ਬਿਜ਼ਨੈੱਸ ਡੈਸਕ : ਸ਼ੇਅਰ ਬਾਜ਼ਾਰ ਸ਼ੁੱਕਰਵਾਰ ਨੂੰ ਸਕਾਰਾਤਮਕ ਰੁੱਖ ਦੇ ਨਾਲ ਖੁੱਲ੍ਹਿਆ। ਇਸ ਦੌਰਾਨ ਮਿਲੇ-ਜੁਲੇ ਗਲੋਬਲ ਸੰਕੇਤਾਂ ਦਾ ਅਸਰ ਬਾਜ਼ਾਰ 'ਤੇ ਦੇਖਣ ਨੂੰ ਮਿਲਿਆ ਹੈ। ਪ੍ਰਮੁੱਖ ਸੂਚਕਾਂਕ ਹਰੇ ਰੰਗ 'ਚ ਕਾਰੋਬਾਰ ਕਰ ਰਹੇ ਹਨ। ਸੈਂਸੈਕਸ 300 ਤੋਂ ਜ਼ਿਆਦਾ ਅੰਕਾਂ ਦੇ ਵਾਧੇ ਨਾਲ 72,000 ਦੇ ਪੱਧਰ ਨੂੰ ਪਾਰ ਕਰ ਗਿਆ ਹੈ। ਨਿਫਟੀ ਵੀ ਕਰੀਬ 100 ਅੰਕਾਂ ਦੀ ਛਾਲ ਮਾਰ ਕੇ 21,750 ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਸੀ। ਮਾਰਕੀਟ ਵਿੱਚ ਆਈਟੀ ਸੈਕਟਰ ਵਿੱਚ ਜ਼ਬਰਦਸਤ ਵਾਧਾ ਹੋਇਆ ਹੈ। ਨਿਫਟੀ ਆਈਟੀ ਇੰਡੈਕਸ 3.25 ਫ਼ੀਸਦੀ ਵਧਿਆ ਹੈ। ਇੰਫੋਸਿਸ ਨੇ 5% ਅਤੇ ਟੀਸੀਐੱਸ 2% ਦੀ ਛਾਲ ਮਾਰੀ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਸੈਂਸੈਕਸ 63 ਅੰਕ ਵਧ ਕੇ 71,721 'ਤੇ ਬੰਦ ਹੋਇਆ ਸੀ।
ਇਹ ਵੀ ਪੜ੍ਹੋ - Flight Offers: ਹਵਾਈ ਸਫ਼ਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ, ਹੁਣ ਸਿਰਫ਼ 1799 ਰੁਪਏ 'ਚ ਹੋਵੇਗੀ ਫਲਾਈਟ ਬੁੱਕ
ਸੈਂਸੈਕਸ ਦੀਆਂ ਕੰਪਨੀਆਂ ਵਿੱਚ ਇਨਫੋਸਿਸ ਦੇ ਸ਼ੇਅਰ ਛੇ ਫ਼ੀਸਦੀ ਤੋਂ ਵੱਧ ਅਤੇ ਟਾਟਾ ਕੰਸਲਟੈਂਸੀ ਸਰਵਿਸਿਜ਼ ਦੇ ਸ਼ੇਅਰਾਂ ਵਿਚ ਲਗਭਗ ਚਾਰ ਫ਼ੀਸਦੀ ਦਾ ਵਾਧਾ ਹੋਇਆ। ਵਿਪਰੋ, ਟੇਕ ਮਹਿੰਦਰਾ, ਐੱਚਸੀਐੱਲ ਟੈਕਨਾਲੋਜੀ ਅਤੇ ਜੇਐੱਸਡਬਲਯੂ ਸਟੀਲ ਦੇ ਸ਼ੇਅਰ ਵੀ ਵਧੇ ਵਿਚ ਰਹੇ। ਮਹਿੰਦਰਾ ਐਂਡ ਮਹਿੰਦਰਾ, ਏਸ਼ੀਅਨ ਪੇਂਟਸ, ਪਾਵਰ ਗਰਿੱਡ, ਨੇਸਲੇ, ਹਿੰਦੁਸਤਾਨ ਯੂਨੀਲੀਵਰ ਅਤੇ ਟਾਈਟਨ ਦੇ ਸ਼ੇਅਰਾਂ ਵਿਚ ਗਿਰਾਵਟ ਰਹੀ। ਇਸ ਤੋਂ ਇਲਾਵਾ ਹੋਰ ਏਸ਼ੀਆਈ ਬਾਜ਼ਾਰਾਂ 'ਚ ਜਾਪਾਨ ਦਾ ਨਿੱਕੇਈ, ਦੱਖਣੀ ਕੋਰੀਆ ਦਾ ਕੋਸਪੀ, ਹਾਂਗਕਾਂਗ ਦਾ ਹੈਂਗ ਸੇਂਗ ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ 'ਚ ਗਿਰਾਵਟ ਦਰਜ ਕੀਤੀ ਗਈ। ਵੀਰਵਾਰ ਨੂੰ ਅਮਰੀਕੀ ਬਾਜ਼ਾਰ ਸਕਾਰਾਤਮਕ ਨੋਟ 'ਤੇ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 1.82 ਫ਼ੀਸਦੀ ਵਧ ਕੇ 78.82 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ. ਆਈ. ਆਈ.) ਨੇ ਵੀਰਵਾਰ ਨੂੰ 865 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ - OMG! ਉਡਾਣ ਦੌਰਾਨ ਹਵਾ 'ਚ ਖੁੱਲ੍ਹਿਆ ਜਹਾਜ਼ ਦਾ ਦਰਵਾਜ਼ਾ, 177 ਲੋਕ ਵਾਲ-ਵਾਲ ਬਚੇ, ਹੋਈ ਐਮਰਜੈਂਸੀ ਲੈਂਡਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ੇਅਰ ਮਾਰਕੀਟ 'ਤੋਂ ਬਾਹਰੋਂ ਸ਼ੇਅਰ ਖਰੀਦਣ ਦਾ ਮੌਕਾ! ਸਰਕਾਰ ਕਰਵਾਉਣ ਜਾ ਰਹੀ ਨਿਲਾਮੀ
NEXT STORY