ਮੁੰਬਈ (ਭਾਸ਼ਾ) - ਘਰੇਲੂ ਬਾਜ਼ਾਰਾਂ ਨੇ ਸ਼ੁੱਕਰਵਾਰ ਦੇ ਸ਼ੁਰੂਆਤੀ ਕਾਰੋਬਾਰ ਵਿਚ ਤੇਜ਼ੀ ਨਾਲ ਵਾਪਸੀ ਕੀਤੀ। ਸੈਂਸੈਕਸ 800 ਤੋਂ ਵੱਧ ਅੰਕ ਚੜ੍ਹਿਆ। ਬੀਐਸਈ ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸ਼ੁਰੂਆਤੀ ਕਾਰੋਬਾਰ ਵਿੱਚ 846.64 ਅੰਕਾਂ ਦੀ ਛਾਲ ਮਾਰ ਕੇ 72,491.94 ਅੰਕਾਂ 'ਤੇ ਪਹੁੰਚ ਗਿਆ। ਨਿਫਟੀ 256.55 ਅੰਕ ਵਧ ਕੇ 21,954 ਅੰਕ 'ਤੇ ਪਹੁੰਚ ਗਿਆ।
ਇਹ ਵੀ ਪੜ੍ਹੋ : Budget 2024 : ਵਿੱਤ ਮੰਤਰੀ ਨੇ ਕੀਤਾ ਵੱਡਾ ਐਲਾਨ, ਇਕ ਕਰੋੜ ਘਰਾਂ ਨੂੰ ਮਿਲੇਗੀ ਮੁਫ਼ਤ ਬਿਜਲੀ
ਟਾਪ ਗੇਨਰਜ਼
ਰਿਲਾਇੰਸ ਇੰਡਸਟਰੀਜ਼, ਆਈ.ਸੀ.ਆਈ.ਸੀ.ਆਈ. ਬੈਂਕ, ਪਾਵਰ ਗਰਿੱਡ, ਇਨਫੋਸਿਸ, ਐੱਨ.ਟੀ.ਪੀ.ਸੀ., ਟੈਕ ਮਹਿੰਦਰਾ, ਟਾਟਾ ਕੰਸਲਟੈਂਸੀ ਸਰਵਿਸਿਜ਼ ,ਅਲਟਰਾਟੈਕ ਸੀਮੈਂਟ
ਟਾਪ ਲੂਜ਼ਰਜ਼
ਐਕਸਿਸ ਬੈਂਕ
ਇਹ ਵੀ ਪੜ੍ਹੋ : Budget 2024 : ਅੰਤਰਿਮ ਬਜਟ 'ਚ FM ਸੀਤਾਰਮਨ ਨੇ ਔਰਤਾਂ ਲਈ ਕੀਤੇ ਇਹ ਵੱਡੇ ਐਲਾਨ
ਗਲੋਬਲ ਬਾਜ਼ਾਰਾਂ ਦਾ ਹਾਲ
ਹੋਰ ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਹਾਂਗਕਾਂਗ ਦਾ ਹੈਂਗ ਸੇਂਗ ਅਤੇ ਜਾਪਾਨ ਦਾ ਨਿੱਕੇਈ ਲਾਭ 'ਚ ਰਹੇ ਜਦਕਿ ਚੀਨ ਦਾ ਸ਼ੰਘਾਈ ਕੰਪੋਜ਼ਿਟ ਘਾਟੇ 'ਚ ਰਿਹਾ।
ਵੀਰਵਾਰ ਨੂੰ ਅਮਰੀਕੀ ਬਾਜ਼ਾਰ ਸਕਾਰਾਤਮਕ ਨੋਟ 'ਤੇ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.71 ਫੀਸਦੀ ਵਧ ਕੇ 79.26 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਵੀਰਵਾਰ ਨੂੰ 1,879.58 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ : ਵੰਦੇ ਭਾਰਤ ਸਟੈਂਡਰਡ ਦੇ ਬਣਾਏ ਜਾਣਗੇ 40 ਹਜ਼ਾਰ ਰੇਲ ਕੋਚ, ਬਣਾਏ ਜਾਣਗੇ 3 ਹੋਰ ਰੇਲਵੇ ਕੋਰੀਡੋਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਂਦਰੀ ਮੰਤਰੀ ਮੰਡਲ ਦਾ ਵੱਡਾ ਫੈਸਲਾ, ਅੰਤੋਦਿਆ ਅੰਨ ਯੋਜਨਾ ਅਧੀਨ ਖੰਡ ’ਤੇ ਸਬਸਿਡੀ ਦੀ ਮਿਆਦ ਵਧੀ
NEXT STORY