ਗੁਹਾਟੀ : ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਦੀ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ੁੱਕਰਵਾਰ ਨੂੰ ਇੱਥੇ ਕਿਹਾ ਕਿ ਉੱਤਰ-ਪੂਰਬੀ ਰਾਜਾਂ ਨੇ ਵਸਤੂਆਂ ਅਤੇ ਸੇਵਾਵਾਂ ਟੈਕਸ (ਜੀਐੱਸਟੀ) ਨੂੰ ਇਕੱਠਾ ਕਰਨ ਅਤੇ ਟ੍ਰਾਂਸਫਰ ਕਰਨ ਦੀ ਇੱਕ ਸਫਲ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਵਿੱਤ ਬਾਰੇ ਆਰਬੀਆਈ ਦੀ 2023 ਦੀ ਰਿਪੋਰਟ ਅਨੁਸਾਰ ਉੱਤਰ ਪੂਰਬ ਦੇ ਅੱਠ ਰਾਜਾਂ ਨੇ ਜੀਐੱਸਟੀ ਵਿੱਚ 27.5 ਫ਼ੀਸਦੀ ਦੀ ਮਿਸ਼ਰਤ ਸਾਲਾਨਾ ਵਾਧਾ ਦਰਜ ਕੀਤਾ ਹੈ। ਸੀਤਾਰਮਨ ਕੇਂਦਰੀ ਅਸਿੱਧੇ ਟੈਕਸ ਅਤੇ ਕਸਟਮ ਬੋਰਡ (ਸੀਬੀਆਈਸੀ) ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਇੱਕ ਪ੍ਰੋਗਰਾਮ ਵਿੱਚ ਬੋਲ ਰਹੀ ਸੀ। ਇਹ ਸਮਾਗਮ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਰਸਕਾਰ ਪ੍ਰਦਾਨ ਕਰਨ ਲਈ ਆਯੋਜਿਤ ਕੀਤਾ ਗਿਆ ਸੀ।
ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਰਾਹਤ, ਇਨ੍ਹਾਂ ਸ਼ਹਿਰਾਂ 'ਚ ਸਸਤਾ ਹੋਇਆ ਤੇਲ!
ਮੰਤਰੀ ਨੇ ਕਿਹਾ ਕਿ ਅਸਾਮ ਪਹਿਲਾ ਰਾਜ ਸੀ, ਜਿਸ ਨੇ ਜੀਐੱਸਟੀ ਐਕਟ ਨੂੰ ਪਾਸ ਹੋਣ ਤੋਂ ਚਾਰ ਦਿਨ ਬਾਅਦ ਪ੍ਰਵਾਨਗੀ ਦਿੱਤੀ ਅਤੇ ਉਦੋਂ ਤੋਂ ਟੈਕਸ ਵਸੂਲੀ ਵਿੱਚ 12 ਗੁਣਾ ਵਾਧਾ ਹੋਇਆ ਹੈ। ਜੀਐੱਸਟੀ ਲਾਗੂ ਹੋਣ ਤੋਂ ਪਹਿਲਾਂ ਅਸਾਮ ਦਾ ਸੇਲ ਟੈਕਸ ਕਲੈਕਸ਼ਨ 558.26 ਕਰੋੜ ਰੁਪਏ ਸੀ ਪਰ ਹੁਣ ਇਹ ਕਈ ਗੁਣਾ ਵਧ ਕੇ 7,097 ਕਰੋੜ ਰੁਪਏ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਕਮ ਅਤੇ ਮੇਘਾਲਿਆ ਨੇ ਵੀ ਮਹੱਤਵਪੂਰਨ ਪ੍ਰਾਪਤੀਆਂ ਦਰਜ ਕੀਤੀਆਂ ਹਨ। ਸਿੱਕਮ ਦਾ ਟੈਕਸ ਕੁਲੈਕਸ਼ਨ 263.5 ਕਰੋੜ ਰੁਪਏ ਤੋਂ ਵਧ ਕੇ 3,036 ਕਰੋੜ ਰੁਪਏ ਅਤੇ ਮੇਘਾਲਿਆ ਦਾ ਟੈਕਸ 587.21 ਕਰੋੜ ਰੁਪਏ ਤੋਂ ਵਧ ਕੇ 2,078 ਕਰੋੜ ਰੁਪਏ ਹੋ ਗਿਆ ਹੈ।
ਇਹ ਵੀ ਪੜ੍ਹੋ : ਰੇਲ ਯਾਤਰੀਆਂ ਲਈ ਖ਼ੁਸ਼ਖਬਰੀ: ਜਨਰਲ ਡੱਬਿਆਂ 'ਚ ਮਿਲੇਗਾ 20 ਰੁਪਏ ’ਚ ਭੋਜਨ, 3 ਰੁਪਏ 'ਚ ਪਾਣੀ
ਸੀਤਾਰਮਨ ਨੇ ਕਿਹਾ, ''ਜੀ.ਐੱਸ.ਟੀ. ਨਾਲ ਟੈਕਸ ਪ੍ਰਣਾਲੀ 'ਚ ਮਹੱਤਵਪੂਰਨ ਸੁਧਾਰ ਹੋਇਆ ਹੈ, ਜਿਸ ਨਾਲ ਨਾ ਸਿਰਫ਼ ਰਾਜਾਂ ਨੂੰ ਸਗੋਂ ਆਖਰਕਾਰ ਆਮ ਲੋਕਾਂ ਨੂੰ ਵੀ ਫ਼ਾਇਦਾ ਹੋਇਆ ਹੈ।'' ਉੱਤਰ-ਪੂਰਬੀ ਰਾਜਾਂ ਦੀਆਂ ਸਰਹੱਦਾਂ ਚਾਰ ਦੇਸ਼ਾਂ ਨਾਲ ਲੱਗਦੀਆਂ ਹਨ ਅਤੇ ਇਥੇ 25 ਭੂਮੀ ਸਰਹੱਦ ਕਸਟਲ ਸਟੇਸ਼ਨ ਕਾਰਜਸ਼ੀਲ ਹਨ। ਇਨ੍ਹਾਂ ਵਿੱਚੋਂ ਸਿਰਫ਼ 15 ਕੋਲ ਇਲੈਕਟ੍ਰਾਨਿਕ ਸਹੂਲਤਾਂ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਦਸੰਬਰ ਤੱਕ ਬਾਕੀ ਰਹਿੰਦੇ ਐੱਲਸੀਐੱਸ ਵਿੱਚ ਵੀ ਇਲੈਕਟ੍ਰਾਨਿਕ ਸਹੂਲਤਾਂ ਹੋਣੀਆਂ ਚਾਹੀਦੀਆਂ ਹਨ।
ਇਹ ਵੀ ਪੜ੍ਹੋ : Johnson & Johnson ਬੇਬੀ ਪਾਊਡਰ ਕਾਰਨ ਹੋਇਆ ਕੈਂਸਰ, ਕੰਪਨੀ ਨੂੰ ਭਰਨੇ ਪੈਣਗੇ 154 ਕਰੋੜ ਰੁਪਏ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Netflix ਨੇ ਭਾਰਤੀ ਯੂਜ਼ਰਜ਼ ਨੂੰ ਦਿੱਤਾ ਝਟਕਾ, ਗਲੋਬਲੀ ਨੁਕਸਾਨ ਦੇ ਚੱਲਦਿਆਂ ਲਿਆ ਵੱਡਾ ਫ਼ੈਸਲਾ
NEXT STORY