ਮੁੰਬਈ — ਅੰਤਰਰਾਸ਼ਟਰੀ ਬਜ਼ਾਰ 'ਚ ਕੱਚਾ ਤੇਲ ਮਜ਼ਬੂਤੀ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.02 ਫੀਸਦੀ ਦੀ ਤੇਜ਼ੀ ਨਾਲ 56.00 ਡਾਲਰ ਦੇ ਆਸ-ਪਾਸ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਬ੍ਰੇਂਡ ਕਰੂਡ 'ਚ ਤੇਜ਼ੀ ਦਿਖਾਈ ਦੇ ਰਹੀ ਹੈ ਅਤੇ ਇਹ 0.03 ਫੀਸਦੀ ਦੀ ਮਜ਼ਬੂਤੀ ਦੇ ਨਾਲ 62 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ।
ਦੂਜੇ ਪਾਸੇ ਅੰਤਰਰਾਸ਼ਟਰੀ ਬਜ਼ਾਰ 'ਚ ਸੋਨੇ 'ਚ ਤੇਜ਼ੀ ਨਜ਼ਰ ਆ ਰਹੀ ਹੈ ਅਤੇ ਕੋਮੈਕਸ 'ਤੇ ਸੋਨਾ 0.08 ਫੀਸਦੀ ਦੀ ਮਜ਼ਬੂਤੀ ਦੇ ਨਾਲ 1491.90 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਚਾਂਦੀ 'ਚ ਵੀ ਮਜ਼ਬੂਤੀ ਦਿਖਾਈ ਦੇ ਰਹੀ ਹੈ ਅਤੇ ਕੋਮੈਕਸ 'ਤੇ ਚਾਂਦੀ 0.01 ਫੀਸਦੀ ਦੇ ਵਾਧੇ 18 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਹੀ ਹੈ।
ਬੀ. ਐੱਸ. ਐੱਨ. ਐੱਲ. ਨੇ ਸ਼ੁਰੂ ਕੀਤੀ ਵੀ. ਆਰ. ਐੱਸ. , 70 ਤੋਂ 80 ਹਜ਼ਾਰ ਕਰਮਚਾਰੀਆਂ ਵੱਲੋਂ ਫਾਇਦਾ ਲੈਣ ਦੀ ਉਮੀਦ
NEXT STORY