ਨਵੀਂ ਦਿੱਲੀ (ਭਾਸ਼ਾ) - ਕੌਮਾਂਤਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਤੇਜ਼ੀ ਦੇ ਬਾਵਜੂਦ ਅੱਜ ਘਰੇਲੂ ਪੱਧਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਆਇਆ, ਜਿਸ ਨਾਲ ਦਿੱਲੀ 'ਚ ਪੈਟਰੋਲ ਦੀਆਂ ਕੀਮਤਾਂ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ 'ਤੇ ਸਥਿਰ ਰਿਹਾ। ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਦੀ ਵੈੱਬਸਾਈਟ 'ਤੇ ਅੱਜ ਜਾਰੀ ਕੀਤੇ ਗਏ ਰੇਟਾਂ ਮੁਤਾਬਕ ਦੇਸ਼ 'ਚ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ।
ਦਿੱਲੀ ਵਿਚ ਇਨ੍ਹਾਂ ਦੀਆਂ ਕੀਮਤਾਂ ਸਥਿਰ ਰਹਿਣ ਦੇ ਨਾਲ ਹੀ ਮੁੰਬਈ ਵਿਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਰਿਹਾ। ਵਿਸ਼ਵ ਪੱਧਰ 'ਤੇ ਅੱਜ ਅਮਰੀਕੀ ਕਰੂਡ 0.83 ਫ਼ੀਸਦੀ ਵਧ ਕੇ 72.46 ਡਾਲਰ ਪ੍ਰਤੀ ਬੈਰਲ ਅਤੇ ਲੰਡਨ ਬ੍ਰੈਂਟ ਕਰੂਡ 0.92 ਫ਼ੀਸਦੀ ਵਧ ਕੇ 76.56 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ। ਦੇਸ਼ ਦੇ ਚਾਰ ਮਹਾਨਗਰਾਂ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਇਸ ਤਰ੍ਹਾਂ ਰਹੀ...
ਚਾਰ ਮਹਾਨਗਰਾਂ |
ਪੈਟਰੋਲ |
ਡੀਜ਼ਲ (ਰੁਪਏ ਪ੍ਰਤੀ ਲੀਟਰ) |
ਦਿੱਲੀ |
96.72 |
89.62 |
ਮੁੰਬਈ |
106.31 |
94.27 |
ਚੇਨਈ |
102.73 |
94.33 |
ਕੋਲਕਾਤਾ |
106.03 |
92.76 |
ਕੇਂਦਰ ਸਰਕਾਰ ਨੂੰ 3 ਗੁਣਾ ਲਾਭਅੰਸ਼ ਦੇਵੇਗਾ RBI, ਖ਼ਜ਼ਾਨੇ 'ਚ ਆਉਣਗੇ 87416 ਕਰੋੜ ਰੁਪਏ
NEXT STORY