਲ ਹੀ ਨਿਰਮਾਤਾ ਵੀ ਗਾਹਕਾਂ ਨੂੰ ਵਾਹਨਾਂ ਦੀਆਂ ਬੈਟਰੀ ਦੀਆਂ ਕੀਮਤਾਂ 'ਚ ਗਿਰਾਵਟ ਦਾ ਫ਼ਾਇਦਾ ਦੇ ਰਹੇ ਹਨ। ਇਲੈਕਟ੍ਰਿਕ ਦੋਪਹੀਆ ਵਾਹਨ ਦੀਆਂ ਕੀਮਤਾਂ ਵਿਚ 40 ਫ਼ੀਸਦੀ ਤੋਂ ਵੱਧ ਲਾਗਤ ਬੈਟਰੀ ਦੀ ਹੁੰਦੀ ਹੈ। ਪਿਛਲੇ 5-6 ਮਹੀਨਿਆਂ 'ਚ ਚੀਨੀ ਬੈਟਰੀਆਂ ਦੀਆਂ ਕੀਮਤਾਂ 'ਚ ਕਰੀਬ 40 ਤੋਂ 50 ਫ਼ੀਸਦੀ ਤੱਕ ਦੀ ਕਮੀ ਆਈ ਹੈ। ਦੂਜੇ ਪਾਸੇ ਪੈਟਰੋਲ ਦੋਪਹੀਆ ਵਾਹਨ ਨਿਰਮਾਤਾ ਵੀ ਈ-ਟੂ-ਵ੍ਹੀਲਰ ਮਾਡਲਾਂ ਦੀ ਗਿਣਤੀ ਵਧਾ ਰਹੇ ਹਨ। ਫਿਲਹਾਲ ਉਨ੍ਹਾਂ ਦੀ ਹਿੱਸੇਦਾਰੀ ਲਗਭਗ 5 ਫ਼ੀਸਦੀ ਹੈ। ਇਹ ਹਿੱਸੇਦਾਰੀ 2-3 ਸਾਲਾਂ ਵਿੱਚ ਕਈ ਗੁਣਾ ਵੱਧ ਜਾਣ ਦੀ ਸੰਭਾਵਨਾ ਹੈ। ਪੈਟਰੋਲ ਦੋਪਹੀਆ ਵਾਹਨਾਂ ਦੇ ਨੇੜੇ ਵੀ ਕੀਮਤਾਂ ਘੱਟ ਸਕਦੀਆਂ ਹਨ।
ਇਹ ਵੀ ਪੜ੍ਹੋ - Bank Holidays : ਮਾਰਚ ਦੇ ਮਹੀਨੇ 14 ਦਿਨ ਬੰਦ ਰਹਿਣਗੇ ਬੈਂਕ, ਜਲਦੀ ਪੂਰੇ ਕਰ ਲਓ ਆਪਣੇ ਜ਼ਰੂਰੀ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਵਾਈ ਕੰਪਨੀ Alchem ’ਚ 1000 ਕਰੋੜ ਦੀ ਹੇਰਾਫੇਰੀ ਦਾ ਖੁਲਾਸਾ, ਲੱਗ ਸਕਦੈ ਭਾਰੀ ਜੁਰਮਾਨਾ
NEXT STORY