ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ ਅਤੇ ਕਮਜ਼ੋਰ ਰੁਝਾਨ ਮਿਲਣ ਅਤੇ ਵਿਦੇਸ਼ੀ ਫੰਡਾਂ ਦੀ ਨਿਕਾਸੀ ਦੇ ਵਿਚਕਾਰ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਪ੍ਰਮੁੱਖ ਸ਼ੇਅਰ ਸੂਚਕਾਂਕ ਵਿਚ ਗਿਰਾਵਟ ਦਰਜ ਕੀਤੀ ਗਈ। ਇਸ ਤੋਂ ਪਹਿਲਾਂ ਪਿਛਲੇ ਚਾਰ ਕਾਰੋਬਾਰੀ ਸੈਸ਼ਨਾਂ 'ਚ ਬਾਜ਼ਾਰ 'ਚ ਤੇਜ਼ੀ ਆਈ ਸੀ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਪਿਛਲੇ ਕੁਝ ਦਿਨਾਂ 'ਚ ਰਿਕਾਰਡ ਤੇਜ਼ੀ ਤੋਂ ਬਾਅਦ ਮੁਨਾਫਾ ਬੁਕਿੰਗ ਕਾਰਨ 297.97 ਅੰਕ ਡਿੱਗ ਕੇ 73,574.32 'ਤੇ ਆ ਗਿਆ। ਨਿਫਟੀ 86.05 ਅੰਕ ਡਿੱਗ ਕੇ 22,319.55 'ਤੇ ਕਾਰੋਬਾਰ ਕਰ ਰਿਹਾ ਸੀ।
ਸੈਂਸੈਕਸ ਦੀਆਂ ਕੰਪਨੀਆਂ ਵਿੱਚ ਐੱਚਸੀਐੱਲ ਟੈਕਨਾਲੋਜੀ, ਟਾਟਾ ਕੰਸਲਟੈਂਸੀ ਸਰਵਿਸਿਜ਼, ਆਈਸੀਆਈਸੀਆਈ ਬੈਂਕ, ਇਨਫੋਸਿਸ, ਐਕਸਿਸ ਬੈਂਕ ਅਤੇ ਰਿਲਾਇੰਸ ਇੰਡਸਟਰੀਜ਼ ਵਿੱਚ ਕਾਫ਼ੀ ਗਿਰਾਵਟ ਆਈ। ਦੂਜੇ ਪਾਸੇ ਟਾਟਾ ਮੋਟਰਜ਼, ਮਹਿੰਦਰਾ ਐਂਡ ਮਹਿੰਦਰਾ, ਸਟੇਟ ਬੈਂਕ ਆਫ ਇੰਡੀਆ ਅਤੇ ਐੱਨ.ਟੀ.ਪੀ.ਸੀ. ਹਰੇ ਰੰਗ 'ਚ ਕਾਰੋਬਾਰ ਕਰ ਰਹੇ ਸਨ।
ਦੂਜੇ ਪਾਸੇ ਸੋਮਵਾਰ ਨੂੰ ਅਮਰੀਕੀ ਬਾਜ਼ਾਰ ਗਿਰਾਵਟ 'ਚ ਬੰਦ ਹੋਏ ਹਨ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.18 ਫ਼ੀਸਦੀ ਡਿੱਗ ਕੇ 82.64 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸੋਮਵਾਰ ਨੂੰ 564.06 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਕੱਚੇ ਤੇਲ ਦੇ ਉਤਪਾਦਨ ’ਚ ਕਟੌਤੀ ਅੱਗੇ ਵੀ ਜਾਰੀ ਰੱਖਣਗੇ ਓਪੇਕ ਪਲੱਸ ਦੇਸ਼
NEXT STORY