ਬਿਜ਼ਨੈੱਸ ਡੈਸਕ : ਭਾਰਤੀ ਸ਼ੇਅਰ ਬਾਜ਼ਾਰ ਵਿੱਚ ਅੱਜ (23 ਮਾਰਚ 2026) ਨੂੰ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ, ਜਿਸ ਕਾਰਨ ਨਿਵੇਸ਼ਕਾਂ ਵਿੱਚ ਹਾਹਾਕਾਰ ਮੱਚ ਗਈ ਹੈ। ਪੱਛਮੀ ਏਸ਼ੀਆ ਵਿੱਚ ਵਧਦੇ ਤਣਾਅ ਕਾਰਨ ਘਰੇਲੂ ਬਾਜ਼ਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।
ਸੈਂਸੈਕਸ ਅਤੇ ਨਿਫਟੀ 'ਚ ਵੱਡੀ ਗਿਰਾਵਟ
ਮੌਜੂਦਾ ਸਮੇ ਬੀਐਸਈ (BSE) ਸੈਂਸੈਕਸ 1727.29 ਅੰਕ (2.32%) ਦੀ ਵੱਡੀ ਗਿਰਾਵਟ ਨਾਲ 72,805.67 ਦੇ ਪੱਧਰ 'ਤੇ ਕਾਰੋਬਾਰ ਕਰਦਾ ਦੇਖਿਆ ਜਾ ਰਿਹਾ ਹੈ। ਸੈਂਸੈਕਸ ਦੇ ਸਿਰਫ਼ 3 ਸਟਾਕ ਵਾਧੇ ਨਾਲ ਅਤੇ 27 ਸਟਾਕ ਗਿਰਾਵਟ ਨਾਲ ਕਾਰੋਬਾਰ ਕਰਦੇ ਦੇਖੇ ਜਾ ਰਹੇ ਹਨ।
ਦੂਜੇ ਪਾਸੇ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ (NSE Nifty) ਵੀ 574.60 ਅੰਕ (2.49%) ਫਿਸਲ ਕੇ 22,539.90 'ਤੇ ਪਹੁੰਚ ਗਿਆ। ਇਸ ਭਾਰੀ ਗਿਰਾਵਟ ਕਾਰਨ ਬੀਐਸਈ ਵਿੱਚ ਸੂਚੀਬੱਧ ਕੰਪਨੀਆਂ ਦਾ ਮਾਰਕੀਟ ਕੈਪ ਲਗਭਗ 13 ਲੱਖ ਕਰੋੜ ਰੁਪਏ ਘਟ ਕੇ 416 ਲੱਖ ਕਰੋੜ ਰੁਪਏ ਰਹਿ ਗਿਆ ਹੈ।
ਇਹ ਵੀ ਪੜ੍ਹੋ : LPG ਸਿਲੰਡਰ ਬੁੱਕ ਕਰਨ ਦੇ ਨਿਯਮਾਂ 'ਚ ਫਿਰ ਹੋ ਗਿਆ ਵੱਡਾ ਬਦਲਾਅ, 24 ਘੰਟੇ ਸੇਵਾ ਹੋਈ ਬੰਦ
ਰੁਪਿਆ ਵੀ ਆਪਣੇ ਰਿਕਾਰਡ ਸਭ ਤੋਂ ਹੇਠਲੇ ਪੱਧਰ 'ਤੇ
ਸ਼ੇਅਰ ਬਾਜ਼ਾਰ ਦੇ ਨਾਲ-ਨਾਲ ਭਾਰਤੀ ਰੁਪਏ ਵਿੱਚ ਵੀ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 93.83 ਦੇ ਆਲ-ਟਾਈਮ ਲੋਅ (All-time low) ਪੱਧਰ 'ਤੇ ਪਹੁੰਚ ਗਿਆ ਹੈ। ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਵਿਦੇਸ਼ੀ ਨਿਵੇਸ਼ਕਾਂ ਵੱਲੋਂ ਲਗਾਤਾਰ ਪੂੰਜੀ ਕੱਢਣ ਕਾਰਨ ਰੁਪਏ 'ਤੇ ਦਬਾਅ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ : ਭਾਰਤ 'ਚ ਮਹਿੰਗਾ ਹੋ ਗਿਆ ਪੈਟਰੋਲ, ਵੱਧ ਗਏ ਰੇਟ
ਜਾਣੋੇ ਗਿਰਾਵਟ ਦੇ ਕਾਰਨ
ਬਾਜ਼ਾਰ ਵਿੱਚ ਇਸ ਕਹਿਰ ਦਾ ਮੁੱਖ ਕਾਰਨ ਅਮਰੀਕਾ ਅਤੇ ਈਰਾਨ ਵਿਚਾਲੇ ਵਧਿਆ ਤਣਾਅ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਧਮਕੀ ਦਿੱਤੀ ਹੈ ਕਿ ਜੇਕਰ 48 ਘੰਟਿਆਂ ਦੇ ਅੰਦਰ ਹੋਰਮੂਜ਼ ਦੀ ਖਾੜੀ (Strait of Hormuz) ਨੂੰ ਨਾ ਖੋਲ੍ਹਿਆ ਗਿਆ ਤਾਂ ਈਰਾਨ ਦੇ ਪਾਵਰ ਪਲਾਂਟਾਂ ਨੂੰ ਤਬਾਹ ਕਰ ਦਿੱਤਾ ਜਾਵੇਗਾ। ਇਸ ਧਮਕੀ ਕਾਰਨ ਪੂਰੇ ਏਸ਼ੀਆਈ ਬਾਜ਼ਾਰਾਂ ਵਿੱਚ ਗਿਰਾਵਟ ਆਈ, ਜਿਸ ਵਿੱਚ ਦੱਖਣੀ ਕੋਰੀਆ ਦਾ ਬਾਜ਼ਾਰ 6% ਅਤੇ ਜਾਪਾਨ ਦਾ ਬਾਜ਼ਾਰ 4% ਤੋਂ ਵੱਧ ਡਿੱਗ ਗਿਆ।
ਇਹ ਵੀ ਪੜ੍ਹੋ : IOCL, BPCL ਤੇ HPCL ਨੇ ਲਿਆ ਅਹਿਮ ਫੈਸਲਾ, ਪੈਟਰੋਲ ਪੰਪਾਂ ਨੂੰ ਜਾਰੀ ਹੋ ਗਏ ਨਵੇਂ ਆਦੇਸ਼
ਕਿਹੜੇ ਸ਼ੇਅਰਾਂ 'ਚ ਰਿਹਾ ਕੋਹਰਾਮ?
- ਸਭ ਤੋਂ ਵੱਧ ਡਿੱਗਣ ਵਾਲੇ ਸ਼ੇਅਰ: ਟਾਟਾ ਸਟੀਲ, ਹਿੰਡਾਲਕੋ ਇੰਡਸਟਰੀਜ਼ ਅਤੇ ਜੇਐਸਡਬਲਿਊ ਸਟੀਲ ਵਿੱਚ ਸਭ ਤੋਂ ਵੱਧ ਗਿਰਾਵਟ ਦੇਖੀ ਗਈ।
- ਵਧਣ ਵਾਲੇ ਸ਼ੇਅਰ: ਭਾਰੀ ਗਿਰਾਵਟ ਦੇ ਬਾਵਜੂਦ ਓਐਨਜੀਸੀ (ONGC) ਅਤੇ ਐਚਸੀਐਲ ਟੈਕ (HCL Tech) ਦੇ ਸ਼ੇਅਰਾਂ ਵਿੱਚ ਤੇਜ਼ੀ ਦਰਜ ਕੀਤੀ ਗਈ।
- ਸੈਕਟਰ ਦਾ ਹਾਲ: ਨਿਫਟੀ ਪੀਐਸਯੂ ਬੈਂਕ ਵਿੱਚ ਸਭ ਤੋਂ ਵੱਧ 3% ਦੀ ਗਿਰਾਵਟ ਆਈ, ਜਦੋਂ ਕਿ ਮੈਟਲ ਅਤੇ ਬੈਂਕਿੰਗ ਸੈਕਟਰ ਵੀ ਲਾਲ ਨਿਸ਼ਾਨ 'ਤੇ ਰਹੇ।
ਇਹ ਵੀ ਪੜ੍ਹੋ : 22 ਰੁਪਏ ਮਹਿੰਗਾ ਹੋ ਗਿਆ Diesel, ਨਵੀਂਆਂ ਦਰਾਂ ਅੱਜ ਤੋਂ ਲਾਗੂ
ਇਸ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵੀ ਉਛਾਲ ਦੇਖਿਆ ਜਾ ਰਿਹਾ ਹੈ। ਬ੍ਰੈਂਟ ਕਰੂਡ 113 ਡਾਲਰ ਪ੍ਰਤੀ ਬੈਰਲ ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।
ਇਹ ਵੀ ਪੜ੍ਹੋ : ਡਿੱਗਣ ਵਾਲਾ ਹੈ ਸੋਨਾ, ਲਗਭਗ 25,000 ਰੁਪਏ ਤੱਕ ਟੁੱਟ ਸਕਦੈ ਭਾਅ, ਮਾਹਰਾਂ ਨੇ ਦਿੱਤੇ ਸੰਕੇਤ
ਇਹ ਵੀ ਪੜ੍ਹੋ : ਕੀਮਤਾਂ 'ਚ ਵਾਧੇ ਦਰਮਿਆਨ ਇਕ ਹੋਰ ਵੱਡਾ ਝਟਕਾ! ਬਦਲ ਗਏ LPG ਗੈਸ ਸਿਲੰਡਰ ਦੇ ਬੁਕਿੰਗ ਨਿਯਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਢਾਬਿਆਂ ਤੇ ਰੈਸਟੋਰੈਂਟਾਂ 'ਚ ਖਾਣਾ ਹੋਇਆ ਮਹਿੰਗਾ, ਕਈ ਕਾਰੋਬਾਰ ਬੰਦ ਹੋਣ ਦੀ ਕਗਾਰ 'ਤੇ
NEXT STORY