ਨਵੀਂ ਦਿੱਲੀ—ਸਾਲ ਦੇ ਆਖਿਰੀ ਕਾਰੋਬਾਰੀ ਦਿਨ ਬਾਜ਼ਾਰ ਚ ਜ਼ੋਰਦਾਰ ਤੇਜ਼ੀ ਦੇਖਣ ਨੂੰ ਮਿਲੀ। ਨਿਫਟੀ 10,500 ਦੇ ਉਪਰ ਬੰਦ ਹੋਇਆ ਤਾਂ ਸੈਂਸੈਕਸ 34,000 ਦੇ ਪਾਰ ਜਾ ਕੇ ਬੰਦ ਹੋਇਆ ਹੈ। ਸੈਂਸੈਕਸ ਅਤੇ ਨਿਫਟੀ 'ਚ 0.5 ਫੀਸਦੀ ਦੀ ਮਜ਼ਬੂਤੀ ਆਈ ਹੈ।
ਮਿਡਕੈਪ ਅਤੇ ਸਮਾਲਕੈਪ ਸ਼ੇਅਰਾਂ 'ਚ ਵੀ ਅੱਜ ਜੋਸ਼ ਨਜ਼ਰ ਆਇਆ। ਬੀ.ਐੱਸ.ਈ ਦਾ ਮਿਡਕੈਪ ਇੰਡੈਕਸ 0.75 ਫੀਸਦੀ ਤੱਕ ਉਛਲ ਕੇ 17,822.4 ਦੇ ਪੱਧਰ 'ਤੇ ਬੰਦ ਹੋਇਆ ਹੈ। ਨਿਫਟੀ ਦਾ ਮਿਡਕੈਪ 100 ਇੰਡੈਕਸ 0.7 ਫੀਸਦੀ ਦੇ ਵਾਧੇ ਨਾਲ 21,133.5 ਦੇ ਪੱਧਰ 'ਤੇ ਬੰਦ ਹੋਇਆ ਹੈ। ਬੀ.ਐੱਸ.ਈ. ਦਾ ਸਮਾਲਕੈਪ ਇੰਡੈਕਸ 0.6 ਫੀਸਦੀ ਤੱਕ ਮਜ਼ਬੂਤ ਹੋ 19,231 ਦੇ ਪੱਧਰ 'ਤੇ ਬੰਦ ਹੋਇਆ ਹੈ।

ਅੱਜ ਆਟੋ, ਐੱਫ.ਐੱਮ.ਸੀ.ਜੀ., ਆਈ.ਟੀ, ਕੰਜ਼ਿਊਮਰ ਡਿਊਰੇਬਲਸ, ਕੈਪੀਟਲ ਗੁਡਸ ਅਤੇ ਪਾਵਰ ਸ਼ੇਅਰਾਂ 'ਚ ਜਮ ਕੇ ਖਰੀਦਦਾਰੀ ਹੋਈ ਹੈ। ਨਿਫਟੀ ਦੇ ਆਟੋ ਇੰਡੈਕਸ 'ਚ 1.3 ਫੀਸਦੀ, ਐੱਫ.ਐੱਮ.ਸੀ.ਜੀ. ਇੰਡੈਕਸ 'ਚ 0.9 ਫੀਸਦੀ ਅਤੇ ਆਈ.ਟੀ. ਇੰਡੈਕਸ 'ਚ 1.5 ਫੀਸਦੀ ਦਾ ਉਛਾਲ ਆਇਆ ਹੈ। ਬੀ.ਐੱਸ.ਈ. ਦੇ ਕੰਜ਼ਿਊਮਰ ਡਿਊਰੇਬਲਸ ਇੰਡੈਕਸ 'ਚ 0.9 ਫੀਸਦੀ, ਕੈਪੀਟਲ, ਗੁਡਸ ਇੰਡੈਕਸ 'ਚ 0.5 ਫੀਸਦੀ ਅਤੇ ਪਾਵਰ ਇੰਡੈਕਸ 'ਚ 1.5 ਫੀਸਦੀ ਦੀ ਮਜ਼ਬੂਤੀ ਆਈ ਹੈ। ਬੈਂਕ ਨਿਫਟੀ 0.2 ਫੀਸਦੀ ਦੇ ਮਾਮੂਲੀ ਵਾਧੇ ਨਾਲ 25,540 ਦੇ ਪੱਧਰ 'ਤੇ ਬੰਦ ਹੋਇਆ ਹੈ। ਅੱਜ ਮੈਟਲ, ਮੀਡੀਆ ਅਤੇ ਆਇਲ ਐਂਡ ਗੈਸ ਸ਼ੇਅਰਾਂ 'ਚ ਬਿਕਵਾਲੀ ਦੇਖਣ ਨੂੰ ਮਿਲੀ ਹੈ।
ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਮੁੱਖ ਇੰਡੈਕਸ ਸੈਂਸੈਕਸ 209 ਅੰਕ ਭਾਵ 0.6 ਫੀਸਦੀ ਦੀ ਤੇਜ਼ੀ ਨਾਲ 34,057 ਦੇ ਪੱਧਰ 'ਤੇ ਬੰਦ ਹੋਇਆ ਹੈ। ਐੱਨ.ਐੱਸ.ਈ. ਦਾ 50 ਸ਼ੇਅਰਾਂ ਵਾਲਾ ਮੁੱਖ ਇੰਡੈਕਸ ਨਿਫਟੀ 53 ਅੰਕ ਭਾਵ 0.5 ਫੀਸਦੀ ਉਛਲ ਕੇ 10,531 ਦੇ ਪੱਧਰ 'ਤੇ ਬੰਦ ਹੋਇਆ ਹੈ।
ਕ੍ਰਿਪਟੋਕਰੰਸੀ ਨੂੰ ਲੈ ਕੇ ਵਿੱਤੀ ਮੰਤਰਾਲੇ ਨੇ ਦਿੱਤੀ ਨਿਵੇਸ਼ਕਾਂ ਨੂੰ ਚਿਤਾਵਨੀ
NEXT STORY