ਬਿਜ਼ਨੈੱਸ ਡੈਸਕ - ਕੇਂਦਰ ਸਰਕਾਰ ਨੇ ਤੇਲ ਕੰਪਨੀਆਂ ਨੂੰ ਵੱਡਾ ਝਟਕਾ ਦਿੰਦੇ ਹੋਏ ਘਰੇਲੂ ਕੱਚੇ ਤੇਲ ਦੇ ਉਤਪਾਦਨ 'ਤੇ ਵਿੰਡਫਾਲ ਟੈਕਸ ਵਧਾਉਣ ਦਾ ਫ਼ੈਸਲਾ ਕੀਤਾ ਹੈ। ਹੁਣ ਇਹ 10,000 ਰੁਪਏ ਪ੍ਰਤੀ ਟਨ ਤੋਂ ਵਧ ਕੇ 12,000 ਰੁਪਏ ਪ੍ਰਤੀ ਟਨ ਹੋ ਗਿਆ ਹੈ। ਨਵੀਆਂ ਦਰਾਂ 30 ਸਤੰਬਰ 2023 ਯਾਨੀ ਸ਼ਨੀਵਾਰ ਤੋਂ ਲਾਗੂ ਹੋ ਗਈਆਂ ਹਨ।
ਇਹ ਵੀ ਪੜ੍ਹੋ : ਅਕਤੂਬਰ ਮਹੀਨੇ ਹੋਵੇਗੀ ਛੁੱਟੀਆਂ ਦੀ ਬਰਸਾਤ, 15 ਦਿਨ ਬੰਦ ਰਹਿਣਗੇ ਬੈਂਕ, ਵੇਖੋ ਪੂਰੀ ਸੂਚੀ
ਇਸ ਦੇ ਨਾਲ ਹੀ ਸਰਕਾਰ ਨੇ ਡੀਜ਼ਲ ਦੇ ਨਿਰਯਾਤ 'ਤੇ ਵਿੰਡਫਾਲ ਟੈਕਸ ਘਟਾਉਣ ਦਾ ਫ਼ੈਸਲਾ ਕੀਤਾ ਹੈ ਅਤੇ ਇਹ 5.50 ਰੁਪਏ ਤੋਂ ਘੱਟ ਕੇ 5 ਰੁਪਏ ਪ੍ਰਤੀ ਲੀਟਰ 'ਤੇ ਆ ਗਿਆ ਹੈ। ਇਸ ਤੋਂ ਇਲਾਵਾ ਐਵੀਏਸ਼ਨ ਟਰਬਾਈਨ ਫਿਊਲ (ਏ.ਟੀ.ਐੱਫ.) 'ਤੇ ਵਿੰਡਫਾਲ ਟੈਕਸ 3.50 ਰੁਪਏ ਤੋਂ ਘਟਾ ਕੇ 2.50 ਰੁਪਏ ਕਰ ਦਿੱਤਾ ਗਿਆ ਹੈ। ਵਿੱਤ ਮੰਤਰਾਲੇ ਨੇ ਦੱਸਿਆ ਹੈ ਕਿ ਪੈਟਰੋਲ 'ਤੇ ਕੋਈ ਵਿੰਡਫਾਲ ਟੈਕਸ ਨਹੀਂ ਲਗਾਇਆ ਜਾਵੇਗਾ।
ਇਹ ਵੀ ਪੜ੍ਹੋ : ਪਾਕਿਸਤਾਨ 'ਚ iPhone 15 ਦੀ ਕੀਮਤ ਨੇ ਉਡਾਏ ਹੋਸ਼, ਇੰਨੇ ਰੁਪਇਆਂ ਦੀ ਭਾਰਤ 'ਚ ਆ ਜਾਵੇਗੀ ਕਾਰ
ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ 15 ਸਤੰਬਰ 2023 ਨੂੰ ਵਿੰਡਫਾਲ ਟੈਕਸ ਦੀ ਸਮੀਖਿਆ ਕੀਤੀ ਸੀ। ਇਸ ਵਿੱਚ ਸਰਕਾਰ ਨੇ ਕੱਚੇ ਤੇਲ 'ਤੇ ਲਗਾਏ ਵਿੰਡਫਾਲ ਟੈਕਸ ਨੂੰ 6,700 ਰੁਪਏ ਪ੍ਰਤੀ ਟਨ ਤੋਂ ਵਧਾ ਕੇ 10,000 ਰੁਪਏ ਪ੍ਰਤੀ ਟਨ ਕਰ ਦਿੱਤਾ ਸੀ। ਡੀਜ਼ਲ 'ਤੇ ਐਕਸਪੋਰਟ ਡਿਊਟੀ 6 ਰੁਪਏ ਤੋਂ ਘਟਾ ਕੇ 5.50 ਰੁਪਏ ਕਰ ਦਿੱਤੀ ਗਈ ਹੈ, ਜਦਕਿ ਹਵਾਬਾਜ਼ੀ ਟਰਬਾਈਨ ਫਿਊਲ 'ਤੇ ਟੈਕਸ 4 ਰੁਪਏ ਪ੍ਰਤੀ ਲੀਟਰ ਤੋਂ ਘਟਾ ਕੇ 3.50 ਰੁਪਏ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਦੁਸਹਿਰਾ ਸਣੇ ਅਕਤੂਬਰ ਮਹੀਨੇ ਆ ਰਹੇ ਹਨ ਇਹ ਵਰਤ ਤੇ ਤਿਉਹਾਰ
ਕੇਂਦਰ ਸਰਕਾਰ ਨੇ ਪਹਿਲੀ ਵਾਰ 1 ਜੁਲਾਈ, 2022 ਨੂੰ ਪੈਟਰੋਲ ਅਤੇ ਏਟੀਐੱਫ 'ਤੇ 6 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਨਿਰਯਾਤ 'ਤੇ 13 ਰੁਪਏ ਪ੍ਰਤੀ ਲੀਟਰ ਦੀ ਬਰਾਮਦ ਡਿਊਟੀ ਲਗਾਈ ਸੀ। ਇਸ ਦੇ ਨਾਲ ਹੀ ਘਰੇਲੂ ਕੱਚੇ ਤੇਲ ਦੀ ਵਿਕਰੀ 'ਤੇ 23,250 ਰੁਪਏ ਪ੍ਰਤੀ ਟਨ ਵਿੰਡਫਾਲ ਟੈਕਸ ਲਗਾਉਣ ਦਾ ਫ਼ੈਸਲਾ ਕੀਤਾ ਗਿਆ। ਧਿਆਨ ਰਹੇ ਕਿ ਸਰਕਾਰ ਤੇਲ ਕੰਪਨੀਆਂ ਦੇ ਮੁਨਾਫੇ 'ਤੇ ਵਿੰਡਫਾਲ ਟੈਕਸ ਲਗਾਉਂਦੀ ਹੈ। ਇਸ ਕਾਰਨ ਤੇਲ ਕੰਪਨੀਆਂ ਵੱਧ ਮੁਨਾਫ਼ਾ ਕਮਾਉਣ ਲਈ ਭਾਰਤ ਦੀ ਬਜਾਏ ਵਿਦੇਸ਼ਾਂ ਵਿੱਚ ਤੇਲ ਵੇਚਣ ਤੋਂ ਬਚਦੀਆਂ ਹਨ। ਸਰਕਾਰ ਆਮ ਤੌਰ 'ਤੇ ਹਰ 15 ਦਿਨਾਂ ਬਾਅਦ ਵਿੰਡਫਾਲ ਟੈਕਸ ਦੀ ਸਮੀਖਿਆ ਕਰਦੀ ਹੈ।
ਇਹ ਵੀ ਪੜ੍ਹੋ : ਇੰਤਜ਼ਾਰ ਖ਼ਤਮ: Flipkart 'ਤੇ ਇਸ ਦਿਨ ਤੋਂ ਸ਼ੁਰੂ ਹੋ ਰਹੀ Big Billion Days Sale, ਮਿਲਣਗੇ ਵੱਡੇ ਆਫ਼ਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
TRAI ਨੇ ਵੋਡਾਫੋਨ ਆਈਡੀਆ 'ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ, ਜਾਣੋ ਵਜ੍ਹਾ
NEXT STORY