ਨਵੀਂ ਦਿੱਲੀ — ਅਮਰੀਕੀ ਇਲੈਕਟ੍ਰਿਕ ਕਾਰ ਨਿਰਮਾਤਾ ਕੰਪਨੀ ਟੈਸਲਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਐਲਨ ਮਸਕ ਨੇ ਬੁੱਧਵਾਰ ਨੂੰ ਆਪਣੀ ਆਉਣ ਵਾਲੀ ਭਾਰਤ ਯਾਤਰਾ ਦੀ ਪੁਸ਼ਟੀ ਕੀਤੀ ਹੈ। ਮਸਕ ਦੀ ਭਾਰਤ ਫੇਰੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਦੀ ਸੰਭਾਵਨਾ ਹੈ। ਮਸਕ ਨੇ 'ਐਕਸ' 'ਤੇ ਇੱਕ ਪੋਸਟ ਵਿੱਚ ਕਿਹਾ, "ਭਾਰਤ ਵਿੱਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਦੀ ਉਡੀਕ ਕਰ ਰਿਹਾ ਹਾਂ।"
ਇਸ ਤੋਂ ਪਹਿਲਾਂ ਸੂਤਰਾਂ ਨੇ ਕਿਹਾ ਸੀ ਕਿ ਮਸਕ ਦੇ 22 ਅਪ੍ਰੈਲ ਦੇ ਹਫ਼ਤੇ ਭਾਰਤ ਆਉਣ ਦੀ ਸੰਭਾਵਨਾ ਹੈ। ਸੂਤਰਾਂ ਨੇ ਕਿਹਾ ਕਿ ਉਹ ਆਪਣੇ ਦੌਰੇ ਦੌਰਾਨ ਦੇਸ਼ ਵਿੱਚ ਕੰਪਨੀ ਦੀਆਂ ਨਿਵੇਸ਼ ਯੋਜਨਾਵਾਂ ਦਾ ਐਲਾਨ ਕਰ ਸਕਦੇ ਹਨ। ਮਸਕ ਨੇ ਪਿਛਲੇ ਸਾਲ ਜੂਨ 'ਚ ਪ੍ਰਧਾਨ ਮੰਤਰੀ ਮੋਦੀ ਦੇ ਅਮਰੀਕਾ ਦੌਰੇ ਦੌਰਾਨ ਮੋਦੀ ਨਾਲ ਮੁਲਾਕਾਤ ਕੀਤੀ ਸੀ। ਟੈਸਲਾ ਦੇ ਸੀਈਓ ਨੇ ਉਦੋਂ ਕਿਹਾ ਸੀ ਕਿ ਉਹ 2024 ਵਿੱਚ ਭਾਰਤ ਆਉਣ ਦੀ ਸੰਭਾਵਨਾ ਹੈ। ਮਸਕ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਕੰਪਨੀ ਜਲਦ ਹੀ ਭਾਰਤੀ ਬਾਜ਼ਾਰ 'ਚ ਐਂਟਰੀ ਕਰੇਗੀ।
ਪਤੰਜਲੀ ’ਤੇ ਸਖਤ ਹੋਈ ਸੁਪਰੀਮ ਕੋਰਟ, ਰਾਮਦੇਵ-ਬਾਲਕ੍ਰਿਸ਼ਨ ਦਾ ਮੁਆਫੀਨਾਮਾ ਰੱਦ
NEXT STORY