ਮੁੰਬਈ - ਲਗਾਤਾਰ ਤਿੰਨ ਦਿਨਾਂ ਦੀ ਗਿਰਾਵਟ ਤੋਂ ਬਾਅਦ ਅੱਜ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਸਕਾਰਾਤਮਕ ਰਹੀ। BSE ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਅਤੇ NSE ਦਾ ਨਿਫਟੀ ਦੋਵੇਂ ਹਰੇ ਨਿਸ਼ਾਨ 'ਤੇ ਖੁੱਲ੍ਹੇ ਹਨ। ਸੈਂਸੈਕਸ 341.76 ਅੰਕ ਜਾਂ 0.57 ਫੀਸਦੀ ਦੇ ਵਾਧੇ ਨਾਲ ਖੁੱਲ੍ਹਿਆ ਅਤੇ ਇਕ ਵਾਰ ਫਿਰ 60 ਹਜ਼ਾਰ ਦੇ ਪੱਧਰ 'ਤੇ ਪਹੁੰਚ ਗਿਆ। ਫਿਲਹਾਲ ਸੈਂਸੈਕਸ 60,231.12 ਅੰਕਾਂ 'ਤੇ ਕਾਰੋਬਾਰ ਕਰ ਰਿਹਾ ਹੈ। ਇਸੇ ਤਰ੍ਹਾਂ ਨਿਫਟੀ ਵੀ ਹਰੇ ਨਿਸ਼ਾਨ 'ਤੇ ਖੁੱਲ੍ਹਿਆ। ਕਾਰੋਬਾਰ ਦੀ ਸ਼ੁਰੂਆਤ 'ਚ ਨਿਫਟੀ 91.60 ਅੰਕ ਜਾਂ ਪਿਛਲੇ ਬੰਦ ਦੇ ਮੁਕਾਬਲੇ 0.51 ਫੀਸਦੀ ਵਧ ਕੇ 17965.20 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।
ਨਿਫਟੀ 'ਤੇ ਲਾਭ ਨਾਲ ਕਾਰੋਬਾਰ ਕਰਨ ਵਾਲੀਆਂ ਕੰਪਨੀਆਂ ਦੀ ਗੱਲ ਕਰੀਏ ਤਾਂ ਹਿੰਡਾਲਕੋ ਅਤੇ HDFC ਲਾਈਫ ਲਗਭਗ 2% ਦੇ ਵਾਧੇ ਨਾਲ ਕਾਰੋਬਾਰ ਕਰ ਰਹੇ ਹਨ। ਟੈੱਕ ਮਹਿੰਦਰਾ ਅਤੇ ਟਾਟਾ ਕੰਜ਼ਿਊਮਰ ਪ੍ਰੋਡਕਟਸ ਦੇ ਸ਼ੇਅਰ ਵੀ 1.5% ਦੇ ਨੇੜੇ ਹਨ। ਬਜਾਜ ਫਾਈਨੈਂਸ਼ੀਅਲ ਸਰਵਿਸਿਜ਼, ਇਨਫੋਸਿਸ ਅਤੇ ਵਿਪਰੋ ਵੀ ਲਾਭ ਦੇ ਨਾਲ ਕਾਰੋਬਾਰ ਕਰ ਰਹੇ ਹਨ।
DGCA ਦੀਆਂ 298 ਸੇਵਾਵਾਂ ਪ੍ਰਦਾਨ ਕਰਨ ਲਈ ਆਨਲਾਈਨ ਪਲੇਟਫਾਰਮ ਦੀ ਹੋਈ ਸ਼ੁਰੂਆਤ, ਜਾਣੋ ਖ਼ਾਸੀਅਤ
NEXT STORY