ਬਿਜ਼ਨੈੱਸ ਡੈਸਕ : RBI (ਰਿਜ਼ਰਵ ਬੈਂਕ ਆਫ਼ ਇੰਡੀਆ) ਮੁਦਰਾ ਨੀਤੀ ਕਮੇਟੀ (MPC) ਦੀ ਮੀਟਿੰਗ ਦੇ ਨਤੀਜਿਆਂ ਦੇ ਐਲਾਨ ਤੋਂ ਪਹਿਲਾਂ ਘਰੇਲੂ ਸਟਾਕ ਮਾਰਕੀਟ ਵਿਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮਾਹਰਾਂ ਵਲੋਂ RBI ਰੈਪੋ ਰੇਟ ਵਧਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਜੋ ਕਿ ਇਸ ਸਮੇਂ 5.25% 'ਤੇ ਹੈ। ਇਸ ਵਾਧੇ ਨਾਲ ਬੈਂਕਾਂ ਤੋਂ ਉਧਾਰ ਲੈਣਾ ਹੋਰ ਮਹਿੰਗਾ ਹੋ ਸਕਦਾ ਹੈ।
ਇਨ੍ਹਾਂ ਸੰਭਾਵਨਾਵਾਂ ਵਿਚਕਾਰ, ਭਾਰਤੀ ਸਟਾਕ ਮਾਰਕੀਟ ਵਿੱਚ ਇੱਕ ਮਹੱਤਵਪੂਰਨ ਗਿਰਾਵਟ ਦਰਜ ਕੀਤੀ ਗਈ ਹੈ। ਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੈਕਸ 460 ਅੰਕ ਡਿੱਗ ਕੇ 72,599.05 'ਤੇ ਆ ਗਿਆ, ਜਦੋਂ ਕਿ ਨਿਫਟੀ 164.80 ਅੰਕ ਡਿੱਗ ਕੇ 22,610.85 'ਤੇ ਆ ਗਿਆ।
ਸੋਨੇ ਦੀਆਂ ਕੀਮਤਾਂ 'ਚ ਗਿਰਾਵਟ, ਚਾਂਦੀ ਸਥਿਰ, ਜਾਣੋ ਕਿੰਨੇ ਹੋਏ ਭਾਅ
NEXT STORY