ਮੁੰਬਈ (ਭਾਸ਼ਾ) - ਵਿਦੇਸ਼ੀ ਪੂੰਜੀ ਪ੍ਰਵਾਹ ਅਤੇ ਅਮਰੀਕੀ ਬਾਜ਼ਾਰਾਂ ਵਿਚ ਵਾਧੇ ਦੇ ਵਿਚਕਾਰ ਮੰਗਲਵਾਰ ਦੇ ਸ਼ੁਰੂਆਤੀ ਕਾਰੋਬਾਰ ਵਿਚ ਘਰੇਲੂ ਬਾਜ਼ਾਰਾਂ ਵਿਚ ਲਗਾਤਾਰ ਤੀਜੇ ਸੈਸ਼ਨ ਵਿਚ ਵਾਧਾ ਹੋਇਆ ਅਤੇ ਨਿਫਟੀ ਆਪਣੇ ਨਵੇਂ ਸਰਵਕਾਲੀ ਸਿਖਰ 'ਤੇ ਪਹੁੰਚ ਗਿਆ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 185.55 ਅੰਕ ਵਧ ਕੇ 80,850.41 ਅੰਕ 'ਤੇ ਪਹੁੰਚ ਗਿਆ। NSE ਨਿਫਟੀ 63.35 ਅੰਕ ਵਧ ਕੇ 24,650.05 ਦੇ ਨਵੇਂ ਸਰਵਕਾਲੀ ਉੱਚ ਪੱਧਰ 'ਤੇ ਪਹੁੰਚ ਗਿਆ।
ਟਾਪ ਗੇਨਰਜ਼
ਭਾਰਤੀ ਏਅਰਟੈੱਲ, ਮਹਿੰਦਰਾ ਐਂਡ ਮਹਿੰਦਰਾ, ਹਿੰਦੁਸਤਾਨ ਯੂਨੀਲੀਵਰ, ਟਾਟਾ ਸਟੀਲ, ਅਡਾਨੀ ਪੋਰਟਸ, ਇਨਫੋਸਿਸ, ਆਈਸੀਆਈਸੀਆਈ ਬੈਂਕ , ਟਾਈਟਨ
ਟਾਪ ਲੂਜ਼ਰਜ਼
ਪਾਵਰ ਗਰਿੱਡ, ਲਾਰਸਨ ਐਂਡ ਟੂਬਰੋ, ਕੋਟਕ ਮਹਿੰਦਰਾ ਬੈਂਕ ਅਤੇ ਐਕਸਿਸ ਬੈਂਕ
ਗਲੋਬਲ ਬਾਜ਼ਾਰਾਂ ਦਾ ਹਾਲ
ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ ਅਤੇ ਜਾਪਾਨ ਦਾ ਨਿੱਕੇਈ ਲਾਭ 'ਚ ਰਿਹਾ ਜਦਕਿ ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਘਾਟੇ 'ਚ ਰਿਹਾ।
ਅਮਰੀਕੀ ਬਾਜ਼ਾਰ ਸੋਮਵਾਰ ਨੂੰ ਸਕਾਰਾਤਮਕ ਨੋਟ 'ਤੇ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.27 ਫੀਸਦੀ ਘੱਟ ਕੇ 84.62 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (ਐਫਆਈਆਈ) ਸੋਮਵਾਰ ਨੂੰ ਪੂੰਜੀ ਬਾਜ਼ਾਰ ਵਿੱਚ ਖਰੀਦਦਾਰ ਬਣੇ ਰਹੇ ਅਤੇ ਉਨ੍ਹਾਂ ਨੇ ਸ਼ੁੱਧ 2,684.78 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
ਹਿੰਡਨਬਰਗ ਸਟਾਕ ਕ੍ਰੈਸ਼ ਵਿਵਾਦ ’ਚ ਅਡਾਨੀ ਨੂੰ ਰਾਹਤ, ਰੀਵਿਊ ਪਟੀਸ਼ਨ ਸੁਣਨ ਤੋਂ ਸੁਪਰੀਮ ਕੋਰਟ ਦਾ ਇਨਕਾਰ
NEXT STORY