ਬਿਜ਼ਨੈੱਸ ਡੈਸਕ : ਭਾਰਤੀ ਸ਼ੇਅਰ ਬਾਜ਼ਾਰ ਵਿੱਚ ਅੱਜ ਯਾਨੀ 11 ਮਈ ਨੂੰ ਵੱਡੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤੇ ਦੇ ਪਹਿਲੇ ਦਿਨ ਕਾਰੋਬਾਰ ਦੌਰਾਨ ਸੈਂਸੈਕਸ ਲਗਭਗ 1027.76 ਅੰਕ ਭਾਵ 1.33% ਦੀ ਗਿਰਾਵਟ ਨਾਲ 76,300.43 ਦੇ ਪੱਧਰ 'ਤੇ ਕਾਰੋਬਾਰ ਕਰਦਾ ਦੇਖਿਆ ਜਾ ਰਿਹਾ ਹੈ। ਸੈਂਸੈਕਸ ਦੇ ਸਿਰਫ਼ 4 ਸਟਾਕ ਵਾਧੇ ਨਾਲ ਅਤੇ 26 ਸਟਾਕ ਗਿਰਾਵਟ ਨਾਲ ਕਾਰੋਬਾਰ ਕਰਦੇ ਦੇਖੇ ਜਾ ਰਹੇ ਹਨ।
ਇਹ ਵੀ ਪੜ੍ਹੋ : ਈਸ਼ਾ ਅੰਬਾਨੀ ਨੇ ਪਹਿਨੀ ਸੋਨੇ ਦੀ ਸਾੜੀ ਤੇ 200 ਕਰੋੜ ਦਾ ਬਲਾਊਜ਼, ਹੱਥ 'ਚ ਫੜਿਆ 'ਅੰਬ' ਬਣਿਆ ਚਰਚਾ ਦਾ ਵਿਸ਼ਾ
ਦੂਜੇ ਪਾਸੇ ਨਿਫਟੀ ਵਿੱਚ ਵੀ 289.70 ਅੰਕ ਭਾਵ 1.20% ਦੀ ਗਿਰਾਵਟ ਨਾਲ 23,886.45 ਦੇ ਪੱਧਰ 'ਤੇ ਕਾਰੋਬਾਰ ਕਰਦਾ ਦੇਖਿਆ ਗਿਆ ਹੈ।
ਇਹ ਵੀ ਪੜ੍ਹੋ : ਟਰਾਂਸਪੋਰਟ ਸੈਕਟਰ ਨੂੰ ਲੱਗਿਆ ਵੱਡਾ ਝਟਕਾ : 80 ਹਜ਼ਾਰ ਟਰੱਕਾਂ ਦੇ ਪਹੀਏ ਜਾਮ, ਹਰ ਵਰਗ 'ਤੇ ਪੈ ਰਹੀ ਹੈ ਮਾਰ
ਆਟੋ ਅਤੇ ਬੈਂਕਿੰਗ ਸੈਕਟਰ ਵਿੱਚ ਭਾਰੀ ਵਿਕਵਾਲੀ ਅੱਜ ਦੇ ਕਾਰੋਬਾਰ ਵਿੱਚ ਸਭ ਤੋਂ ਜ਼ਿਆਦਾ ਮਾਰ ਆਟੋ, ਬੈਂਕਿੰਗ ਅਤੇ ਰਿਐਲਟੀ ਸ਼ੇਅਰਾਂ ਨੂੰ ਪਈ ਹੈ। ਇਨ੍ਹਾਂ ਸੈਕਟਰਾਂ ਵਿੱਚ ਭਾਰੀ ਵਿਕਵਾਲੀ ਕਾਰਨ ਬਾਜ਼ਾਰ ਦਾ ਮੂਡ ਖਰਾਬ ਹੋਇਆ ਹੈ। ਇਸ ਤੋਂ ਪਹਿਲਾਂ ਬੀਤੇ ਸ਼ੁੱਕਰਵਾਰ (8 ਮਈ) ਨੂੰ ਵੀ ਬਾਜ਼ਾਰ ਗਿਰਾਵਟ ਨਾਲ ਬੰਦ ਹੋਇਆ ਸੀ, ਜਿੱਥੇ ਸੈਂਸੈਕਸ 516 ਅੰਕ ਅਤੇ ਨਿਫਟੀ 150 ਅੰਕ ਡਿੱਗਿਆ ਸੀ।
ਇਹ ਵੀ ਪੜ੍ਹੋ : ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ
ਬਾਜ਼ਾਰ ਡਿੱਗਣ ਦੇ 3 ਮੁੱਖ ਕਾਰਨ:
ਈਰਾਨ-ਇਜ਼ਰਾਈਲ ਜੰਗ ਦਾ ਖ਼ਦਸ਼ਾ: ਈਰਾਨ ਅਤੇ ਇਜ਼ਰਾਈਲ ਵਿਚਾਲੇ ਜੰਗ ਦੇ ਹਾਲਾਤਾਂ ਕਾਰਨ ਸਪਲਾਈ ਚੇਨ ਵਿਗੜਨ ਦਾ ਡਰ ਬਣਿਆ ਹੋਇਆ ਹੈ।
ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ: ਕੱਚੇ ਤੇਲ ਦੀਆਂ ਕੀਮਤਾਂ ਵਧਣ ਨਾਲ ਭਾਰਤ ਦਾ ਇੰਪੋਰਟ ਬਿੱਲ ਵਧੇਗਾ, ਜਿਸ ਨਾਲ ਦੇਸ਼ ਵਿੱਚ ਮਹਿੰਗਾਈ ਵਧਣ ਦਾ ਖ਼ਤਰਾ ਹੈ।
ਏਸ਼ੀਆਈ ਬਾਜ਼ਾਰਾਂ ਦਾ ਪ੍ਰਭਾਵ: ਏਸ਼ੀਆਈ ਬਾਜ਼ਾਰਾਂ ਵਿੱਚ ਗਿਰਾਵਟ ਦਾ ਅਸਰ ਭਾਰਤੀ ਬਾਜ਼ਾਰ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਜਾਪਾਨ ਦਾ ਨਿੱਕੇਈ ਅਤੇ ਹਾਂਗਸੈਂਗ ਵੀ ਲਾਲ ਨਿਸ਼ਾਨ 'ਤੇ ਕਾਰੋਬਾਰ ਕਰ ਰਹੇ ਹਨ।
ਇਹ ਵੀ ਪੜ੍ਹੋ : ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ ਸਿਰਫ਼ 5 ਦਿਨਾਂ 'ਚ ਮਿਲੇਗਾ ਪਾਸਪੋਰਟ
ਵਿਦੇਸ਼ੀ ਨਿਵੇਸ਼ਕਾਂ ਨੇ ਖਿੱਚੇ ਹੱਥ
ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (FIIs) ਨੇ ਪਿਛਲੇ 7 ਦਿਨਾਂ ਵਿੱਚ ਭਾਰਤੀ ਬਾਜ਼ਾਰ ਵਿੱਚੋਂ 13,908 ਕਰੋੜ ਰੁਪਏ ਦੀ ਨਿਕਾਸੀ ਕੀਤੀ ਹੈ। ਹਾਲਾਂਕਿ, ਇਸ ਦੌਰਾਨ ਘਰੇਲੂ ਸੰਸਥਾਗਤ ਨਿਵੇਸ਼ਕਾਂ (DIIs) ਨੇ 16,629 ਕਰੋੜ ਰੁਪਏ ਦੀ ਖਰੀਦਦਾਰੀ ਕਰਕੇ ਬਾਜ਼ਾਰ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ ਹੈ, ਪਰ ਗਲੋਬਲ ਦਬਾਅ ਕਾਰਨ ਗਿਰਾਵਟ ਜਾਰੀ ਹੈ।
ਇਹ ਵੀ ਪੜ੍ਹੋ : ਤੁਸੀਂ ਵੀ ਕਰਵਾਉਣਾ ਚਾਹੁੰਦੇ ਹੋ ਆਪਣਾ ਪੂਰਾ ਕਰਜ਼ਾ ਮੁਆਫ਼ ਤਾਂ ਧਿਆਨ ਨਾਲ ਪੜ੍ਹ ਲਓ RBI ਦੀ ਇਹ ਸਲਾਹ
ਇਹ ਵੀ ਪੜ੍ਹੋ : 400 ਕਰੋੜ ਦੀ ਮਾਲਕਣ ਹੈ ਵਿਜੇ ਥਲਪਤੀ ਦੀ ਪਤਨੀ, ਫਿਰ ਹੈ ਕਰਜ਼ਦਾਰ
ਇਹ ਵੀ ਪੜ੍ਹੋ : ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ ਤਨਖ਼ਾਹ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਅਮਰੀਕਾ-ਈਰਾਨ ਤਣਾਅ ਦਾ ਵੱਡਾ ਅਸਰ: ਤੇਲ ਦੀਆਂ ਕੀਮਤਾਂ ਨੂੰ ਲੱਗੀ ਅੱਗ, ਦੁਨੀਆ ਭਰ 'ਚ ਮਚੀ ਹਾਹਾਕਾਰ!
NEXT STORY