ਨਵੀਂ ਦਿੱਲੀ- ਪੰਜਾਬ ਵਿਚ ਰਿਲਾਇੰਸ ਜਿਓ ਦੇ ਟਾਵਰਾਂ ‘ਤੇ ਹੋਏ ਹਮਲਿਆਂ ਨੂੰ ਲੈ ਕੇ ਦੂਰਸੰਚਾਰ ਕੰਪਨੀਆਂ ਦੀ ਨੁਮਾਇੰਦਗੀ ਕਰਨ ਵਾਲੇ ਸੰਗਠਨ ਸੈਲੂਲਰ ਓਪਰੇਟਰਜ਼ ਐਸੋਸੀਏਸ਼ਨ ਆਫ਼ ਇੰਡੀਆ (ਸੀ. ਓ. ਏ. ਆਈ.) ਨੇ ਮੰਗਲਵਾਰ ਨੂੰ ਸਖ਼ਤ ਨਿੰਦਾ ਕੀਤੀ।
ਪੰਜਾਬ ਵਿਚ ਮੁਕੇਸ਼ ਅੰਬਾਨੀ ਦੀ ਅਗਵਾਈ ਵਾਲੀ ਰਿਲਾਇੰਸ ਜਿਓ ਦੇ 1,500 ਤੋਂ ਵੱਧ ਦੂਰਸੰਚਾਰ ਟਾਵਰਾਂ ਨੂੰ ਨੁਕਸਾਨ ਪਹੁੰਚਿਆ ਗਿਆ ਹੈ, ਜਿਸ ਕਾਰਨ ਸੂਬੇ ਦੀਆਂ ਕਈ ਥਾਵਾਂ ਵਿਚ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਕਈ ਜਗ੍ਹਾ ਟਾਵਰਾਂ ਨੂੰ ਬਿਜਲੀ ਦੀ ਸਪਲਾਈ ਕੱਟ ਅਤੇ ਕੇਬਲ ਨੂੰ ਕੱਟਿਆ ਗਿਆ ਹੈ।
ਸੀ. ਓ. ਏ. ਆਈ. ਦੇ ਡਾਇਰੈਕਟਰ ਜਨਰਲ ਐੱਸ. ਪੀ. ਕੋਚਰ ਨੇ ਕਿਹਾ, ''ਅਸੀਂ ਕਿਸੇ ਵੀ ਮੁੱਦੇ 'ਤੇ ਲੋਕਾਂ ਦੇ ਵਿਰੋਧ-ਪ੍ਰਦਰਸ਼ਨ ਦੇ ਅਧਿਕਾਰਾਂ ਦਾ ਸਤਿਕਾਰ ਕਰਦੇ ਹਾਂ ਪਰ ਟੈਲੀਕਾਮ ਨੈੱਟਵਰਕ ਦੇ ਬੁਨਿਆਦੀ ਢਾਂਚੇ ਨੂੰ ਤੋੜਨਾ ਅਤੇ ਕਿਸੇ ਦੇ ਵਿਰੋਧ ਦੇ ਰੂਪ ਵਿਚ ਦੂਰਸੰਚਾਰ ਸੇਵਾਵਾਂ ਵਿਚ ਵਿਘਨ ਪਾਉਣ ਦੀ ਸਖ਼ਤ ਨਿੰਦਾ ਕਰਦੇ ਹਾਂ।'' ਉਨ੍ਹਾਂ ਕਿਹਾ ਕਿ ਦੂਰੰਸਚਾਰ ਸੇਵਾਵਾਂ ਨੂੰ ਵੱਖ-ਵੱਖ ਕਾਨੂੰਨਾਂ ਤਹਿਤ ਜ਼ਰੂਰੀ ਸੇਵਾਵਾਂ ਮੰਨਿਆ ਗਿਆ ਹੈ। ਇਨ੍ਹਾਂ ਵਿਚ ਵਿਘਨ ਨਾਲ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਨ੍ਹਾਂ ਲਈ ਮੋਬਾਇਲ ਸੇਵਾਵਾਂ ਬਹੁਤ ਜ਼ਰੂਰੀ ਹਨ।
ਸੰਸਦ ਵਿਚ ਪਾਸ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਇਕ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਵਿਰੋਧ-ਪ੍ਰਦਰਸ਼ਨ ਵਿਚ ਜੁਟੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਜੋ ਕਾਨੂੰਨ ਬਣਾਏ ਹਨ ਇਹ ਕਾਰਪੋਰੇਟਾਂ ਨੂੰ ਫਾਇਦਾ ਪਹੁੰਚਾਉਣ ਵਾਲੇ ਹਨ, ਜਦੋਂ ਕਿ ਸਰਕਾਰ ਇਨ੍ਹਾਂ ਨੂੰ ਕਿਸਾਨਾਂ ਦੇ ਪੱਖ ਵਿਚ ਦੱਸ ਰਹੀ ਹੈ। ਹੁਣ ਤੱਕ ਸਰਕਾਰ ਤੇ ਕਿਸਾਨਾਂ ਵਿਚਕਾਰ ਹੋਈ ਗੱਲਬਾਤ ਬੇਸਿੱਟਾ ਰਹੀ ਹੈ। ਕਈ ਕਿਸਾਨ ਇਨ੍ਹਾਂ ਦਾ ਫਾਇਦਾ ਮੁਕੇਸ਼ ਅੰਬਾਨੀ ਅਤੇ ਗੌਤਮ ਅਡਾਨੀ ਵਰਗੇ ਉਦਯੋਗਪਤੀਆਂ ਨੂੰ ਹੋਣ ਦਾ ਦੋਸ਼ ਲਾ ਰਹੇ ਹਨ ਅਤੇ ਪ੍ਰਮੁੱਖ ਤੌਰ 'ਤੇ ਜਿਓ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਦੋਂ ਕਿ ਦੋਹਾਂ ਨਾਲ ਸਬੰਧਤ ਕੰਪਨੀਆਂ ਕਿਸਾਨਾਂ ਕੋਲੋਂ ਅਨਾਜ ਖ਼ਰੀਦਣ ਦੇ ਕਾਰੋਬਾਰ ਵਿਚ ਨਹੀਂ ਹਨ।
LPG ਸਿਲੰਡਰ ਮਿਲੇਗਾ ਸਿਰਫ 200 ਰੁਪਏ ’ਚ, ਆਫਰ ਸਿਰਫ਼ 31 ਦਸੰਬਰ ਤੱਕ
NEXT STORY