ਮੁੰਬਈ - ਅੱਜ 7 ਅਕਤੂਬਰ ਨੂੰ ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਸੈਂਸੈਕਸ 638.45 ਅੰਕ ਭਾਵ 0.78 ਫ਼ੀਸਦੀ ਦੀ ਗਿਰਾਵਟ ਨਾਲ 81,050 ਦੇ ਪੱਧਰ 'ਤੇ ਬੰਦ ਹੋਇਆ ਹੈ। ਸੈਂਸੈਕਸ ਦੇ 30 ਸਟਾਕਾਂ ਵਿੱਚੋਂ 23 ਗਿਰਾਵਟ ਨਾਲ ਅਤੇ 7 ਵਾਧੇ ਨਾਲ ਕਾਰੋਬਾਰ ਕਰਦੇ ਦੇਖੇ ਗਏ।
ਬੰਬਈ ਸਟਾਕ ਐਕਸਚੇਂਜ ਦੇ ਟਾਪ ਗੇਨਰਜ਼ ਐੱਡ ਲੂਜ਼ਰਜ਼
ਇਹ ਵੀ ਪੜ੍ਹੋ : E-Scooter ਦੀਆਂ ਕੀਮਤਾਂ 'ਚ ਵੱਡੀ ਕਟੌਤੀ, ਇੰਝ 50 ਹਜ਼ਾਰ ਰੁਪਏ ਤੋਂ ਵੀ ਮਿਲੇਗਾ ਸਸਤਾ
National Stock Exchange(NSE)
ਦੂਜੇ ਪਾਸੇ ਨਿਫਟੀ ਵੀ 197.30 ਅੰਕ ਭਾਵ 0.79 ਫ਼ੀਸਦੀ ਦੀ ਗਿਰਾਵਟ ਨਾਲ 24,817.30 ਦੇ ਪੱਧਰ 'ਤੇ ਬੰਦ ਹੋਇਆ ਹੈ। ਨਿਫਟੀ ਦੇ 50 ਸਟਾਕਾਂ 'ਚੋਂ 10 ਵਧ ਰਹੇ ਹਨ ਅਤੇ 40 ਡਿੱਗ ਰਹੇ ਹਨ। ਬੈਂਕਿੰਗ, ਫਾਰਮਾ ਸਮੇਤ NSE ਦੇ ਸਾਰੇ ਸੈਕਟਰ ਲਾਭ ਦੇ ਨਾਲ ਕਾਰੋਬਾਰ ਕਰ ਰਹੇ ਹਨ।
Top Gainers and losers
NSE ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਨਿਵੇਸ਼ਕਾਂ (FIIs) ਨੇ 4 ਅਕਤੂਬਰ ਨੂੰ 9,896.95 ਕਰੋੜ ਰੁਪਏ ਦੇ ਸ਼ੇਅਰ ਵੇਚੇ। ਇਸ ਮਿਆਦ ਦੌਰਾਨ ਘਰੇਲੂ ਨਿਵੇਸ਼ਕਾਂ (DIIs) ਨੇ 8,905.08 ਕਰੋੜ ਦੇ ਸ਼ੇਅਰ ਖਰੀਦੇ।
ਇਹ ਵੀ ਪੜ੍ਹੋ : ਹੋ ਜਾਓ ਸਾਵਧਾਨ! 10 ਰੁਪਏ ਦਾ ਸਿੱਕਾ ਭੇਜ ਸਕਦੈ ਜੇਲ੍ਹ
ਏਸ਼ੀਆਈ ਬਾਜ਼ਾਰਾਂ 'ਚ ਤੇਜ਼ੀ
ਏਸ਼ੀਆਈ ਬਾਜ਼ਾਰ 'ਚ ਜਾਪਾਨ ਦਾ ਨਿੱਕੇਈ 1.86 ਫੀਸਦੀ ਚੜ੍ਹਿਆ ਹੈ। ਇਸ ਦੇ ਨਾਲ ਹੀ ਹਾਂਗਕਾਂਗ ਦਾ ਹੈਂਗਸੇਂਗ ਇੰਡੈਕਸ ਅਤੇ ਕੋਰੀਆ ਦਾ ਕੋਸਪੀ ਇੰਡੈਕਸ 0.89 ਫੀਸਦੀ ਦੇ ਵਾਧੇ ਨਾਲ ਕਾਰੋਬਾਰ ਕਰ ਰਿਹਾ ਹੈ।
4 ਅਕਤੂਬਰ ਨੂੰ, ਯੂਐਸ ਡਾਓ ਜੋਂਸ ਇੰਡਸਟਰੀਅਲ ਔਸਤ 0.81% ਵਧ ਕੇ 42,352 'ਤੇ ਅਤੇ ਨੈਸਡੈਕ 1.22% ਵਧ ਕੇ 18,137 'ਤੇ ਪਹੁੰਚ ਗਿਆ। S&P 500 ਵੀ 0.90% ਵਧ ਕੇ 5,751 'ਤੇ ਬੰਦ ਹੋਇਆ।
ਗਰੁੜ ਕੰਸਟਰਕਸ਼ਨ ਐਂਡ ਇੰਜਨੀਅਰਿੰਗ ਦਾ ਆਈਪੀਓ
ਸ਼ੁਰੂਆਤੀ ਜਨਤਕ ਪੇਸ਼ਕਸ਼ ਭਾਵ ਗਰੁੜ ਕੰਸਟਰਕਸ਼ਨ ਐਂਡ ਇੰਜੀਨੀਅਰਿੰਗ ਲਿਮਟਿਡ ਦਾ ਆਈਪੀਓ ਕੱਲ੍ਹ ਖੁੱਲ੍ਹੇਗਾ। ਨਿਵੇਸ਼ਕ ਇਸ ਇਸ਼ੂ ਲਈ 10 ਅਕਤੂਬਰ ਤੱਕ ਬੋਲੀ ਲਗਾ ਸਕਣਗੇ। ਕੰਪਨੀ ਦੇ ਸ਼ੇਅਰ 15 ਅਕਤੂਬਰ ਨੂੰ ਬੰਬੇ ਸਟਾਕ ਐਕਸਚੇਂਜ (ਬੀਐਸਈ) ਅਤੇ ਨੈਸ਼ਨਲ ਸਟਾਕ ਐਕਸਚੇਂਜ (ਐਨਐਸਈ) ਵਿੱਚ ਸੂਚੀਬੱਧ ਕੀਤੇ ਜਾਣਗੇ।
ਇਹ ਵੀ ਪੜ੍ਹੋ : ਅਭਿਸ਼ੇਕ ਬੱਚਨ ਨੂੰ SBI ਹਰ ਮਹੀਨੇ ਦੇ ਰਿਹੈ 18 ਲੱਖ ਰੁਪਏ! ਇਹ ਵਜ੍ਹਾ ਆਈ ਸਾਹਮਣੇ
ਸ਼ੁੱਕਰਵਾਰ ਨੂੰ ਬਾਜ਼ਾਰ 'ਚ ਗਿਰਾਵਟ ਦੇਖਣ ਨੂੰ ਮਿਲੀ
ਇਸ ਤੋਂ ਪਹਿਲਾਂ ਸ਼ੁੱਕਰਵਾਰ 4 ਅਕਤੂਬਰ ਨੂੰ ਸੈਂਸੈਕਸ 808 ਅੰਕਾਂ (0.98%) ਦੀ ਗਿਰਾਵਟ ਨਾਲ 81,688 'ਤੇ ਬੰਦ ਹੋਇਆ ਸੀ। ਨਿਫਟੀ ਵੀ 200 ਅੰਕਾਂ (0.93%) ਦੀ ਗਿਰਾਵਟ ਨਾਲ 25,049 ਦੇ ਪੱਧਰ 'ਤੇ ਬੰਦ ਹੋਇਆ।
ਸੈਂਸੈਕਸ ਦੇ 30 ਸ਼ੇਅਰਾਂ 'ਚੋਂ 21 'ਚ ਗਿਰਾਵਟ ਅਤੇ 9 'ਚ ਤੇਜ਼ੀ ਰਹੀ। ਨਿਫਟੀ ਦੇ 50 ਸਟਾਕਾਂ 'ਚੋਂ 37 'ਚ ਗਿਰਾਵਟ ਅਤੇ 13 'ਚ ਤੇਜ਼ੀ ਰਹੀ। NSE ਦੇ IT ਸੈਕਟਰ ਨੂੰ ਛੱਡ ਕੇ ਬਾਕੀ ਸਭ 'ਚ ਗਿਰਾਵਟ ਦਰਜ ਕੀਤੀ ਗਈ। ਮੀਡੀਆ ਸੈਕਟਰ ਵਿੱਚ ਸਭ ਤੋਂ ਵੱਧ 2.53% ਦੀ ਗਿਰਾਵਟ ਆਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ ਮਾਲਦੀਵ 'ਚ ਵੀ ਕਰ ਸਕੋਗੇ RuPay ਕਾਰਡ ਨਾਲ ਭੁਗਤਾਨ
NEXT STORY