ਮੁੰਬਈ - ਹਫਤੇ ਦੇ ਚੌਥੇ ਕਾਰੋਬਾਰੀ ਦਿਨ ਭਾਵ ਅੱਜ ਵੀਰਵਾਰ ਨੂੰ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਗਿਰਾਵਟ ਨਾਲ ਹੋਈ। ਬਾਜ਼ਾਰ ਦੇ ਦੋਵੇਂ ਸੂਚਕਾਂਕ ਲਾਲ ਨਿਸ਼ਾਨ 'ਤੇ ਖੁੱਲ੍ਹੇ। ਬੰਬਈ ਸਟਾਕ ਐਕਸਚੇਂਜ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 171.04 ਅੰਕ ਭਾਵ 0.31 ਫ਼ੀਸਦੀ ਦੇ ਨੁਕਸਾਨ ਨਾਲ 55210.13 'ਤੇ ਖੁੱਲ੍ਹਿਆ ਅਤੇ ਨਿਫਟੀ 58.90 ਅੰਕ ਭਾਵ 0.36 ਫ਼ੀਸਦੀ ਡਿੱਗ ਕੇ 16463.90 'ਤੇ ਖੁੱਲ੍ਹਿਆ। ਇਸ ਤੋਂ ਪਹਿਲਾਂ ਆਖਰੀ ਕਾਰੋਬਾਰੀ ਸੈਸ਼ਨ 'ਚ ਬਾਜ਼ਾਰ ਲਗਾਤਾਰ ਦੂਜੇ ਦਿਨ ਗਿਰਾਵਟ ਨਾਲ ਬੰਦ ਹੋਇਆ ਸੀ।
ਟਾਪ ਗੇਨਰਜ਼
ਏਸ਼ੀਅਨ ਪੇਂਟਸ, ਟਾਟਾ ਸਟੀਲ, ਰਿਲਾਇੰਸ, ਟੀਸੀਐਸ , ਇੰਫੋਸਿਸ , ਟਾਈਟਨ
ਟਾਪ ਲੂਜ਼ਰਜ਼
ਇੰਡਸਇੰਡ ਬੈਂਕ, ਐਕਸਿਸ ਬੈਂਕ, ਸਟੇਟ ਬੈਂਕ ਆਫ਼ ਇੰਡੀਆ, ਵਿਪਰੋ, ਡਾ. ਰੈੱਡੀ, ਸਨ ਫਾਰਮਾ
ਭਾਰਤ ਨੇ 40,000 ਟਨ ਡੀਜ਼ਲ ਦੀ ਇਕ ਹੋਰ ਖੇਪ ਸ਼੍ਰੀਲੰਕਾ ਭੇਜੀ
NEXT STORY